Skill Training Program for Employees: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਵਿਭਾਗ ਦੇ ਗਰੁੱਪ ਸੀ ਅਤੇ ਡੀ ਦੇ ਟੈਕਨੀਕਲ ਸਟਾਫ ਲਈ ਸਕਿੱਲ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਨਾਲ ਜਿੱਥੇ ਉਨ੍ਹਾਂ ਦੇ ਕੰਮ ਵਿਚ ਹੋਰ ਨਿਖਾਰ ਆਵੇਗਾ ਉੱਥੇ ਹੀ ਮੌਜੂਦਾ ਸਮੇਂ ਦੀਆਂ ਨਵੀਆਂ ਤਕਨੀਕਾਂ ਬਾਰੇ ਵੀ ਉਨ੍ਹਾਂ ਨੂੰ ਜਾਣਕਾਰੀ ਹਾਸਲ ਹੋਵੇਗੀ।
ਇਸ ਨਾਲ ਵਿਭਾਗ ਦੀ ਕਾਰਗੁਜ਼ਾਰੀ ਵਿਚ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਬੇਹਤਰ ਢੰਗ ਨਾਲ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਚੰਗੀਆਂ ਸੁਵਿਧਾਵਾਂ ਦੇਣਾ ਪੰਜਾਬ ਸਰਕਾਰ ਦੀ ਪਹਿਲ ਕਦਮੀ ਹੈ ਅਤੇ ਅਜਿਹੇ ਸਿਖਲਾਈ ਪ੍ਰੋਗਰਾਮ ਸਰਕਾਰੀ ਮੁਲਾਜ਼ਮਾਂ ਦੀ ਕਾਰਜ ਕੁਸ਼ਲਤਾ ਵਿਚ ਵਾਧਾ ਕਰਦੇ ਹਨ ਜਿਸ ਦਾ ਫਾਇਦਾ ਆਮ ਲੋਕਾਂ ਨੂੰ ਹੁੰਦਾ ਹੈ।
ਜਿੰਪਾ ਨੇ ਦੱਸਿਆ ਕਿ ਸਾਰੇ ਜਿਲ੍ਹਿਆਂ ਵਿਚ ਤੈਨਾਤ ਗਰੁੱਪ ਸੀ ਅਤੇ ਡੀ ਦੇ ਟੈਕਨੀਕਲ ਸਟਾਫ ਲਈ ਇਹ ਸਿਖਲਾਈ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੀ ਮਦਦ ਨਾਲ ਦਿਵਾਈ ਜਾਵੇਗੀ। ਜ਼ਿਲ੍ਹੇ ਵਾਰ ਦਿੱਤੀ ਜਾਣ ਵਾਲੀ ਸਿਖਲਾਈ ਮਾਰਚ 2024 ਤੱਕ ਜਾਰੀ ਰਹੇਗੀ।
Water Supply and Sanitation Minister Bram Shanker Jimpa informed that a skill training program has been started for Group C and D technical staff of the department. He said that while this training will improve their work, employees will also get information about new techniques. pic.twitter.com/Rp5Z9ipVrz
— Government of Punjab (@PunjabGovtIndia) August 10, 2023
ਜਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਡੀਕੇ ਤਿਵਾੜੀ ਅਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜਲ ਜੀਵਨ ਮਿਸ਼ਨ ਪ੍ਰੋਗਰਾਮ ਤਹਿਤ ਦਿਵਾਈ ਜਾਣ ਵਾਲੀ ਸਿਖਲਾਈ 6 ਦਿਨਾਂ ਵਿਚ ਕੁੱਲ 48 ਘੰਟਿਆਂ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਪਲੰਬਰ, ਫਿਟਰ, ਇਲੈਕਟ੍ਰੀਸ਼ਨ, ਪੰਪ ਆਪਰੇਟਰ ਅਤੇ ਮੋਟਰ ਮਕੈਨਿਕ ਆਦਿ ਨੂੰ ਦਿਵਾਈ ਜਾਵੇਗੀ। ਪਹਿਲੇ ਬੈਚ ਦੀ ਸਿਖਲਾਈ 7 ਅਗਸਤ ਤੋਂ ਸ਼ੁਰੂ ਹੋ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h