Punjab Weather Update: ਪੰਜਾਬ ‘ਚ ਮੌਨਸੂਨ ਨੇ ਰਫ਼ਤਾਰ ਫੜ ਲਈ ਹੈ। ਲਗਾਤਾਰ ਪੈ ਰਹੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਨਾਲ ਹੀ ਇਸ ਬਾਰਸ਼ ਨੇ ਕਿਤੇ ਕਿਤੇ ਕਿਸਾਨਾਂ ਲਈ ਮੁਸ਼ਕਿਲ ਖੜੀ ਕੀਤੀ ਹੈ। ਜਦੋਂਕਿ ਕਿ ਝੋਨੇ ਦੇ ਸੀਜ਼ਨ ਕਰਕੇ ਕਈ ਥਾਵਾਂ ‘ਚ ਬਾਰਸ਼ ਨੇ ਕਿਸਾਨਾਂ ਦੇ ਚਿਹਰੇ ‘ਤੇ ਖੁਸ਼ੀ ਲਿਆਂਦੀ ਹੈ। ਦੱਸ ਦਈਏ ਕਿ ਸ਼ਨੀਵਾਰ ਨੂੰ ਵੀ ਸੂਬੇ ‘ਚ ਸਵੇਰ ਤੋਂ ਬਾਰਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ।
ਸੂਬੇ ‘ਚ ਚੌਥੇ ਦਿਨ ਵੀ ਰੁਕ-ਰੁਕ ਕੇ ਬਾਰਿਸ਼ ਹੋਈ। ਸ਼ੁੱਕਰਵਾਰ ਨੂੰ ਲੁਧਿਆਣਾ, ਰੋਪੜ, ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਕਿਤੇ ਹਲਕੀ ਬਾਰਿਸ਼ ਹੋ ਰਹੀ ਹੈ ਤੇ ਕਿਤੇ ਤੇਜ਼ ਬਾਰਿਸ਼। ਲੁਧਿਆਣਾ, ਚੰਡੀਗੜ੍ਹ ਰੋਡ, ਸਦਰ ਬਾਜ਼ਾਰ, ਚੌਂਦਾ ਬਾਜ਼ਾਰ, ਸਮਰਾਲਾ ਚੌਕ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਹੈ। ਜਦੋਂ ਕਿ ਹੋਰਨਾਂ ਇਲਾਕਿਆਂ ਵਿੱਚ ਬੂੰਦਾ-ਬਾਂਦੀ ਰਹੀ।
#NOWCAST PUNJAB pic.twitter.com/PEA1Z2GCOV
— IMD Chandigarh (@IMD_Chandigarh) July 8, 2023
ਸ਼ਨੀਵਾਰ ਨੂੰ ਇੱਥੇ ਪਵੇਗਾ ਮੀਂਹ
ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮਾਝੇ ਵਿੱਚ ਪੈਂਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਅਤੇ ਦੋਆਬੇ ਵਿੱਚ ਪੈਂਦੇ ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ ਵਿੱਚ ਭਾਰੀ ਮੀਂਹ ਪਵੇਗਾ। ਜਿਸ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਆਮ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੀਂਹ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। 9 ਜੁਲਾਈ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ 10 ਜੁਲਾਈ ਤੋਂ ਮੌਸਮ ਸਾਫ਼ ਹੋ ਜਾਵੇਗਾ।
ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ 9 ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਵੇਗੀ। ਇਸ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਤਿਹਗੜ੍ਹ ਸਾਹਿਬ, ਤਲਵੰਡੀ ਸਾਬੋ, ਬਨਾਲਾ, ਸੰਗਰੂਰ, ਮੋਹਾਲੀ, ਮੋਗਾ, ਨਕੋਦਰ, ਕਪੂਰਥਲਾ, ਜਲੰਧਰ, ਆਨੰਦਪੁਰ ਸਾਹਿਬ, ਫਗਵਾੜਾ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਹੇਠਾਂ ਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h