Punjab Weather Update : ਦੇਸ਼ ਭਰ ਵਿੱਚ ਮੌਸਮ ਬਦਲ ਰਿਹਾ ਹੈ ਤੇ ਠੰਢ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਬਾਰਿਸ਼ ਪੈਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।
ਇਸ ਦੇ ਨਾਲ ਹੀ ਪੰਜਾਬ ਵਿਚ ਮੌਸਮ ਕਰਵਟ ਲੈਣ ਦੀ ਤਿਆਰੀ ਵਿੱਚ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਮਾਝਾ, ਮਾਲਵਾ ਅਤੇ ਦੋਆਬਾ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੂਬੇ ਵਿਚ ਧੁੰਦ ਪੈਣ ਦੀ ਵੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਚੇਤਾਵਨੀ ਜਾਰੀ ਕੀਤੀ ਗਈ ਸੀ ਕਿ ਪੰਜਾਬ ‘ਚ ਵੀਰਵਾਰ ਨੂੰ ਮੌਸਮ ਬਦਲੇਗਾ। ਨਾਲ ਹੀ ਸੂਬੇ ‘ਚ ਪਰਾਲੀ ਸਾੜਨ ਦੇ ਮਾਮਲੇ ਜ਼ਿਆਦਾ ਸਾਹਮਣੇ ਆ ਰਹੇ ਹਨ ਜਿਸ ਕਰਕੇ ਮੌਸਮ ਕਾਫੀ ਖਰਾਬ ਹੋ ਗਿਆ ਹੈ ਤੇ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਹ ਲੈਣ ਵਿੱਚ ਕਾਫੀ ਦਿੱਕਤ ਆ ਰਹੀ ਹੈ।
ਉੱਥੇ ਹੀ ਹੁਣ ਜੇਕਰ ਮੀਂਹ ਪੈਂਦਾ ਹੈ ਤਾਂ ਅਸਮਾਨੀਂ ਚੜ੍ਹਿਆ ਗੁਬਾਰ ਉਤਰਨ ਦੀ ਸੰਭਾਵਨਾ ਹੈ ਜਿਸ ਕਰਕੇ ਲੋਕਾਂ ਨੂੰ ਰਾਹਤ ਮਿਲੇਗੀ। ਪੰਜਾਬ ਭਰ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੀਂਹ ਪੈਣ ਤੋਂ ਬਾਅਦ ਠੰਢ ਵਿੱਚ ਇੱਕੋ ਵਾਰ ਵਾਧਾ ਹੋ ਜਾਵੇਗਾ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 14 ਡਿਗਰੀ ਤੱਕ ਰਹਿ ਸਕਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h