Weather Update: ਭਾਰਤ ਵਿੱਚ ਜਿਵੇਂ-ਜਿਵੇਂ ਸਰਦੀ ਦਾ ਮੌਸਮ ਨੇੜੇ ਆਉਂਦਾ ਹੈ, ਸੂਰਜ ਦੀ ਤਪਸ਼ ਦਾ ਅਸਰ ਘੱਟ ਹੋਣ ਲੱਗਦਾ ਹੈ। ਉੱਚੇ ਪਹਾੜੀ ਇਲਾਕਿਆਂ ‘ਚ ਲਗਾਤਾਰ ਹੋ ਰਹੀ ਬਰਫਬਾਰੀ ਨੇ ਮਾਹੌਲ ਨੂੰ ਬਦਲ ਕੇ ਰੱਖ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਇਸ ਦਾ ਅਸਰ ਹੁਣ ਦੇਸ਼ ਦੇ ਮੈਦਾਨੀ ਹਿੱਸਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਬਦਲਦੇ ਮੌਸਮ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ (IMD) ਨੇ ਅਲਰਟ ਜਾਰੀ ਕਰਕੇ ਆਮ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।
IMD ਨੇ ਵੀਕੈਂਡ ਦੌਰਾਨ ਖਰਾਬ ਮੌਸਮ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪੱਛਮੀ ਬੰਗਾਲ ਦੇ ਕਈ ਜ਼ਿਲ੍ਹੇ ਐਤਵਾਰ 15 ਦਸੰਬਰ 2024 ਤੱਕ ਸੀਤ ਲਹਿਰ ਦੀ ਲਪੇਟ ਵਿੱਚ ਰਹਿ ਸਕਦੇ ਹਨ। ਇਸ ਦਾ ਅਸਰ ਗੁਆਂਢੀ ਰਾਜ ਬਿਹਾਰ ਅਤੇ ਝਾਰਖੰਡ ‘ਤੇ ਪੈ ਸਕਦਾ ਹੈ। ਦੱਸ ਦੇਈਏ ਕਿ ਬਿਹਾਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਾਰਾ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ‘ਚ ਵੀ ਪਹਾੜੀ ਇਲਾਕਿਆਂ ‘ਚ ਹੋ ਰਹੋ ਬਰਫਬਾਰੀ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ‘ਚ ਪਾਰਾ ਡਿੱਗੇਗਾ ਜਿਸ ਦੇ ਨਾਲ ਠੰਡ ਹੋਰ ਵੱਧ ਜਾਵੇਗੀ।
ਮੌਸਮ ਵਿਭਾਗ ਨੇ ਪੱਛਮੀ ਬੰਗਾਲ ਦੇ ਕਈ ਜ਼ਿਲ੍ਹਿਆਂ ਵਿੱਚ 15 ਦਸੰਬਰ ਤੱਕ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਹੈ। IMD ਨੇ ਅਲਰਟ ਜਾਰੀ ਕਰਕੇ ਲੋਕਾਂ ਨੂੰ ਚੌਕਸ ਕੀਤਾ ਹੈ। ਮੌਸਮ ਵਿਗਿਆਨੀਆਂ ਮੁਤਾਬਕ ਪੱਛਮੀ ਬੰਗਾਲ ਦੇ ਪੱਛਮੀ ਹਿੱਸਿਆਂ ‘ਚ ਸਥਿਤੀ ਹੋਰ ਵੀ ਖਰਾਬ ਹੋ ਸਕਦੀ ਹੈ। ਇਸ ਖੇਤਰ ਵਿੱਚ ਉੱਤਰ-ਪੱਛਮੀ ਅਤੇ ਉੱਤਰੀ ਹਵਾਵਾਂ ਦੀ ਰਫ਼ਤਾਰ ਆਮ ਨਾਲੋਂ ਵੱਧ ਹੈ। ਇਸ ਕਾਰਨ ਸੂਬੇ ਦੇ ਪੱਛਮੀ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਹੇਠਾਂ ਚਲਾ ਗਿਆ ਹੈ।
ਤਾਪਮਾਨ ਡਿੱਗਣ ਕਾਰਨ ਠੰਢ ਦਾ ਕਹਿਰ ਵੀ ਵਧ ਗਿਆ ਹੈ। ਇਸ ਸਭ ਦੇ ਵਿਚਕਾਰ ਸ਼ੀਤ ਲਹਿਰ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਐਤਵਾਰ ਤੱਕ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਸਖ਼ਤ ਮੌਸਮ ਨੂੰ ਦੇਖਦੇ ਹੋਏ ਘਰੋਂ ਬਾਹਰ ਨਿਕਲਦੇ ਸਮੇਂ ਪੂਰੇ ਸਰੀਰ ਨੂੰ ਗਰਮ ਕੱਪੜਿਆਂ ਨਾਲ ਢੱਕਣਾ ਜ਼ਰੂਰੀ ਹੋ ਗਿਆ ਹੈ।