ਐਤਵਾਰ, ਜਨਵਰੀ 11, 2026 08:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

ਪੰਜਾਬ ਨੂੰ ਭਾਰਤ ਦੇ ਰੱਖਿਆ ਨਿਰਮਾਣ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਸੂਬੇ ਦੀਆਂ ਅਥਾਹ ਸਮਰੱਥਾ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵੱਲ ਅਹਿਮ ਕਦਮ ਚੁੱਕਦਿਆਂ

by Pro Punjab Tv
ਜਨਵਰੀ 11, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਪੰਜਾਬ ਨੂੰ ਭਾਰਤ ਦੇ ਰੱਖਿਆ ਨਿਰਮਾਣ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਸੂਬੇ ਦੀਆਂ ਅਥਾਹ ਸਮਰੱਥਾ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵੱਲ ਅਹਿਮ ਕਦਮ ਚੁੱਕਦਿਆਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉੱਚ-ਪੱਧਰੀ ਡਿਫੈਂਸ ਸਕਿੱਲਜ਼ ਕਨਕਲੇਵ (ਰੱਖਿਆ ਹੁਨਰ ਸੰਮੇਲਨ) ਕਰਵਾਇਆ ਗਿਆ, ਜਿਸ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਲਈ ਹੁਨਰ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸੰਮੇਲਨ ਨੇ ਰੱਖਿਆ ਨਿਰਮਾਣ ਖੇਤਰ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਸੂਬੇ ਨੂੰ ਅਹਿਮ ਸਰੋਤ ਵਜੋਂ ਉਭਾਰਨ ਵਾਲੇ ਪਲੇਟਫਾਰਮ ਵਜੋਂ ਭੂਮਿਕਾ ਨਿਭਾਈ।

ਇਸ ਸੰਮੇਲਨ ਵਿੱਚ ਰੱਖਿਆ ਸਕੱਤਰ (ਭਾਰਤ ਸਰਕਾਰ) ਸ੍ਰੀ ਰਾਜੇਸ਼ ਕੁਮਾਰ ਸਿੰਘ, ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਅਲਕਨੰਦਾ ਦਿਆਲ ਅਤੇ ਸੀਨੀਅਰ ਨੀਤੀ ਘਾੜ੍ਹਿਆਂ, ਪ੍ਰਮੁੱਖ ਡਿਫੈਂਸ ਪੀ.ਐਸ.ਯੂਜ਼ ਅਤੇ ਮੂਲ ਉਪਕਰਣ ਨਿਰਮਾਤਾਵਾਂ (ਓ.ਈ.ਐਮ.) ਤੋਂ ਉੱਘੇ ਉਦਯੋਗਪਤੀਆਂ, ਪ੍ਰਮੁੱਖ ਅਕਾਦਮਿਕ ਸੰਸਥਾਵਾਂ ਦੇ ਮੁਖੀਆਂ ਅਤੇ ਹੁਨਰ ਮਾਹਿਰਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਸੰਮੇਲਨ ਦਾ ਉਦੇਸ਼ ਇਕ ਅਜਿਹਾ ਉਦਯੋਗ ਪੱਖੀ ਹੁਨਰ ਵਿਕਾਸ ਈਕੋਸਿਸਟਮ ਸਿਰਜਣਾ ਸੀ ਜੋ ਆਧੁਨਿਕ ਯੁੱਧ ਅਤੇ ਏਅਰੋਸਪੇਸ ਸਬੰਧੀ ਉਭਰ ਰਹੀਆਂ ਤਕਨੀਕੀ ਮੰਗਾਂ ਨੂੰ ਪੂਰਾ ਕਰਦਾ ਹੈ।

ਅਮਨ ਅਰੋੜਾ ਨੇ ਮੁਗਲ ਯੁੱਗ ਤੋਂ ਲੈ ਕੇ ਹੁਣ ਤੱਕ ਭਾਰਤ ਦੀ ਰੱਖਿਆ ਵਿੱਚ ਪੰਜਾਬ ਦੇ ਯੋਗਦਾਨ ਦਾ ਹਵਾਲਾ ਦਿੰਦਿਆਂ ਸੂਬੇ ਦੀ ਅਮੀਰ ਵਿਰਾਸਤ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਦੀਆਂ ਯੁੱਗ ਤਕਨੀਕਾਂ ਨੂੰ ਵੇਖਦਿਆਂ ਬਹਾਦਰੀ ਨੂੰ ਅਤਿ-ਆਧੁਨਿਕ ਹੁਨਰਾਂ ਨਾਲ ਲੈਸ ਕੀਤਾ ਜਾਣਾ ਚਾਹੀਦਾ ਹੈ। ਇਹ ਸੰਮੇਲਨ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ਇੱਕ ਅਜਿਹੇ ਹੱਬ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦਹੁਰਾਉਂਦਾ ਹੈ ਜਿਸ ਤਹਿਤ ਸੂਬਾ ਨਾ ਸਿਰਫ਼ ਸੈਨਿਕ ਪੈਦਾ ਕਰੇ ਬਲਕਿ ਦੇਸ਼ ਨੂੰ ਰੱਖਿਆ ਨਿਰਮਾਣ ਵਿੱਚ ‘ਆਤਮਨਿਰਭਰ’ ਬਣਾਉਣ ਲਈ ਹੁਨਰਮੰਦ ਟੈਕਨਾਲੋਜਿਸਟ ਅਤੇ ਇੰਜੀਨੀਅਰ ਵੀ ਪੈਦਾ ਕਰੇ।

ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੀ ਆਬਾਦੀ ਦਾ ਮਹਿਜ਼ 2 ਫ਼ੀਸਦੀ ਹਿੱਸਾ ਹੈ, ਇਸ ਦੇ ਬਾਵਜੂਦ ਦੇਸ਼ ਦੀ ਸੈਨਾ ਵਿੱਚ ਸੂਬੇ ਦਾ ਯੋਗਦਾਨ 12 ਫ਼ੀਸਦੀ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਰੱਖਿਆ ਖੇਤਰ ਵਿੱਚ ਪੰਜਾਬ ਦੀ ਇੱਕ ਵਿਲੱਖਣ ਪਛਾਣ ਹੈ ਅਤੇ ਰੱਖਿਆ ਉਦਯੋਗ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੀਆਂ ਅਥਾਹ ਸਮਰੱਥਾਵਾਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੋਹਾਲੀ ਅਤੇ ਅੰਮ੍ਰਿਤਸਰ ਵਿੱਚ ਕੌਮਾਂਤਰੀ ਹਵਾਈ ਅੱਡੇ ਅਤੇ ਭਾਰਤ ਦੇ ਸਭ ਤੋਂ ਵੱਡੇ ਹਵਾਈ ਸੈਨਾ ਬੇਸਾਂ ਵਿੱਚੋਂ ਇੱਕ ਆਦਮਪੁਰ ਵਿੱਚ ਸਥਿਤ ਹੈ। ਇਸ ਤੋਂ ਇਲਾਵਾ, ਸੂਬੇ ਵਿੱਚ ਕਾਰੋਬਾਰ-ਪੱਖੀ ਨੀਤੀਆਂ ਅਤੇ ਸਾਜ਼ਗਾਰ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਰੱਖਿਆ ਖੇਤਰ ਲਈ ਹੁਨਰ ਦੇ ਪਾੜੇ ਦੀ ਪੜਚੋਲ ਕਰਨ ਅਤੇ ਟੀਚਾਗਤ ਸਿਖਲਾਈ ਪ੍ਰੋਗਰਾਮ ਵਿਕਸਤ ਕਰਨ ਲਈ ਉਦਯੋਗਪਤੀਆਂ, ਵਿਦਿਅਕ ਸੰਸਥਾਵਾਂ ਅਤੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਭਾਰਤ ਦੇ ਰੱਖਿਆ ਹੁਨਰ ਵਿਕਾਸ ਯਤਨਾਂ ਵਿੱਚ ਪੰਜਾਬ ਵੱਲੋਂ ਅਹਿਮ ਯੋਗਦਾਨ ਪਾਉਣ ਦੀ ਸੰਭਾਵਨਾ ਨੂੰ ਉਜਾਗਰ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਵਿੱਖ ਵਿੱਚ ਰੱਖਿਆ ਖੇਤਰ ਵਿੱਚ ਹੁਨਰ ਵਿਕਾਸ ਸਬੰਧੀ ਦੇਸ਼ ਦੀ ਡਿਜੀਟਲ, ਮਨੋਵਿਗਿਆਨਕ ਅਤੇ ਭਾਵਨਾਤਮਕ ਤੌਰ ‘ਤੇ ਸੇਵਾ ਕਰਨ ਦੀ ਸਭ ਤੋਂ ਵੱਧ ਸਮਰੱਥਾ ਪੰਜਾਬ ਕੋਲ ਹੀ ਹੈ। ਉਨ੍ਹਾਂ ਨੇ ਇਹਨਾਂ ਸੰਭਾਵਨਾਵਾਂ ਤੋਂ ਭਰਪੂਰ ਲਾਭ ਲੈਣ ਅਤੇ ਪੰਜਾਬ ਨੂੰ ਦੇਸ਼ ਦੀ ਮਜ਼ਬੂਤ ਢਾਲ ਵਜੋਂ ਸਥਾਪਤ ਕਰਨ ਲਈ ਉਦਯੋਗ ਜਗਤ ਅਤੇ ਕੇਂਦਰ ਸਰਕਾਰ ਦਰਮਿਆਨ ਮਿਲ ਕੇ ਨੀਤੀਆਂ ਘੜ੍ਹਨ ਦੀ ਲੋੜ ‘ਤੇ ਜ਼ੋਰ ਦਿੱਤਾ।

ਪੰਜਾਬ ਸਰਕਾਰ ਦੀ ਰੱਖਿਆ ਹੁਨਰ ਸੰਮੇਲਨ ਕਰਵਾਉਣ ਲਈ ਸ਼ਲਾਘਾ ਕਰਦਿਆਂ ਭਾਰਤ ਸਰਕਾਰ ਦੇ ਰੱਖਿਆ ਸਕੱਤਰ ਸ੍ਰੀ ਰਾਜੇਸ਼ ਕੁਮਾਰ ਸਿੰਘ ਨੇ ਇਸ ਪਹਿਲ ਨੂੰ ਭਾਰਤ ਨੂੰ ਆਲਮੀ ਪੱਧਰ ‘ਤੇ ਰੱਖਿਆ ਨਿਰਮਾਣ ਕੇਂਦਰ ਵਜੋਂ ਉਭਾਰਨ ਦੀ ਦਿਸ਼ਾ ਵੱਲ ਵਿਸ਼ੇਸ਼ ਕਦਮ ਦੱਸਿਆ। ਉਨ੍ਹਾਂ ਸਕਿੱਲ ਈਕੋ-ਸਿਸਟਮ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਵਿਲੱਖਣ ਉਦਯੋਗਿਕ ਅਧਾਰ ਤਿਆਰ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰੱਖਿਆ ਨਿਰਮਾਣ ਖੇਤਰ ‘ਚ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਸੂਬੇ ਕੋਲ ਅਮੀਰ ਫ਼ੌਜੀ ਪਰੰਪਰਾ ਤੇ ਸੱਭਿਆਚਾਰ ਹੈ।

ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਅਤੇ ਸ੍ਰੀਮਤੀ ਅਲਕਨੰਦਾ ਦਿਆਲ ਨੇ ਸੂਬੇ ਵਿੱਚ ਰੱਖਿਆ ਨਿਰਮਾਣ ਖੇਤਰ ਵਿੱਚ ਆਉਣ ਵਾਲੇ ਨਿਵੇਸ਼ਕਾਂ ਨੂੰ ਨਿਰਵਿਘਨ ਸਹੂਲਤ ਅਤੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੌਮੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ। ਮੁੱਖ ਸਕੱਤਰ ਸ੍ਰੀ ਸਿਨਹਾ ਨੇ ਕਿਹਾ ਕਿ ਇਹ ਸੰਮੇਲਨ ਭਾਰਤ ਦੇ ਰੱਖਿਆ ਖੇਤਰ ਵਿੱਚ ਨਵੀਨਤਾ ਅਤੇ ਸਵੈ-ਨਿਰਭਰਤਾ ਨੂੰ ਵਧਾਉਣ ਵਿੱਚ ਸਹਾਈ ਹੋਵੇਗਾ।

ਇਸ ਦੌਰਾਨ ਸੂਬਾ ਸਰਕਾਰ ਨੇ ਸੋਸਾਇਟੀ ਆਫ਼ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ (ਐਸ.ਆਈ.ਡੀ.ਐਮ.), ਨੈੱਸਕਾਮ, ਮਾਈਕ੍ਰੋਸਾਫਟ, ਆਈ.ਬੀ.ਐਮ. ਅਤੇ 1ਐਮ 1 ਬੀ (1 ਬਿਲੀਅਨ ਫਾਰ 1 ਮਿਲੀਅਨ) ਵਰਗੀਆਂ ਪ੍ਰਮੁੱਖ ਸੰਸਥਾਵਾਂ ਨਾਲ ਸਮਝੌਤੇ ਵੀ ਸਹੀਬੱਧ ਕੀਤੇ, ਜਿਸ ਦਾ ਉਦੇਸ਼ ਰੱਖਿਆ ਅਤੇ ਏਰੋਸਪੇਸ ਵਿੱਚ ਉੱਚ-ਮੁੱਲ ਵਾਲੀਆਂ ਭੂਮਿਕਾਵਾਂ ਲਈ ਪੰਜਾਬ ਦੇ ਨੌਜਵਾਨਾਂ ਦੀ ਰੋਜ਼ਗਾਰਯੋਗਤਾ ਅਤੇ ਤਕਨੀਕੀ ਮੁਹਾਰਤ ਨੂੰ ਵਧਾਉਣਾ ਹੈ।

ਇਸ ਸੰਮੇਲਨ ਵਿੱਚ ਆਈ.ਆਈ.ਟੀ. ਦਿੱਲੀ, ਆਈ.ਆਈ.ਟੀ. ਰੋਪੜ, ਆਈ.ਆਈ.ਟੀ. ਇੰਦੌਰ, ਪੰਜਾਬ ਇੰਜੀਨੀਅਰਿੰਗ ਕਾਲਜ ਅਤੇ ਚੰਡੀਗੜ੍ਹ ਯੂਨੀਵਰਸਿਟੀ ਵਰਗੇ ਸੰਸਥਾਨਾਂ ਦੇ ਨਾਲ-ਨਾਲ ਭਾਰਤ ਫੌਰਜ ਲਿਮਟਿਡ, ਮਹਿੰਦਰਾ ਡਿਫੈਂਸ ਸਿਸਟਮਜ਼, ਐਲ ਐਂਡ ਟੀ ਡਿਫੈਂਸ, ਟਾਟਾ ਐਡਵਾਂਸਡ ਸਿਸਟਮਜ਼ ਲਿਮਟਿਡ ਅਤੇ ਸਫਰਾਨ ਇੰਡੀਆ ਸਮੇਤ ਰੱਖਿਆ ਉਦਯੋਗ ਦੇ ਅਨੇਕਾਂ ਦਿੱਗਜਾਂ ਵੱਲੋਂ ਸ਼ਮੂਲੀਅਤ ਦੇਖਣ ਨੂੰ ਮਿਲੀ। ਇਸ ਸਮਾਗਮ ਵਿੱਚ ਖ਼ਾਸ ਤੌਰ ‘ਤੇ ਹਰਿਆਣਾ, ਗੁਜਰਾਤ, ਤੇਲੰਗਾਨਾ, ਤਾਮਿਲਨਾਡੂ, ਕਰਨਾਟਕ ਅਤੇ ਯੂ.ਪੀ. ਡਿਫੈਂਸ ਇੰਡਸਟਰੀਅਲ ਕੋਰੀਡੋਰ ਸਮੇਤ ਹੋਰਨਾਂ ਸੂਬਿਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਇਹ ਡਿਫੈਂਸ ਸਕਿੱਲਜ਼ ਕੰਨਕਲੇਵ ਪੰਜਾਬ ਦੇ ਵਿਕਾਸ ਵਿੱਚ ਇੱਕ ਵੱਡੀ ਤਬਦੀਲੀ ਲਿਆਉਣ ਵਾਲਾ ਕਦਮ ਹੈ, ਜੋ ਸੂਬੇ ਦੀ ਹੁਨਰਮੰਦ, ਨਵੀਨਤਾਕਾਰੀ ਅਤੇ ਟਿਕਾਊ ਵਰਕਫ਼ੋਸ ‘ਤੇ ਕੇਂਦਰਿਤ ਹੈ ਅਤੇ ਭਾਰਤ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਤਿਆਰ ਕੀਤਾ ਗਿਆ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab newsPunjab will be developed as a major hub for the defense manufacturing sector
Share198Tweet124Share49

Related Posts

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026
Load More

Recent News

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.