ਸ਼ਨੀਵਾਰ, ਮਾਰਚ 21, 2026 01:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਰੀਨ ਊਰਜਾ ਨੂੰ ਉਤਸ਼ਾਹਿਤ ਕਰੇਗਾ ਪੰਜਾਬ, ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਲਗਾਏ ਜਾਣਗੇ ਸੌਰ ਊਰਜਾ ਪੈਨਲ : ਅਮਨ ਅਰੋੜਾ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਕੁੱਲ 88 ਮੈਗਾਵਾਟ ਸਮਰੱਥਾ ਵਾਲੇ ਸੋਲਰ ਪੀ.ਵੀ. ਸਿਸਟਮ ਲਗਾਏ ਜਾ ਚੁੱਕੇ ਹਨ।

by propunjabtv
ਨਵੰਬਰ 25, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ‘ਚ ਸਾਫ਼-ਸੁਥਰੀ ਤੇ ਕੁਦਰਤੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਸੂਬੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੌਰ ਊਰਜਾ ਪੈਨਲਾਂ ਨਾਲ ਲੈਸ ਕਰਨ ਬਾਰੇ ਵਿਚਾਰ ਕਰ ਰਹੀ ਹੈ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ‘ਚ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਤਹਿਤ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲ ਲਗਾਉਣ ਲਈ ਉਨ੍ਹਾਂ ਦੀ ਸਹਿਮਤੀ ਮੰਗੀ ਗਈ ਹੈ।

ਉਨ੍ਹਾਂ ਵੱਲੋਂ ਵਿਭਾਗਾਂ ਦੇ ਮੁਖੀਆਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ ਤਾਲਮੇਲ ਕਰਨ ਵਾਸਤੇ ਆਪਣੇ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਦੀ ਹਦਾਇਤ ਵੀ ਕੀਤੀ ਗਈ ਹੈ ਤਾਂ ਜੋ ਸਬੰਧਤ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੂਰਜੀ ਊਰਜਾ ਨਾਲ ਲੈਸ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਕੁੱਲ 88 ਮੈਗਾਵਾਟ ਸਮਰੱਥਾ ਵਾਲੇ ਸੋਲਰ ਪੀ.ਵੀ. ਸਿਸਟਮ ਲਗਾਏ ਜਾ ਚੁੱਕੇ ਹਨ, ਜੋ ਸਫਲਤਾਪੂਰਵਕ ਸਾਫ਼-ਸੁਥਰੀ ਊਰਜਾ ਮੁਹੱਈਆ ਕਰਵਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਕਦਮ ਸਿੱਧੇ ਅਤੇ ਅਸਿੱਧੇ ਢੰਗ ਨਾਲ ਅਨੇਕਾਂ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਵੇਗਾ। ਇਸ ਦੇ ਨਾਲ ਹੀ ਇਹ ਜ਼ਿਆਦਾ ਲੋਡ ਵਾਲੇ ਬਿਜਲੀ ਵੰਡ ਦੇ ਨੈੱਟਵਰਕ ਨੂੰ ਰਾਹਤ ਪ੍ਰਦਾਨ ਕਰਕੇ ਬਿਜਲੀ ਘਾਟੇ ਨੂੰ ਪੂਰਾ ਕਰਨ ਵਿੱਚ ਵੀ ਮਦਦ ਕਰੇਗਾ। ਇਸ ਨਾਲ ਸਰਕਾਰ ਉਤੇ ਬਿਜਲੀ ਦੇ ਖਰਚ ਦਾ ਬੋਝ ਵੀ ਘਟੇਗਾ। ਇਸ ਤਰ੍ਹਾਂ ਇਹ ਊਰਜਾ ਦਾ ਵੱਧ ਸੁਚਾਰੂ ਸਾਧਨ ਹੈ।

ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਜੈਕਟ ਕੁਦਰਤੀ ਊਰਜਾ ਦੀ ਵਰਤੋਂ ਨਾਲ ਬਿਜਲੀ ਉਤਪਾਦਨ ਦੇ ਰਵਾਇਤੀ ਢੰਗ-ਤਰੀਕਿਆਂ ਦੇ ਬਦਲ ਵਜੋਂ ਸਾਫ਼ ਅਤੇ ਸਵੱਛ ਊਰਜਾ ਨੂੰ ਅਪਣਾਉਂਦਿਆਂ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਵਿੱਚ ਸਹਾਈ ਹੋਵੇਗਾ, ਜਿਸ ਨਾਲ ਸੂਬੇ ਦੇ ਬਿਜਲੀ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਵਿੱਚ ਮਦਦ ਮਿਲੇਗੀ। ਸੋਲਰ ਪੀ.ਵੀ. ਦੇ ਅਨੇਕਾਂ ਲਾਭਾਂ ਸਦਕਾ ਇਹ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannGovernment BuildingsNatural Energypro punjab tvpunjab governmentpunjab newsSolar Energy Panels
Share211Tweet132Share53

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.