ਬੁੱਧਵਾਰ, ਅਕਤੂਬਰ 7, 2026 03:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

ਪੰਜਾਬ ਸੀਐਮ ਭਗਵੰਤ ਮਾਨ ਦਾ ਦਾਅਵਾ- “ਪੰਜਾਬ ਛੇਤੀ ਹੀ ਦੇਸ਼ ਭਰ ਚੋਂ ਮੋਹਰੀ ਸਨਅਤੀ ਸੂਬਾ ਬਣ ਕੇ ਉੱਭਰੇਗਾ”

Punjab CM Bhagwant Mann: ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਜਨਮ ਹੀ ਨੰਬਰ ਇੱਕ 'ਤੇ ਪੁੱਜਣ ਲਈ ਹੋਇਆ ਹੈ ਕਿਉਂਕਿ ਮਿਹਨਤ ਤੇ ਸਮਰਪਣ ਦੀ ਭਾਵਨਾ ਪੰਜਾਬੀਆਂ ਦੇ ਖ਼ੂਨ ਵਿੱਚ ਹੀ ਸਮਾਈ ਹੋਈ ਹੈ।

by ਮਨਵੀਰ ਰੰਧਾਵਾ
ਫਰਵਰੀ 7, 2023
in ਕਾਰੋਬਾਰ, ਪੰਜਾਬ
0

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮੌਜੂਦਾ ਸਿਆਸੀ ਸਥਿਰਤਾ ਦੇ ਦੌਰ ਅਤੇ ਤੇਜ਼ ਗਤੀ ਨਾਲ ਫੈਸਲੇ ਲੈਣ ਦੇ ਢਾਂਚੇ ਦੇ ਨਾਲ-ਨਾਲ ਲੀਕ ਤੋਂ ਹਟਵੇਂ ਵਿਚਾਰਾਂ ਨਾਲ ਪੰਜਾਬ ਛੇਤੀ ਹੀ ਦੇਸ਼ ਭਰ ਚੋਂ ਮੋਹਰੀ ਸਨਅਤੀ ਸੂਬਾ ਬਣ ਕੇ ਉੱਭਰੇਗਾ।

ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦੌਰਾਨ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਜਨਮ ਹੀ ਨੰਬਰ ਇੱਕ ‘ਤੇ ਪੁੱਜਣ ਲਈ ਹੋਇਆ ਹੈ ਕਿਉਂਕਿ ਮਿਹਨਤ ਤੇ ਸਮਰਪਣ ਦੀ ਭਾਵਨਾ ਪੰਜਾਬੀਆਂ ਦੇ ਖ਼ੂਨ ਵਿੱਚ ਹੀ ਸਮਾਈ ਹੋਈ ਹੈ। ਉਨ੍ਹਾਂ ਕਿਹਾ ਕਿ ਇਸੇ ਜਜ਼ਬੇ ਨਾਲ ਪੰਜਾਬੀਆਂ ਨੇ ਹਮੇਸ਼ਾ ਹਰੇਕ ਖੇਤਰ ਵਿੱਚ ਮੱਲਾਂ ਮਾਰੀਆਂ ਅਤੇ ਸੂਬੇ ਦੇ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਮੁਕਾਮ ਹਾਸਲ ਕੀਤਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਨਅਤੀ ਤਰੱਕੀ ਦੀ ਤੇਜ਼ ਰਫ਼ਤਾਰ ਦਾ ਪਾਂਧੀ ਬਣੇਗਾ। ਸੂਬੇ ਭਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਇਸ ਖੇਤਰ ਵਿਚਲੀਆਂ ਅਥਾਹ ਸੰਭਾਵਨਾਵਾਂ ਦਾ ਪੂਰਾ ਲਾਹਾ ਲੈਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਸ ਗੱਲੋਂ ਖ਼ੁਸ਼ਕਿਸਮਤ ਹੈ ਕਿ ਇੱਥੇ ਬਹੁਤ ਸਾਰੇ ਕੁਦਰਤੀ ਸਰੋਤ ਹਨ, ਜਿਨ੍ਹਾਂ ਨੂੰ ਕੌਮਾਂਤਰੀ ਸੈਲਾਨੀਆਂ ਲਈ ਸੈਰਗਾਹਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਚੋਹਾਲ ਡੈਮ, ਨੂਰਪੁਰ ਬੇਦੀ ਤੇ ਹੋਰ ਥਾਵਾਂ ਨੂੰ ਆਧੁਨਿਕ ਸੈਰਗਾਹਾਂ ਵਜੋਂ ਵਿਕਸਤ ਕਰਨ ਲਈ ਪੁਖ਼ਤਾ ਤਜਵੀਜ਼ ਲਿਆ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੈਰ-ਸਪਾਟਾ ਕੇਂਦਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ, ਜਿਹੜੀਆਂ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਲਿਆ ਸਕਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਸੈਰ-ਸਪਾਟੇ ਪੱਖੋਂ ਇਸ ਤਰ੍ਹਾਂ ਵਿਕਸਤ ਕੀਤਾ ਜਾਵੇਗਾ, ਜਿਸ ਤੋਂ ਧਾਰਮਿਕ ਤੇ ਦੇਸ਼ ਭਗਤੀ ਦੇ ਜਜ਼ਬੇ ਦਾ ਝਲਕਾਰਾ ਮਿਲੇ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸੈਰ-ਸਪਾਟਾ ਖੇਤਰ ਦੀ ਤਰੱਕੀ ਲਈ ਹਰ ਹੀਲਾ ਵਰਤਿਆ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੁਨੀਆ ਭਰ ਦੇ ਸੈਲਾਨੀਆਂ ਦਾ ਧਿਆਨ ਆਪਣੇ ਵੱਲ ਖਿੱਚੇਗਾ।

ਪੰਜਾਬ ਸੀਐਮ ਨੇ ਸਥਾਨਕ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਕਿ ਸੈਰ-ਸਪਾਟਾ ਖੇਤਰ ਨੂੰ ਉਤਸ਼ਾਹਤ ਕਰਦਿਆਂ ਸਥਾਨਕ ਸਨਅਤ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਰਗਾਹਾਂ ਨੂੰ ਵਿਕਸਤ ਕਰਨ ਲਈ ਦੇਸ਼ ਭਰ ਤੋਂ ਜਾਂ ਵਿਦੇਸ਼ਾਂ ਤੋਂ ਵੱਡੀਆਂ ਕੰਪਨੀਆਂ ਨੂੰ ਸੱਦਣ ਦੀ ਥਾਂ ਸਥਾਨਕ ਸਨਅਤਕਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਥਾਨਕ ਸਨਅਤਕਾਰਾਂ ਨੂੰ ਇਸ ਖੇਤਰ ਵਿੱਚ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਮਿਲੇਗਾ ਅਤੇ ਪੰਜਾਬ ਸੈਰ-ਸਪਾਟਾ ਸਨਅਤ ਦੇ ਗੜ੍ਹ ਵਜੋਂ ਉੱਭਰੇਗਾ।

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਖੇਤੀ ਉਦਯੋਗ ਨੂੰ ਵੱਡੇ ਪੱਧਰ `ਤੇ ਹੁਲਾਰਾ ਦੇਣ ਦੀ ਵੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦੀ 80 ਫੀਸਦੀ ਪੈਦਾਵਾਰ ਪੰਜਾਬ ਵਿੱਚ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਉਤਪਾਦਨ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇੱਕ ਪਾਸੇ ਉਦਯੋਗਿਕ ਖੇਤਰ ਵਿੱਚ ਕ੍ਰਾਂਤੀ ਆਵੇਗੀ, ਉੱਥੇ ਕਿਸਾਨਾਂ ਦੀ ਆਮਦਨ ਵਧਣ ਦੇ ਨਾਲ-ਨਾਲ ਪਾਣੀ ਦੇ ਰੂਪ ਵਿੱਚ ਬਹੁਮੁੱਲੇ ਕੁਦਰਤੀ ਸਰੋਤ ਦੀ ਬੱਚਤ ਹੋਵੇਗੀ।

ਭਗਵੰਤ ਮਾਨ ਨੇ ਉੱਦਮੀਆਂ ਨਾਲ ਭਾਵੁਕ ਸਾਂਝ ਪਾਉਂਦਿਆਂ ਆਖਿਆ ਕਿ ਉਹ ਕਿਧਰੇ ਹੋਰ ਨਾ ਜਾਣ ਅਤੇ ਆਪਣੀ ਮਾਤ ਭੂਮੀ ਦੀ ਸੇਵਾ ਲਈ ਇੱਥੇ ਆਪਣਾ ਕਾਰੋਬਾਰ ਵਧਾਉਣ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਉਦਯੋਗਾਂ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਸੂਬੇ ਵਿੱਚ ਆਪਣੇ ਪਸਾਰ ਵੱਲ ਧਿਆਨ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਉਦਯੋਗਾਂ ਨੂੰ ਵੱਡਾ ਹੁਲਾਰਾ ਮਿਲਣ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਪ੍ਰਾਜੈਕਟਾਂ ਦੀ ਛੇਤੀ ਪ੍ਰਵਾਨਗੀ ਦੇਣ ਲਈ ਬਹੁਤ ਜਲਦ ਅਸ਼ਟਾਮ ਪੇਪਰਾਂ ਲਈ ਕਲਰ ਕੋਡਿੰਗ ਸ਼ੁਰੂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਦਯੋਗ ਦੀ ਸਹੂਲਤ ਲਈ ਆਦਮਪੁਰ, ਹਲਵਾਰਾ ਅਤੇ ਭਿਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਵੀ ਵੱਡੇ ਪੱਧਰ `ਤੇ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਉਦਯੋਗਪਤੀਆਂ ਨੂੰ ਆਪਣੇ ਪ੍ਰਾਜੈਕਟਾਂ ਲਈ ਸੱਤਾਧਾਰੀ ਪਰਿਵਾਰਾਂ ਨਾਲ ਸਮਝੌਤਿਆਂ `ਤੇ ਦਸਤਖ਼ਤ ਕਰਨੇ ਪੈਂਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ, ਹੁਣ ਪੰਜਾਬ ਵਾਸੀਆਂ ਦੇ ਹਿੱਤ ਵਿੱਚ ਸਮਝੌਤਿਆਂ `ਤੇ ਦਸਤਖ਼ਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਸੂਖਦਾਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਹਾ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਵਾਸਤੇ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੀਤੀ ਦੇ ਸਬੰਧ ਵਿੱਚ ਜੇਕਰ ਕੋਈ ਹੋਰ ਸੁਝਾਅ ਹੈ ਤਾਂ ਅਸੀਂ ਉਸ ਦਾ ਸਵਾਗਤ ਕਰਾਂਗੇ।

ਮੁੱਖ ਮੰਤਰੀ ਨੇ ਵਿਅੰਗ ਕਸਦਿਆਂ ਆਖਿਆ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਵਿਅਕਤੀ ਦਾ ਪੁੱਤ ਨੇਕ ਨੀਅਤ ਨਾਲ ਸੂਬੇ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਤੇ ਪੰਜਾਬ ਵਿਰੋਧੀ ਪੈਂਤੜੇ ਕਾਰਨ ਇਹ ਪਾਰਟੀਆਂ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸੂਝਵਾਨ ਅਤੇ ਬਹਾਦਰ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਸੀ, ਜਿਸ ਕਾਰਨ ਉਹ ਨਿਰਾਸ਼ਾ ਦੇ ਦੌਰ ਵਿੱਚੋਂ ਲੰਘ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਹੁਣ ਲੋਕਾਂ ਨੂੰ ਗੁਮਰਾਹ ਕਰਨ ਲਈ ਇੱਕ ਦੂਜੇ ਨਾਲ ਗੰਢ-ਤੁੱਪ ਕਰ ਰਹੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਇਹ ਸਾਰੀਆਂ ਚੀਜ਼ਾਂ ਉਨ੍ਹਾਂ ਨੂੰ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਪਹਿਲਕਦਮੀਆਂ ਕਰਨ ਤੋਂ ਨਹੀਂ ਰੋਕ ਸਕਦੀਆਂ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਸਦਕਾ ਪੰਜਾਬ ਹਰ ਖੇਤਰ ਵਿੱਚ ਸਰਵਪੱਖੀ ਤਰੱਕੀ ਦਾ ਗਵਾਹ ਬਣੇਗਾ।

ਭਗਵੰਤ ਮਾਨ ਨੇ ਇਸ ਕਾਰਜ ਲਈ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਵੀ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਇੰਦਰਬੀਰ ਸਿੰਘ ਨਿੱਝਰ, ਅਨਮੋਲ ਗਗਨ ਮਾਨ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ ਤੇ ਹੋਰ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarBhagwant Mannpro punjab tvPunjab CMpunjab governmentPunjab industrialPunjab Industrial StatePunjab Investor Summitpunjab newspunjabi news
Share230Tweet144Share57

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.