‘Bill Liao, Inam Pao’ Scheme: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕ੍ਰਮਵਾਰ 16.5 ਫੀਸਦੀ ਅਤੇ 20.87 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ।
ਪੰਜਾਬ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਦੌਰਾਨ ਸੂਬੇ ਨੂੰ ਜੀਐਸਟੀ ਤੋਂ 5846.31 ਕਰੋੜ ਰੁਪਏ, ਆਬਕਾਰੀ ਤੋਂ 2772.08 ਕਰੋੜ ਰੁਪਏ, ਵੈਟ ਤੋਂ 2286.32 ਕਰੋੜ ਰੁਪਏ, ਸੀਐਸਟੀ ਤੋਂ 80.84 ਕਰੋੜ ਰੁਪਏ ਅਤੇ ਪੀ.ਐਸ.ਡੀ.ਟੀ ਤੋਂ 51.62 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਇੰਨ੍ਹਾਂ ਵਸੀਲਿਆਂ ਤੋਂ ਕੁੱਲ 11037.17 ਕਰੋੜ ਰੁਪਏ ਪ੍ਰਾਪਤ ਹੋਏ ਸੀ।
ਵਿੱਤ ਮੰਤਰੀ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਪਣੀ ਕਾਰਗੁਜਾਰੀ ਵਿੱਚ ਲਗਾਤਾਰ ਸੁਧਾਰ ਕਰਦਿਆਂ ਇਸ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਜੀਐਸਟੀ ਤੋਂ 6810.76 ਕਰੋੜ ਰੁਪਏ, ਆਬਕਾਰੀ ਤੋਂ 3033.78 ਕਰੋੜ ਰੁਪਏ, ਵੈਟ ਤੋਂ 2348.55 ਕਰੋੜ ਰੁਪਏ, ਸੀਐਸਟੀ ਤੋਂ 76.91 ਕਰੋੜ ਰੁਪਏ ਅਤੇ ਪੀਐਸਡੀਟੀ ਤੋਂ 52.71 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਪਰੋਕਤ ਵਸੀਲਿਆਂ ਤੋਂ ਕੁੱਲ 12322.71 ਕਰੋੜ ਪ੍ਰਾਪਤ ਹੋਏ ਹਨ, ਜੋ ਵਿੱਤੀ ਵਰ੍ਹੇ 2022-23 ਦੇ ਇਸੇ ਸਮੇਂ ਦੇ ਮੁਕਾਬਲੇ 11.65 ਫੀਸਦੀ ਵੱਧ ਹੈ।
Finance, Planning, Excise and Taxation Minister Advocate @HarpalCheemaMla said that the state has registered an increase of 16.5 per cent and 20.87 per cent in revenue from Goods and Services Tax (GST) and Excise respectively during first four months of the financial year 23-24. pic.twitter.com/qeXlTxJuIt
— Government of Punjab (@PunjabGovtIndia) August 7, 2023
ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਅਤੇ ਹੋਰ ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀਐਸਟੀ ਵਿੱਚ ਲਗਾਤਰ ਹੋ ਰਹੇ ਵਾਧੇ ਦਾ ਜਿਕਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿੱਥੇ ਜੀਐਸਟੀ ਵਿੱਚ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਕੁੱਲ 16.5 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ ਉਥੇ ਹੀ ਬੀਤੇ ਵਰ੍ਹੇ ਦੇ ਮੁਕਾਬਲੇ ਇਸ ਸਾਲ ਜੁਲਾਈ ਮਹੀਨੇ ਦੌਰਾਨ ਜੀਐਸਟੀ ਤੋਂ ਪ੍ਰਾਪਤ ਮਾਲੀਏ ਵਿੱਚ 36.07 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰ ਵਿਭਾਗ ਇਮਾਨਦਾਰ ਕਰਦਾਤਾਵਾਂ ਦੀ ਸਹੂਲਤ ਅਤੇ ਕਰ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਤਕਨੀਕ ਦੀ ਹੋਰ ਬੇਹਤਰ ਵਰਤੋਂ ਕਰਨ ਵੱਲ ਮਹੱਤਵਪੂਰਨ ਕਦਮ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਦਿਸ਼ਾ ਵਿੱਚ ਜਲਦੀ ਹੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਨਵੀਂ ਮੁਬਾਈਲ ਐਪ ਵੀ ਜਾਰੀ ਕੀਤੀ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀ ਸੂਬਾ ਸਰਕਾਰ ਸਿਰਫ ਜੀਐਸਟੀ ਮੁਆਵਜੇ ‘ਤੇ ਨਿਰਭਰ ਰਹੀ ਅਤੇ ਇਸ ਵੱਲੋਂ ਮਾਲੀਏ ਨੂੰ ਵਧਾਉਣ ਲਈ ਲੋੜੀਂਦੇ ਕਦਮ ਨਹੀਂ ਪੁੱਟੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਰਥਕ ਪੱਖੋਂ ਆਤਮਨਿਰਭਰ ਬਨਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h