ਸ਼ੁੱਕਰਵਾਰ, ਮਈ 9, 2025 11:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵੀਂ ਯੂਥ ਪਾਲਿਸੀ ਜਲਦ ਜਾਰੀ ਕੀਤੀ ਜਾਵੇਗੀ, ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ: ਮੀਤ ਹੇਅਰ

Award for Youth Clubs Punjab: ਮੀਤ ਹੇਅਰ ਨੇ ਕਿਹਾ ਕਿ ਯੂਥ ਕਲੱਬਾਂ ਨੂੰ ਸਰਗਰਮ ਕਰਨ ਲਈ ਪ੍ਰੋਗਰਾਮ ਉਲੀਕਿਆ ਜਾਵੇ ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਵਰ ਕੀਤਾ ਜਾਵੇ।

by ਮਨਵੀਰ ਰੰਧਾਵਾ
ਅਗਸਤ 9, 2023
in ਪੰਜਾਬ
0

New Youth Policy: ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨਾਂ ਵਿੱਚ ਲੀਡਰਸ਼ਿਪ ਦੇ ਗੁਣ ਤੇ ਆਤਮ ਵਿਸ਼ਵਾਸ ਪੈਦਾ ਕਰਨ ਲਈ ਨਵੀਂ ਯੂਥ ਪਾਲਿਸੀ ਨਵੀਂ ਲਿਆਂਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਯੂਥ ਕਲੱਬਾਂ ਲਈ ਪਹਿਲੀ ਵਾਰ ਐਵਾਰਡ ਸ਼ੁਰੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਚੋਣ ਪ੍ਰਣਾਲੀ ਨੂੰ ਤਰਕਸੰਗਤ ਬਣਾਇਆ ਜਾਵੇਗਾ।

ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਯੂਥ ਕਲੱਬਾਂ ਨੂੰ ਸਰਗਰਮ ਕਰਨ ਲਈ ਪ੍ਰੋਗਰਾਮ ਉਲੀਕਿਆ ਜਾਵੇ ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਵਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਮਾਜਿਕ ਭਲਾਈ ਦੇ ਕੰਮ, ਨਸ਼ਿਆਂ ਖਿਲਾਫ ਜਾਗਰੂਕਤਾ, ਵਾਤਾਵਰਣ ਦੀ ਸਾਂਭ-ਸੰਭਾਲ, ਖੇਡਾਂ ਤੇ ਸੱਭਿਆਚਾਰਕ ਆਦਿ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਯੂਥ ਕਲੱਬ ਅੱਗੇ ਆਉਣ।

ਯੁਵਕ ਸੇਵਾਵਾਂ ਮੰਤਰੀ ਨੇ ਕਿਹਾ ਕਿ ਸੂਬੇ ਦੀ 40 ਫੀਸਦੀ ਤੋਂ ਵੱਧ ਵਸੋਂ ਨੌਜਵਾਨਾਂ ਦੀ ਹੈ ਅਤੇ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਗੀਦਾਰ ਬਣਾਉਣ ਅਤੇ ਉਨਾਂ ਦੇ ਸਸ਼ਕਤੀਕਰਨ ਲਈ ਵਿਆਪਕ ਯੂਥ ਪਾਲਿਸੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵੱਧ ਤੋਂ ਵੱਧ ਅੰਤਰ-ਰਾਜੀ ਟੂਰ ਲਗਾਏ ਜਾਣ ਅਤੇ ਯੁਵਕ ਵਟਾਂਦਰਾ ਪ੍ਰੋਗਰਾਮ ਉਲੀਕੇ ਜਾਣ। ਯੂਥ ਐਡਵੈਂਚਰ ਕਲੱਬ ਦੀ ਸਥਾਪਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਪੰਜਾਬ ਰਾਜ ਅੰਤਰ ’ਵਰਸਿਟੀ ਯੁਵਕ ਮੇਲਾ ਉਲੀਕਿਆ ਜਾਵੇ ਤਾਂ ਨੌਜਵਾਨਾਂ ਦੇ ਅੰਦਰਲੀ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਵੇ।

ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਤੇ ਆਤਮ ਵਿਸ਼ਵਾਸ ਪੈਦਾ ਕਰਨ ਲਈ ਨਵੀਂ ਯੂਥ ਪਾਲਿਸੀ ਨਵੀਂ ਲਿਆਂਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਉਤੇ ਯੂਥ ਕਲੱਬਾਂ ਲਈ ਪਹਿਲੀ ਵਾਰ ਐਵਾਰਡ ਸ਼ੁਰੂ ਕੀਤਾ ਜਾ ਰਿਹਾ ਹੈ। ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਯੂਥ ਕਲੱਬਾਂ ਨੂੰ ਸਰਗਰਮ ਕਰਨ… pic.twitter.com/6eLbwgFOsS

— Gurmeet Singh Meet Hayer (@meet_hayer) August 9, 2023

ਮੀਤ ਹੇਅਰ ਨੇ ਇਹ ਵੀ ਕਿਹਾ ਕਿ ਵਿਭਾਗ ਵਿੱਚ ਸਹਾਇਕ ਡਾਇਰੈਕਟਰ ਦੀਆਂ ਖਾਲੀ ਅਸਾਮੀਆਂ ਨੂੰ ਤੁਰੰਤ ਭਰਨ ਲਈ ਹੋਰਨਾਂ ਵਿਭਾਗਾਂ ਤੋਂ ਕਾਬਲ ਅਧਿਕਾਰੀਆਂ ਨੂੰ ਡੈਪੂਟੇਸ਼ਨ ‘ਤੇ ਲਿਆਉਣ ਦੀ ਯੋਜਨਾ ਬਣਾਈ ਜਾਵੇ ਅਤੇ ਨਾਲ ਹੀ ਪੰਜਾਬ ਲੋਕ ਸੇਵਾ ਕਮਿਸ਼ਨ ਨੂੰ ਖਾਲੀ ਅਸਾਮੀਆਂ ਭਰਨ ਲਈ ਵੀ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਯੁਵਾ ਭਵਨ ਦੀ ਉਸਾਰੀ ਦਾ ਕੰਮ ਮੁਕੰਮਲ ਕੀਤਾ ਜਾਵੇ।

ਮੀਟਿੰਗ ਵਿੱਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਯੁਵਕ ਸੇਵਾਵਾਂ ਦੇ ਡਾਇਰੈਕਟਰ ਡਾ. ਕਮਲਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਤੇ ਰੁਪਿੰਦਰ ਕੌਰ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gurmeet singh meet hayerNew Youth Policypro punjab tvpunjab newsPunjab Youth ClubsPunjab Youth Services Ministerpunjabi newsShaheed Bhagat Singh State Youth Award
Share213Tweet133Share53

Related Posts

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਮਈ 8, 2025
Load More

Recent News

ਭਾਰਤ ਪਾਕਿ ਤਣਾਅ ਵਿਚਾਲੇ ਦੇਸ਼ ਦੇ 24 ਏਅਰਪੋਰਟ ਕੀਤੇ ਬੰਦ

ਮਈ 9, 2025

ਅਪ੍ਰੇਸ਼ਨ ਸਿੰਦੂਰ ਨਾਲ ਪਾਕਿਸਤਾਨ ਦੀ ਸ਼ੇਅਰ ਮਾਰਕੀਟ ਵੀ ਹੋਈ ਗੰਭੀਰ ਜਖਮੀ, ਵੈਬਸਾਈਟਾਂ ਵੀ ਹੋਈਆਂ ਠੱਪ

ਮਈ 9, 2025

Begger Free City: ਇਸ ਸ਼ਹਿਰ ‘ਚ ਨਹੀਂ ਹੈ ਇੱਕ ਵੀ ਭਿਖਾਰੀ, ਸ਼ਹਿਰ ਨੇ ਬਣਾਇਆ ਰਿਕਾਰਡ

ਮਈ 9, 2025

X Ban 8000 Accounts: ਭਾਰਤ ਪਾਕਿ ਤਣਾਅ ਵਿਚਾਲੇ X ਨੇ ਕੀਤੇ 8000 ਕੀਤੇ ਬੈਨ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.