ZERO Tolerance against Corruption: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਮਾਰਚ 2022 ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦਾ ਫੈਸਲਾ ਲਿਆ ਸੀ। ਨਾਲ ਹੀ, ਇੱਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ (9501200200) ਜਾਰੀ ਕੀਤਾ ਗਿਆ ਸੀ। ਹੁਣ ਉਨ੍ਹਾਂ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ‘ਚ ਸਰਕਾਰ ਦੀ ਮਦਦ ਕਰਨ ਅਤੇ ਭ੍ਰਿਸ਼ਟਾਚਾਰੀਆਂ ਖਿਲਾਫ ਹੈਲਪਲਾਈਨ ‘ਤੇ ਫੋਨ ਕਰਨ ਦੀ ਅਪੀਲ ਕੀਤੀ ਹੈ।
ਸੀਐਮ ਮਾਨ ਨੇ ਕਿਹਾ ਕਿ ਲੋਕ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਨਾਲ ਸਬੰਧਤ ਆਡੀਓ-ਵੀਡੀਓ ਸਮੇਤ ਵੱਖ-ਵੱਖ ਰੂਪਾਂ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਸ਼ਿਕਾਇਤਾਂ ਭੇਜਦੇ ਹਨ। ਇਸ ’ਤੇ ਪੰਜਾਬ ਸਰਕਾਰ ਨੇ ਇੱਕ ਸਾਲ ਵਿੱਚ ਭ੍ਰਿਸ਼ਟਾਚਾਰ ਵਿੱਚ ਸ਼ਾਮਲ 300 ਤੋਂ ਵੱਧ ਲੋਕਾਂ ਨੂੰ ਜੇਲ੍ਹਾਂ ਵਿੱਚ ਭੇਜਿਆ ਹੈ। ਉਨ੍ਹਾਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ।
ZERO tolerance against corruption 🔥
Anti-corruption helpline completes 1 year👉 Action taken against 300+ people
👉 Audio/video evidence can be shared on – 9501200200
"We're heading towards making corruption-free state. Won't spare those who looted Punjab"
—CM @BhagwantMann pic.twitter.com/Vvaq5r5JMf
— AAP Punjab (@AAPPunjab) May 24, 2023
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ/ਅਧਿਕਾਰੀ ਸਰਕਾਰੀ ਦਫ਼ਤਰਾਂ ਵਿੱਚ ਕੋਈ ਕੰਮ ਕਰਵਾਉਣ ਲਈ ਸਰਕਾਰੀ ਫੀਸ ਤੋਂ ਵੱਧ ਜਾਂ ਕਿਸੇ ਹੋਰ ਤਰ੍ਹਾਂ ਵੱਧ ਪੈਸੇ ਦੀ ਮੰਗ ਕਰਦਾ ਹੈ ਤਾਂ ਉਹ ਹੈਲਪਲਾਈਨ ਨੰਬਰ ‘ਤੇ ਆਡੀਓ-ਵੀਡੀਓ ਜਾਂ ਲਿਖਤੀ ਸ਼ਿਕਾਇਤ ਕਰ ਸਕਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਭ੍ਰਿਸ਼ਟ ਮੁਹਿੰਮ ਚੋਂ ਪੈਦਾ ਹੋਈ ਪਾਰਟੀ ਹੈ। ਸੀਐਮ ਮਾਨ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਨੰਬਰ ‘ਤੇ ਕਾਲ ਕਰਨ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਬਚਾਇਆ ਜਾ ਸਕੇ। ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਬਚਾਇਆ ਜਾ ਰਿਹਾ ਪੈਸਾ ਲੋਕ ਭਲਾਈ ਲਈ ਵਰਤਿਆ ਜਾਵੇਗਾ।
ਐਂਟੀ-ਕੁਰੱਪਸ਼ਨ ਹੈਲਪਲਾਈਨ ਦੀ ਇੱਕ ਸਾਲ ਦੀ ਸਫ਼ਲਤਾ..
ਅਸੀਂ ਪੰਜਾਬ ਨੂੰ ਲਗਾਤਾਰ ਭ੍ਰਿਸ਼ਟਾਚਾਰ ਮੁਕਤ ਕਰ ਰਹੇ ਹਾਂ.. ਅੱਗੇ ਤੋਂ ਵੀ ਤੁਹਾਨੂੰ ਅਪੀਲ ਹੈ ਕਿ ਜੋ ਵੀ ਕੁਰੱਪਸ਼ਨ ਕਰਦਾ ਹੈ ਉਸ ਦੀ ਜਾਣਕਾਰੀ ਇਸ 'ਤੇ ਦਿਓ.. Live https://t.co/FmahnZBNsC
— Bhagwant Mann (@BhagwantMann) May 24, 2023
ਅਦਾਲਤ ਵਿੱਚ ਚੱਲ ਰਹੇ ਹਨ ਕੇਸ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲੋਕਾਂ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪੰਜਾਬ ਪੁਲਿਸ ਵਿਭਾਗ, ਮਾਲ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਰਿਸ਼ਵਤ ਮੰਗਣ ਦੀਆਂ ਸ਼ਿਕਾਇਤਾਂ ਦਰਜ ਕਰਵਾਈਆਂ। ਇਸ ਤੋਂ ਬਾਅਦ ਵਿਜੀਲੈਂਸ ਅਤੇ ਹੋਰ ਯੂਨਿਟਾਂ ਨੇ ਦੋਸ਼ੀ ਕਰਮਚਾਰੀਆਂ/ਅਧਿਕਾਰੀਆਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਇਸ ਵੇਲੇ ਬਹੁਤੇ ਕੇਸ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h