Electricity amendment bill 2022:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਸੂਬਿਆਂ ਨਾਲ ਸਲਾਹ ਕੀਤੇ ਬਿਨਾਂ ਆਪਹੁਦਰੇ ਢੰਗ ਨਾਲ ਬਿਜਲੀ ਸੋਧ ਬਿੱਲ-2022 ਸੰਸਦ ਵਿੱਚ ਪੇਸ਼ ਕਰਨ ਬਾਰੇ ਕਿਹਾ ਕਿ ਇਸ ਕਦਮ ਨਾਲ ਕੇਂਦਰ ਨੇ ਸੂਬਿਆਂ ਦੇ ਹੱਕਾਂ ਉੱਤੇ ਇਕ ਹੋਰ ਡਾਕਾ ਮਾਰਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਕੇਂਦਰ ਅਜਿਹੀਆਂ ਚਾਲਾਂ ਨਾਲ ਸੰਘੀ ਢਾਂਚੇ ਦੀਆਂ ਨੀਂਹਾਂ ਨੂੰ ਖੋਖਲਾ ਕਰਨਾ ਚਾਹੁੰਦਾ ਹੈ ਅਤੇ ਆਏ ਦਿਨ ਸੂਬਿਆਂ ਦੇ ਅਧਿਕਾਰਾਂ ਉੱਤੇ ਛਾਪਾ ਮਾਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ:ਜੱਥੇਦਾਰ ਗਿ.ਹਰਪ੍ਰੀਤ ਸਿੰਘ ਨੇ ਘਰ ਦੇ ਭੇਤੀਆਂ ਨੂੰ ਨਿਸ਼ਾਨੇ ਤੇ ਲਿਆ…
ਸ੍ਰੀ ਮਾਨ ਨੇ ਕਿਹਾ, “ਕੇਂਦਰ ਸਰਕਾਰ ਸੂਬਿਆਂ ਨੂੰ ਕਠਪੁਤਲੀ ਨਾ ਸਮਝੇ। ਇਨ੍ਹਾਂ ਵਧੀਕੀਆਂ ਖਿਲਾਫ ਅਸੀਂ ਚੁੱਪ ਕਰ ਕੇ ਨਹੀਂ ਬੈਠਾਂਗੇ। ਆਪਣੇ ਅਧਿਕਾਰਾਂ ਦੀ ਰਾਖੀ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਲੜਾਈ ਲੜਾਂਗੇ।”