Padma Awards 2024: ਅੱਜ ਦੇਸ਼ ਭਾਰ ਵਿੱਚ 75ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਾਲ 110 ਸ਼ਖਸੀਅਤਾਂ ਨੂੰ ਪਦਮ ਸ਼੍ਰੀ ਦਿੱਤਾ ਜਾਵੇਗਾ। ਇਸ ਵਾਰ ਕੇਂਦਰ ਸਰਕਾਰ ਨੇ ਪ੍ਰਸਿੱਧ ਪੰਜਾਬੀ ਅਦਾਕਾਰ ਨਿਰਮਲ ਰਿਸ਼ੀ ਨੂੰ ਚੌਥਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ ਪਦਮ ਸ਼੍ਰੀ ਦੇਣ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਨਿਰਮਲ ਰਿਸ਼ੀ ਨੂੰ ਕਲਾ ਵਿੱਚ ਉਨ੍ਹਾਂ ਦੀ ਵਿਲੱਖਣ ਸੇਵਾ ਲਈ ਪਦਮ ਸ਼੍ਰੀ ਮਿਲਿਆ ਹੈ।
ਖਾਸ ਤੌਰ ‘ਤੇ, ਕਿਸੇ ਵੀ ਖੇਤਰ ਵਿੱਚ ਵਿਲੱਖਣ ਸੇਵਾ ਲਈ ‘ਪਦਮ ਸ਼੍ਰੀ’ ਪੁਰਸਕਾਰਾਂ ਦਾ ਐਲਾਨ ਹਰ ਸਾਲ ਗਣਤੰਤਰ ਦਿਵਸ ਮੌਕੇ ਕੀਤਾ ਜਾਂਦਾ ਹੈ।
ਜਾਣੋ ਕੌਣ ਹਨ ਨਿਰਮਲ ਰਿਸ਼ੀ
ਜੇਕਰ ਨਿਰਮਲ ਰਿਸ਼ੀ ਦੀ ਗੱਲ ਕੀਤੀ ਜਾਵੇ ਤਾਂ ਦੱਸ ਦਈਏ ਕਿ ਨਿਰਮਲ ਰਿਸ਼ੀ ਇੱਕ ਪੰਜਾਬੀ ਫਿਲਮ ਅਤੇ ਟੈਲੀਵਿਜ਼ਨ ਅਦਾਕਾਰਾ ਹੈ। ਉਹਨਾਂ ਨੂੰ ਪਹਿਲੀ ਫਿਲਮ ਲੌਂਗ ਦਾ ਲਿਸ਼ਕਾਰਾ (1983) ਵਿੱਚ ”ਗੁਲਾਬੋ ਮਾਸੀ” ਦੀ ਭੂਮਿਕਾ ਲਈ ਸਭ ਤੋਂ ਵੱਧ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦਾ ਜਨਮ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਕਲਾਂ ਵਿੱਚ 1943 ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਬਲਦੇਵ ਕ੍ਰਿਸ਼ਨ ਰਿਸ਼ੀ ਅਤੇ ਮਾਤਾ ਦਾ ਨਾਂ ਬਚਨੀ ਦੇਵੀ ਸੀ। ਉਸ ਨੂੰ ਸਕੂਲ ਦੇ ਦਿਨਾਂ ਤੋਂ ਹੀ ਰੰਗਮੰਚ ਦਾ ਬਹੁਤ ਸ਼ੌਕ ਸੀ।
ਉਸਨੇ ਸਰੀਰਕ ਸਿੱਖਿਆ ਇੰਸਟ੍ਰਕਟਰ ਬਣਨ ਦੀ ਚੋਣ ਕੀਤੀ ਅਤੇ ਸਰੀਰਕ ਸਿੱਖਿਆ ਲਈ ਸਰਕਾਰੀ ਕਾਲਜ, ਪਟਿਆਲਾ ਵਿੱਚ ਦਾਖਲਾ ਲਿਆ। ਉਸਨੇ 60 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ। ਨਿੱਕਾ ਜ਼ੈਲਦਾਰ ਅਤੇ ਦਿ ਗ੍ਰੇਟ ਸਰਦਾਰ ਵਰਗੀਆਂ ਪੰਜਾਬੀ ਫਿਲਮਾਂ ਨਾਲ ਵੀ ਲਾਈਮਲਾਈਟ ਵਿੱਚ ਆਇਆ ਸੀ।