Surinder Shinda Health: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਦੇ ਦੀਪ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਛਿੰਦਾ ਨੂੰ ਵੈਂਟੀਲੇਟਰ ‘ਤੇ ਪਾ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਕਰੀਬੀ ਅਮਰਜੀਤ ਟਿੱਕਾ ਨੇ ਦੱਸਿਆ ਕਿ ਛਿੰਦਾ ਦਾ ਕੁਝ ਦਿਨ ਪਹਿਲਾਂ ਔਰੀਸਨ ਹਸਪਤਾਲ ‘ਚ ਮਾਮੂਲੀ ਅਪਰੇਸ਼ਨ ਹੋਇਆ ਸੀ। ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ। ਇਸ ਕਾਰਨ ਉਸ ਨੂੰ ਸਾਹ ਆਦਿ ਲੈਣ ਵਿੱਚ ਮੁਸ਼ਕਲ ਆ ਰਹੀ ਸੀ। ਉਨ੍ਹਾਂ ਦੀ ਹਾਲਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਲਗਾਤਾਰ ਕਈ ਗਾਇਕ ਵੀ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ।
ਬੀਤੇ ਦਿਨ ਰਾਜ ਸਭਾ ਮੈਂਬਰ ਹੰਸਰਾਜ ਹੰਸ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਮਿਲਣ ਆਏ ਸੀ। ਛਿੰਦਾ ਨੇ ‘ਪੁਤ ਜੱਟਾਂ ਦੇ’, ‘ਟਰੱਕ ਬਿੱਲੀਆ’, ‘ਬਲਬੀਰੋ ਭਾਬੀ’, ‘ਕੇਹਰ ਸਿੰਘ ਦੀ ਮੌਤ’ ਆਦਿ ਕਈ ਹਿੱਟ ਗੀਤ ਦਿੱਤੇ ਹਨ। ਛਿੰਦਾ ਨੇ ਸਵੈ. ਪੰਜਾਬੀ ਗਾਇਕ ਕੁਲਦੀਪ ਮਾਣਕ ਦੇ ਸਹਿਯੋਗੀ ਰਹੇ ਹਨ। ਛਿੰਦਾ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ, ਗਿੱਲ ਹਰਦੀਪ ਅਤੇ ਉਨ੍ਹਾਂ ਦੇ ਪੁੱਤਰ ਮਨਿੰਦਰ ਸ਼ਿੰਦਾ ਨੂੰ ਸੰਗੀਤ ਦੀ ਸਿੱਖਿਆ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h