Jasbir Jassi at Sri Darbar Sahib: ਪੰਜਾਬ ਦੇ ਪ੍ਰਸਿੱਧ ਪੰਜਾਬੀ ਸਿੰਗਰ ਜਸਬੀਰ ਜੱਸੀ (Jasbir Jassi) ਵੀ ਨਤਮਸਤਕ ਹੋਣ ਪਹੁੰਚੇ। ਗਾਇਕ ਜਸਬੀਰ ਜੱਸੀ ਸਚਖੰਡ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਨਤਮਸਤਕ ਹੋਏ ਅਤੇ ਇਸ ਮੌਕੇ ਉਨ੍ਹਾਂ ਪਵਿੱਤਰ ਗੁਰਬਾਣੀ (Gurbani) ਦਾ ਵੀ ਸਰਵਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਾਵਨ ਸਥਾਨ ‘ਤੇ ਆ ਕੇ ਮੈਨੂੰ ਬਹੁਤ ਸ਼ਾਂਤੀ ਮਿਲਦੀ ਹੈ।
ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ (Amritpal Singh) ਵਲੋਂ ਲੋਕਾਂ ਨੂੰ ਅੰਮ੍ਰਿਤ ਛੱਕਣ ਲਈ ਪ੍ਰੇਰਿਤ ਕੀਤੇ ਜਾਣ ਦੇ ਸਵਾਲ ‘ਤੇ ਜੱਸੀ ਨੇ ਕਿਹਾ ਕਿ ਇਹ ਤਾਂ ਬਹੁਤ ਵਧੀਆ ਕੰਮ ਹੈ। ਇਸ ‘ਚ ਤਾਂ ਕੋਈ ਬੁਰੀ ਗੱਲ ਨਹੀਂ ਹੈ। ਅੰਮ੍ਰਿਤ ਛੱਕ ਕੇ ਗੁਰੂ ਦੇ ਲੜ ਲੱਗਣਾ, ਗੁਰੂ ਦੇ ਸਾਏ ‘ਚ ਰਹਿਣਾ, ਗੁਰੂ ਦੀ ਗੱਲ ਮਨਣੀ ਅਤੇ ਗੁਰਬਾਣੀ ਦੇ ਨਾਲ ਜੁੜਣਾ ਚੰਗਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਗੁਰਬਾਣੀ ਨੂੰ ਸਾਰੀ ਦੁਨੀਆਂ ਮੰਨਦੀ ਹੈ। ਨਾਲ ਉਨ੍ਹਾਂ ਨੇ ਗੁਰਾਂ ਵਲੋਂ ਸ਼ੁਰੂ ਕੀਤੀ ਲੰਗਰ ਪ੍ਰਥਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਦਾ ਵੇਖੀਏ ਤਾਂ ਖਾਲਸਾ ਐਡ ਵਾਲੇ ਰਵੀ ਸਿੰਘ ਨੂੰ ਹੀ ਵੇਖ ਲਓ। ਉਨ੍ਹਾਂ ਕਿਹਾ ਕਿ ਅੱਜ ਵੀ ਲੋਕ ਸਿੱਖੀ ਅਤੇ ਸਿੱਖਾਂ ‘ਤੇ ਇੰਨਾ ਯਕੀਨ ਕਰਦੇ ਹਨ ਕਿ ਉਹ ਆਪਣੇ ਆਪ ਦਾ ਆਪਣੀਆਂ ਔਰਤਾਂ ਨੂੰ ਇਨ੍ਹਾਂ ਨਾਲ ਸੁਰੱਖਿਅਤ ਸਮਝਦੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਿੱਖ ਕੌਮ ਲੋਕਾਂ ਦੀ ਲਾਡਲੀ ਕੌਮ ਹੈ।
ਸਿੱਧੂ ਮੂਸੇਵਾਲਾ ਨੂੰ ਮਿਲਣਾ ਚਾਹਿਦਾ ਇਨਸਾਫ਼
ਜੱਸੀ ਨੇ ਇਸ ਦੌਰਾਨ ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਿੱਧੂ ਦੇ ਮਾਪਿਆਂ ਨੂੰ ਇਨਸਾਫ ਮਿਲਣਾ ਚਾਹਿਦਾ ਹੈ। ਉਨ੍ਹਾਂ ਨੇ ਆਪਣਾ ਜਵਾਨ ਪੁੱਤ ਗੁਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਮਾਪਿਆਂ ਨੂੰ ਮਿਲਿਆ ਹਾਂ, ਅਤੇ ਸਾਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹਿਦੀ ਹੈ।
ਇਸ ਦੇ ਨਾਲ ਉਨ੍ਹਾਂ ਨੇ ਮੀਡੀਆ ਨਾਲ ਕੀ ਗੱਲ ਬਾਤ ਕੀਤੀ ਹੇਠ ਦਿੱਤੀ ਵੀਡੀਓ ‘ਚ ਵੇਖੋ
ਇਹ ਵੀ ਪੜ੍ਹੋ: Sukhna Lake ਬਣਦਾ ਜਾ ਰਿਹਾ ਜ਼ੁਰਮ ਦਾ ਗੜ੍ਹ, ਹੁਣ ਤੈਰਦੀ ਮਿਲੀ ਬੱਚੇ ਦੀ ਲਾਸ਼, ਅਜੇ ਤੱਕ ਨਹੀਂ ਹੋਈ ਸ਼ਨਾਖ਼ਤ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h