ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਦੀ ਕੋਸ਼ਿਸ਼ ਅਤੇ ਮਾਨਸਿਕ ਪਰੇਸ਼ਾਨੀ ਦੇ ਮਾਮਲੇ ਵਿੱਚ ਸੰਗੀਤ ਕੰਪਨੀ ਦੀ ਨਿਰਮਾਤਾ ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ, ਉਸਨੂੰ ਅਦਾਲਤ ਤੋਂ ਰਾਹਤ ਮਿਲੀ ਹੈ।
ਹੁਣ ਇਸ ਸਬੰਧੀ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਵੀਰਵਾਰ ਰਾਤ ਨੂੰ ਆਪਣਾ ਇੱਕ ਵੀਡੀਓ ਸਾਂਝਾ ਕੀਤਾ ਅਤੇ ਇਸ ਵਿੱਚ ਉਸਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਅਤੇ ਪੰਜਾਬ ਮਹਿਲਾ ਕਮਿਸ਼ਨ ਲਾਲੀ ਗਿੱਲ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸੁਨੰਦਾ ਸ਼ਰਮਾ ਦੇ ਸਮਰਥਨ ਵਿੱਚ ਆਵਾਜ਼ ਉਠਾਉਣ ਵਾਲੇ ਕਲਾਕਾਰਾਂ ਦਾ ਵੀ ਧੰਨਵਾਦ ਕੀਤਾ।
ਪਿੰਕੀ ਧਾਲੀਵਾਲ ਵਿਰੁੱਧ ਕਾਰਵਾਈ ਤੋਂ ਬਾਅਦ ਪਹਿਲੀ ਵਾਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕੀਤਾ ਹੈ। ਜਿਸ ਵਿੱਚ ਸੁਨੰਦਾ ਸ਼ਰਮਾ ਨੇ ਕਿਹਾ- ਸਭ ਤੋਂ ਪਹਿਲਾਂ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਅਤੇ ਮਹਿਲਾ ਕਮਿਸ਼ਨ ਰਾਜ ਲਾਲੀ ਗਿੱਲ ਦਾ ਧੰਨਵਾਦ ਕਰਦੀ ਹਾਂ।