ਜਗਰਾਓਂ: ਹਾਲ ਹੀ ‘ਚ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਮਗਰੋਂ ਪ੍ਰੈਸ ਨਾਲ ਗੱਲ ਕਰਦਿਆਂ ਸੂਬੇ ਦੇ ਸੀਐਮ ਭਗਵੰਤ ਮਾਨ ਨੇ ਕਈ ਅਹਿਮ ਐਲਾਨ ਕੀਤੇ ਸੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ‘ਚ ਹਥਿਆਰਾਂ ਸਬੰਧੀ ਅਤੇ ਪੰਜਾਬੀ ਗਾਇਕੀ ‘ਚ ਹਥਿਆਰ ਕਲਚਰ ਨੂੰ ਪ੍ਰਮੋਟ ਕਰਨ ‘ਤੇ ਨਕੇਲ ਕੱਸਣ ਲਈ ਹਿਦਾਇਤਾਂ ਜਾਰੀ ਕੀਤੀਆਂ ਸੀ।
ਸੀਐਮ ਮਾਨ ਨੇ ਐਲਾਨ ਕੀਤਾ ਸੀ ਕਿ ਗਾਣਿਆਂ ‘ਚ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਸਿੰਗਰਾਂ ਅਤੇ ਹੋਰ ਲੋਕਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸੇ ਫ਼ਰਮਾਨ ਤਹਿਤ ਸਿੰਗਰ ਗਾਇਕ ਤਾਰੀ ਕਾਸਾਪੁਰੀਆ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਸਿੰਗਰ ਵਲੋਂ ਆਪਣੇ ਗੀਤ ‘ਚ ਹਥਿਆਰਾਂ ਨੂੰ ਸ਼ਾਨ ਦੱਸਿਆ ਗਿਆ ਹੈ।
ਹੁਣ ਸਿੰਗਰ ਤੇ ਪ੍ਰੋਡਿਊਸਰ ਖਿਲ਼ਾਫ ਜਗਰਾਓਂ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਐਸਐਸਪੀ ਲੁਧਿਆਣਾ (ਦਿਹਾਤੀ) ਹਰਜੀਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਵਲੋਂ ਅਜਿਹੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਵਾਲੇ ਗੀਤਾਂ ਨੂੰ ਸੋਸ਼ਲ ਮੀਡਿਆ ‘ਤੇ ਪਾਉਣ ਦੀ ਪਾਬੰਦੀ ਲਗਾਈ ਗਈ ਹੈ ਪਰ ਗਾਇਕ ਤਾਰੀ ਕਾਸਾਪੁਰੀਆਂ ਵਲੋਂ ਆਪਣੇ ਗੀਤ ਦਾ ਟਾਈਟਲ ’32 ਬੋਰ’ ਲਿਖਕੇ ਉਸਨੂੰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਗਿਆ।
ਪੁਲਿਸ ਵਲੋਂ ਇਸ ਗੀਤ ਦੇ ਪ੍ਰੋਡਿਊਸਰ ਸੱਤਾ ਡੀਕੇ ਨੂੰ ਵੀ ਮਾਮਲੇ ‘ਚ ਨਾਮਜਦ ਕੀਤਾ ਗਿਆ ਹੈ। ਪੰਜਾਬ ਸਰਕਾਰ ਦੀਆਂ ਹਿਦਾਇਤਾਂ ਦੀ ਉਲੰਘਣਾ ਕਰਨ ਦੇ ਆਰੋਪ ‘ਚ ਪੁਲਿਸ ਵਲੋਂ ਗਾਇਕ ਤਾਰੀ ਕਾਸਪੁਰੀਆ, ਪ੍ਰੋਡਿਊਸਰ ਸੱਤਾ ਡੀਕੇ ਅਤੇ ਲਵ ਮਿਊਜ਼ਿਕ ਕੰਪਨੀ ਖਿਲਾਫ ਮੁਕਦਮਾ ਨੰ 112 ਮਿਤੀ 19-11-22 ਅ /ਧ 188,294,504 ਆਈਪੀਸੀ ਤਹਿਤ ਮੁਕਦਮਾ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h