Canada Border Service Agency: ਕੈਨੇਡਾ ‘ਚ ਸਟੱਡੀ ਵੀਜ਼ਾ ‘ਤੇ ਗਏ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ ਮਿਲਣ ਮਗਰੋਂ ਉਨ੍ਹਾਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਏਜੰਟਾਂ ਵੱਲੋਂ ਠੱਗੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨੇ ਕੈਨੇਡਾ ਬਾਰਡਰ ਸਰਵਿਸ ਏਜੰਸੀ ਏਅਰਪੋਰਟ ਰੋਡ ਮਿਸੀਸਾਗਾ ਵਿਖੇ ਪੱਕਾ ਮੋਰਚਾ ਲਾਇਆ ਹੈ।
ਦੱਸ ਦਈਏ ਕਿ ਵਿਦਿਆਰਥੀਆਂ ਨੇ ਖੁੱਲ੍ਹੇ ਅਸਮਾਨ ਹੇਠ ਟੈਂਟ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਉਹ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਜਿਨ੍ਹਾਂ ਲੋਕਾਂ ਨਾਲ ਧੋਖਾ ਹੋਇਆ ਹੈ, ਉਨ੍ਹਾਂ ਨੂੰ ਕੈਨੇਡਾ ਦੇ ਵਿਦਿਅਕ ਅਦਾਰਿਆਂ ਵਿੱਚ ਐਡਜਸਟ ਕੀਤਾ ਜਾਵੇ। ਇਸ ਦੇ ਨਾਲ ਹੀ ਇਸ ਸਮੇਂ ਲਗਪਗ 200 ਵਿਦਿਆਰਥੀਆਂ ਦੀ ਜਾਂਚ ਚੱਲ ਰਹੀ ਹੈ।
ਦੱਸ ਦਈਏ ਕਿ ਜਿਨ੍ਹਾਂ ਵਿਦਿਆਰਥੀਆਂ ਦੇ ਸਿਰ ‘ਤੇ ਹੁਣ ਦੇਸ਼ ਨਿਕਾਲੇ ਦੀ ਤਲਵਾਰ ਲਟਕ ਰਹੀ ਹੈ, ਉਨ੍ਹਾਂ ਨੂੰ ਬ੍ਰਿਜੇਸ਼ ਮਿਸ਼ਰਾ ਨੇ 2017 ਤੋਂ 2019 ਤੱਕ ਪ੍ਰਤੀ ਵਿਦਿਆਰਥੀ 16 ਤੋਂ 18 ਲੱਖ ਰੁਪਏ ਲੈ ਕੇ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਿਆ ਸੀ। ਪਰ ਜਦੋਂ ਹੋਰ ਵਿਦਿਆਰਥੀ ਕਾਲਜ ਗਏ ਤਾਂ ਉਨ੍ਹਾਂ ਦੀ ਫੀਸ ਕਾਲਜ ਤੱਕ ਨਹੀਂ ਪਹੁੰਚੀ ਸੀ। ਜਦੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਉਹ ਸਾਰੇ ਫਰਜ਼ੀ ਨਿਕਲੇ।
ਧੋਖਾਧੜੀ ਕਰਨ ਵਾਲਾ ਬ੍ਰਿਜੇਸ਼ ਮਿਸ਼ਰਾ ਅਜੇ ਫਰਾਰ
ਕੈਨੇਡਾ ਦੇ ਓਨਟਾਰੀਓ ਸਥਿਤ ਹੰਬਰ ਕਾਲਜ ਦੇ ਜਾਅਲੀ ਦਸਤਾਵੇਜ਼ ਦੇ ਕੇ ਵਿਦਿਆਰਥੀਆਂ ਨੂੰ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲਾ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼ ਜਲੰਧਰ ਦਾ ਮਾਲਕ ਬ੍ਰਿਜੇਸ਼ ਮਿਸ਼ਰਾ ਅਜੇ ਤੱਕ ਪੁਲਸ ਦੇ ਹੱਥ ਨਹੀਂ ਲੱਗਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਇੱਥੋਂ ਵਿਦੇਸ਼ ਭੱਜ ਗਿਆ ਹੈ। ਉਸ ਦੇ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ।
ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ
ਹਰਸਿਮਰਤ ਕੌਰ ਬਾਦਲ ਨੇ ਕੈਨੇਡਾ ਵਿੱਚ ਵਿਦਿਆਰਥੀ ਨੂੰ ਡਿਪੋਰਟ ਕਰਨ ਦੀ ਕਾਰਵਾਈ ਨੂੰ ਰੋਕਣ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਫਰਾਡ ਏਜੰਟਾਂ ਕਾਰਨ ਲੱਖਾਂ ਰੁਪਏ ਖਰਚ ਕੇ ਕੈਨੇਡਾ ਪੜ੍ਹਨ ਗਏ ਵਿਦਿਆਰਥੀਆਂ ’ਤੇ ਤਲਵਾਰ ਲਟਕ ਰਹੀ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਕੈਨੇਡਾ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ ਹੈ।
ਹਰਸਿਮਰਤ ਨੇ ਵਿਦੇਸ਼ ਮੰਤਰਾਲੇ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਕੈਨੇਡਾ ਡਿਪੋਰਟੇਸ਼ਨ ਦੇ ਮੂੰਹ ‘ਤੇ ਬੈਠੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਨੂੰ ਪੂਰਾ ਕਰਨ ‘ਚ ਮਦਦ ਕੀਤੀ ਜਾਵੇ ਅਤੇ ਕੈਨੇਡਾ ਸਰਕਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਵਿਦਿਅਕ ਅਦਾਰਿਆਂ ‘ਚ ਦਾਖਲਾ ਦਿਵਾਉਣ ‘ਚ ਮਦਦ ਕੀਤੀ ਜਾਵੇ। ਹਰਸਿਮਰਤ ਕੌਰ ਨੇ ਕਿਹਾ ਹੈ ਕਿ ਵਿਦਿਆਰਥੀਆਂ ਨੇ ਕੋਈ ਧੋਖਾਧੜੀ ਨਹੀਂ ਕੀਤੀ ਸਗੋਂ ਉਨ੍ਹਾਂ ਨਾਲ ਧੋਖਾ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h