ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਲੁਧਿਆਣਾ ਦੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 27 ਸਾਲਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਪਮਾਲ ਵਜੋਂ ਹੋਈ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਨੌਜਵਾਨ ਦਾ 8 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਪਤਨੀ ਆਪਣੇ ਪਤੀ ਕੋਲ ਜਾਣ ਦੀ ਤਿਆਰੀ ਕਰ ਰਹੀ ਸੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।