Youth trapped in Libya: ਇੱਕ ਵਾਰ ਫਿਰ ਤੋਂ ਵਿਦੇਸ਼ੀ ਧਰਤੀ ‘ਤੇ ਪੈਸੇ ਕਮਾਉਣ ਗਏ ਨੌਜਵਾਨ ਮੁਸ਼ਕਿਲਾਂ ‘ਚ ਫੱਸੇ ਹਨ। ਦੱਸ ਦਈਏ ਕਿ ਹੁਣ ਲੀਬੀਆ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ। ਜਿਸ ‘ਚ ਪੰਜਾਬ ਸਮੇਤ ਗੁਆਂਢੀ ਸੂਬਿਆਂ ਦੇ ਕਰੀਬ 12 ਨੌਜਵਾਨ ਨਜ਼ਰ ਆ ਰਹੇ ਹਨ।
ਇਨ੍ਹਾਂ ਨੌਜਵਾਨਾਂ ਨੇ ਵੀਡੀਓ ਸ਼ੇਅਰ ਕਰ ਦੱਸਿਆ ਕਿ ਲੋਕ ਉਨ੍ਹਾਂ ਨੂੰ ਰਿਹਾਅ ਕਰਨ ਲਈ 3000 ਡਾਲਰ ਦੀ ਮੰਗ ਕਰ ਰਹੇ ਹਨ। ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਏਜੰਟ ਨੇ ਲੀਬੀਆ ਦੇ ਬੇਨਗਾਜ਼ੀ ਵਿੱਚ ਐਲਸੀਸੀ ਸੀਮਿੰਟ ਫੈਕਟਰੀ ਵਿੱਚ ਕੰਮ ਕਰਨ ਲਈ ਭੇਜਿਆ ਸੀ। ਉਨ੍ਹਾਂ ਨੂੰ ਕੰਮ ਦੇਣ ਦੀ ਬਜਾਏ ਬੰਧਕ ਬਣਾ ਲਿਆ ਗਿਆ। ਉਨ੍ਹਾਂ ਨੂੰ ਗੇਟ ਤੱਕ ਕਮਰੇ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਂਦਾ।
ਨੌਜਵਾਨਾਂ ਨੇ ਆਪਣੀ ਵੀਡੀਓ ਵਿੱਚ ਕਿਹਾ ਕਿ ਭੋਜਨ ਅਤੇ ਪਾਣੀ ਨਾ ਮਿਲਣ ਕਾਰਨ ਉਨ੍ਹਾਂ ਦੀ ਜਾਨ ਖਤਰੇ ਵਿੱਚ ਹੈ। ਸੋਸ਼ਲ ਮੀਡੀਆ ‘ਤੇ ਵੀਡੀਓ ‘ਚ ਨੌਜਵਾਨਾਂ ਨੇ ਪੰਜਾਬ ਸਰਕਾਰ ਤੋਂ ਉਨ੍ਹਾਂ ਨੂੰ ਉਥੋਂ ਕੱਢਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਲੀਬੀਆ ‘ਚ ਬੰਧਕ ਬਣਾਏ ਗਏ 12 ਨੌਜਵਾਨਾਂ ਵਿੱਚੋਂ 9 ਪੰਜਾਬ (7 ਰੋਪੜ, 1-1 ਮੋਗਾ, ਕਪੂਰਥਲਾ) ਦੇ ਹਨ, ਜਦਕਿ ਹਿਮਾਚਲ ਤੇ ਬਿਹਾਰ ਦਾ ਵੀ ਇੱਕ-ਇੱਕ ਨੌਜਵਾਨ ਫਸਿਆ ਹੈ।
Urgent Assistance Needed- @DrSJaishankar @MEAIndia
12 Youth out of which 7 from District Ropar, 1 each from Moga, Kapurthala & 1 each from Himachal & Bihar are stuck in Libya in LCC Cement Factory in Benghazi due to fraud of an Agent.
Their life is in serious danger. pic.twitter.com/k5dNAdq9wE
— Harjot Singh Bains (@harjotbains) February 4, 2023
ਲੀਬੀਆ ਤੋਂ ਇਹ ਵੀਡੀਓ ਵਾਇਰਲ ਹੋ ਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੱਕ ਪਹੁੰਚੀ ਤਾਂ ਉਨ੍ਹਾਂ ਤੁਰੰਤ ਇਸ ਦਾ ਨੋਟਿਸ ਲਿਆ। ਨੌਜਵਾਨਾਂ ਦੀ ਚਿੰਤਾ ਕਰਦੇ ਹੋਏ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਹੈ ਕਿ ਨੌਜਵਾਨਾਂ ਦੀ ਜਾਨ ਨੂੰ ਖ਼ਤਰਾ ਹੈ। ਉਸ ਨੂੰ ਤੁਰੰਤ ਪ੍ਰਭਾਵ ਨਾਲ ਉਥੋਂ ਰਿਹਾਅ ਕੀਤਾ ਜਾਵੇ।
ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰੀ ਡਾਕਟਰ ਜੈਸ਼ੰਕਰ ਪ੍ਰਸਾਦ ਨੂੰ ਵੀ ਟਵੀਟ ਕੀਤਾ ਹੈ। ਨੌਜਵਾਨਾਂ ਦੀ ਵੀਡੀਓ ਦੇ ਨਾਲ ਵਿਦੇਸ਼ ਮੰਤਰੀ ਨੂੰ ਟੈਗ ਕਰਦੇ ਹੋਏ ਲਿਖਿਆ ਕਿ ਜਲਦੀ ਮਦਦ ਦੀ ਲੋੜ ਹੈ। ਇਸ ਦੌਰਾਨ ਪਤਾ ਲੱਗਾ ਹੈ ਕਿ ਵਿਦੇਸ਼ ਮੰਤਰਾਲੇ ਨੇ ਵੀ ਲੀਬੀਆ ‘ਚ ਫਸੇ ਨੌਜਵਾਨਾਂ ਨੂੰ ਕੱਢਣ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h