ਮੰਗਲਵਾਰ, ਅਗਸਤ 12, 2025 05:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੀ ਆਪ ਸਰਕਾਰ ਨੇ ਪੂਰਾ ਕੀਤਾ 1 ਸਾਲ, ਰਿਪੋਰਟ ਕਾਰਡ ਲਾਲ ਲਕੀਰਾਂ ਨਾਲ ਭਰਿਆ: ਜੈਵੀਰ ਸ਼ੇਰਗਿੱਲ

ਆਮ ਆਦਮੀ ਪਾਰਟੀ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਬਦਲਾਅ ਲਿਆਉਣ ਦੇ ਵੱਡੇ-ਵੱਡੇ ਦਾਅਵੇ ਇੱਕ ਸਾਲ ਦੇ ਅੰਦਰ ਹੀ ਆਪਣੇ ਸਭ ਤੋਂ ਮਾੜੇ ਕਾਰਜਕਾਲ ਵਿੱਚ ਬਦਲ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਲਈ ਪਿਛਲੇ ਇੱਕ ਸਾਲ ਨੂੰ ਕਾਲੇ ਦੌਰ ਦਾ ਸਮਾਂ ਦੱਸਿਆ ਹੈ।

by Bharat Thapa
ਮਾਰਚ 16, 2023
in ਪੰਜਾਬ
0

ਜਲੰਧਰ/ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਬਦਲਾਅ ਲਿਆਉਣ ਦੇ ਵੱਡੇ-ਵੱਡੇ ਦਾਅਵੇ ਇੱਕ ਸਾਲ ਦੇ ਅੰਦਰ ਹੀ ਆਪਣੇ ਸਭ ਤੋਂ ਮਾੜੇ ਕਾਰਜਕਾਲ ਵਿੱਚ ਬਦਲ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਲਈ ਪਿਛਲੇ ਇੱਕ ਸਾਲ ਨੂੰ ਕਾਲੇ ਦੌਰ ਦਾ ਸਮਾਂ ਦੱਸਿਆ ਹੈ।

ਇੱਥੇ ਜਾਰੀ ਬਿਆਨ ਵਿੱਚ, ਸ਼ੇਰਗਿੱਲ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਦੇ ਬਦਤਰ ਹਾਲਾਤਾਂ ਤੋਂ ਇਲਾਵਾ, ਕੁਸ਼ਾਸਨ, ਵਿਗੜੀ ਕਾਨੂੰਨ ਵਿਵਸਥਾ, ਵਾਅਦਿਆਂ ਦੀ ਪੂਰਤੀ ਨਾ ਹੋਣਾ, ਵੱਧਦੀ ਨਸ਼ਾਖੋਰੀ, ਗੈਂਗ ਵਾਰ, ਗੈਰ-ਕਾਨੂੰਨੀ ਮਾਈਨਿੰਗ, ਸ਼ਰਾਬ ਨੀਤੀ ਘਪਲਾ, ਆਰਥਿਕਤਾ ਦੀ ਮੰਦੀ ਹਾਲਤ, ਭ੍ਰਿਸ਼ਟਾਚਾਰ, ਫਜੂਲਖਰਚੀ, ਵੀਆਈਪੀ ਕਲਚਰ ਦਾ ਪ੍ਰਚਾਰ ਅਤੇ ਜ਼ਿੰਮੇਵਾਰੀ ਤੋਂ ਭੱਜਣਾ, ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ 1 ਸਾਲ ਦੇ ਸ਼ਾਸਨ ਦੀ ਭਿਆਨਕਤਾ ਨੂੰ ਦਰਸਾਉਂਦਾ ਹੈ।

ਸ਼ੇਰਗਿੱਲ ਨੇ ਆਪਣੇ ਦਾਅਵਿਆਂ ਨੂੰ ਮਜ਼ਬੂਤੀ ਦਿੰਦਿਆਂ ਕਿਹਾ ਕਿ ਅਮਨ-ਕਾਨੂੰਨ ਦੀ ਹੁਣ ਤੱਕ ਦੀ ਬਦਤਰ ਸਥਿਤੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਆਏ ਦਿਨ ਹੋਣ ਵਾਲੇ ਕਤਲ, ਲੁੱਟ-ਖੋਹ, ਜਬਰੀ ਵਸੂਲੀ ਅਤੇ ਪੈਸਿਆਂ ਲਈ ਹੱਤਿਆ ਦੀਆਂ ਘਟਨਾਵਾਂ ਤੋਂ ਇਲਾਵਾ ਪੁਲਿਸ ਦੇ ਸੰਸਥਾਨਾਂ ਤੇ ਦੋ ਆਰ.ਪੀ.ਜੀ. ਹਮਲੇ ਹੋ ਚੁੱਕੇ ਹਨ ਅਤੇ ਹਾਲ ਹੀ ਵਿਚ ਅਜਨਾਲਾ (ਅੰਮ੍ਰਿਤਸਰ) ਦੇ ਇਕ ਥਾਣੇ ‘ਤੇ ਬੇਕਾਬੂ ਭੀੜ ਨੇ ਕਬਜ਼ਾ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜੁਲਾਈ 2022 ਤੋਂ ਪੰਜਾਬ ਵਿੱਚ ਰੈਗੂਲਰ ਡੀਜੀਪੀ ਦੀ ਤਾਇਨਾਤੀ ਨਹੀਂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਸੱਤਾ ‘ਚ ਆਉਣ ਤੋਂ ਬਾਅਦ ਆਪ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੇ ਕੀਤੇ ਵੱਡੇ ਦਾਅਵਿਆਂ ਦੇ ਉਲਟ ਨਸ਼ਾ ਤਸਕਰੀ ਬੇਰੋਕ ਜਾਰੀ ਹੈ। ਹਰ ਰੋਜ਼ ਮੀਡੀਆ ਵਿੱਚ ਨਸ਼ੇ ਦੀ ਉਪਲਬਧਤਾ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਦੀਆਂ ਖ਼ਬਰਾਂ ਆਉਂਦੀਆਂ ਹਨ।

ਝੂਠੇ ਚੋਣ ਵਾਅਦਿਆਂ ਰਾਹੀਂ ਲੋਕਾਂ ਨਾਲ ਧੋਖਾ ਕਰਨ ਵਾਲੀ ਮਾਨ ਸਰਕਾਰ ‘ਤੇ ਵਰ੍ਹਦਿਆਂ, ਸ਼ੇਰਗਿੱਲ ਨੇ ਕਿਹਾ ਕਿ ਆਪ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ‘ਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਇਨ੍ਹਾਂ ਵਲੋ 18 ਸਾਲ ਦੀ ਉਮਰ ਪੂਰੀ ਕਰ ਚੁੱਕੀਆਂ 1.3 ਕਰੋੜ ਯੋਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਾ ਦੇ ਕੇ ਮਹਿਲਾ ਵਰਗ ਨਾਲ ਧੋਖਾ ਕੀਤਾ ਗਿਆ ਹੈ।

ਸੂਬੇ ਦੀ ਆਰਥਿਕਤਾ ਨੂੰ ਹੋਏ ਨੁਕਸਾਨ ‘ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ, ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਵਿੱਤੀ ਸਥਿਤੀ ਇਸ ਹੱਦ ਤੱਕ ਵਿਗੜ ਗਈ ਹੈ ਕਿ ਆਪ ਸਰਕਾਰ ਨੇ ਥੋੜ੍ਹੇ ਜਿਹੇ ਕਾਰਜਕਾਲ ‘ਚ 30,986 ਕਰੋੜ ਰੁਪਏ ਦਾ ਵੱਡਾ ਕਰਜ਼ਾ ਲਿਆ ਹੈ ਅਤੇ ਇਹ ਆਪਣੀਆਂ ਕਰਮਚਾਰੀਆਂ ਦੀਆਂ ਤਨਖਾਹਾਂ ਵੀ ਸਮੇਂ ਸਿਰ ਨਹੀਂ ਦੇ ਰਹੀ ਹੈ। ਇਥੋਂ ਤੱਕ ਕਿ ਵਿੱਤੀ ਸਾਲ 2023-24 ਦੇ ਅੰਤ ਤੱਕ ਸੂਬੇ ‘ਤੇ ਕਰਜ਼ਾ 3.47 ਲੱਖ ਕਰੋੜ ਰੁਪਏ ਤੱਕ ਪਹੁੰਚ ਜਾਵੇਗਾ।

ਸ਼ੇਰਗਿੱਲ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੇ ਮੁੱਖ ਮੰਤਰੀ ਦੇ ਦਾਅਵਿਆਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪੰਜਾਬ ‘ਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ, ਜਿਸਦੀ ਸਭ ਤੋਂ ਵੱਡੀ ਉਦਾਹਰਣ ਆਪ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਕਥਿਤ ਤੋਰ ਤੇ ਰਿਸ਼ਵਤ ਲੈਣ ਦੇ ਕੇਸ ਵਿੱਚ ਹੋਈ ਗ੍ਰਿਫਤਾਰੀ ਦਾ ਮਾਮਲਾ ਹੈ। ਉਹ ਮਾਨ ਸਾਹਬ ਨੂੰ ਸਵਾਲ ਕਰਨਾ ਚਾਹੁਣਗੇ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਪਣੇ ਦੋ ਸਾਬਕਾ ਮੰਤਰੀਆਂ ਅਤੇ ਇੱਕ ਵਿਧਾਇਕ ਵਿਰੁੱਧ ਕਾਰਵਾਈ ਕਰਨ ਵਿੱਚ ਕਿਉਂ ਨਾਕਾਮ ਰਹੀ ਹੈ। ਉਹ ਅਜੇ ਵੀ ਪਾਰਟੀ ਵਿਚ ਕਿਉਂ ਹਨ?

ਸਨਅਤੀ ਖੇਤਰ ਦਾ ਜ਼ਿਕਰ ਕਰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਨਵੀਂ ਸਨਅਤੀ ਨੀਤੀ, ਜਿਸਦੇ ਕੁਝ ਹਿੱਸੇ ਮੌਜੂਦਾ ਸਨਅਤ ਲਈ ਨੁਕਸਾਨਦੇਹ ਹਨ ਅਤੇ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਕਾਰਨ ਪੰਜਾਬ ਦੀਆਂ ਸਨਅਤਾਂ ਦੂਜੇ ਸੂਬਿਆਂ ਵਿੱਚ ਜਾਣ ਦੀਆਂ ਯੋਜਨਾ ਬਣਾ ਰਹੀਆਂ ਹਨ। ਇਨ੍ਹਾਂ ਦੇ ਪੰਜਾਬ ਨੂੰ ਧਰਨਾ ਮੁਕਤ ਕਰਨ ਸਬੰਧੀ ਦਾਅਵਿਆਂ ਵਿਚਾਲੇ ਕਿਸਾਨ, ਅਧਿਆਪਕ, ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ, ਡਾਕਟਰ, ਬੇਰੋਜ਼ਗਾਰ ਨੌਜਵਾਨ, ਉਦਯੋਗਪਤੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਜਦੋਂ ਕਿ ਅਸੰਵੇਦਨਸ਼ੀਲ ਮਾਨ ਸਰਕਾਰ ਪ੍ਰਦਰਸ਼ਨਕਾਰੀਆਂ ‘ਤੇ ਬੇਰਹਿਮੀ ਨਾਲ ਲਾਠੀਚਾਰਜ ਕਰ ਰਹੀ ਹੈ, ਜਿਸ ਨਾਲ ਸਥਿਤੀ ਹੋਰ ਵਿਗੜ ਰਹੀ ਹੈ। ਲੋਕਾਂ ਦਾ ਇਸ ਅਰਾਜਕ ਅਤੇ ਹੰਕਾਰੀ ਸਰਕਾਰ ਤੋਂ ਪੂਰੀ ਤਰ੍ਹਾਂ ਵਿਸ਼ਵਾਸ ਉੱਠ ਗਿਆ ਹੈ।

ਸ਼ੇਰਗਿੱਲ ਨੇ ਇਸ਼ਤਿਹਾਰਾਂ ਰਾਹੀਂ ਝੂਠੀ ਪ੍ਰਸਿੱਧੀ ਹਾਸਲ ਕਰਨ ਲਈ ਹਜ਼ਾਰਾਂ ਕਰੋੜ ਰੁਪਏ ਬਰਬਾਦ ਕਰਨ ਲਈ ਮਾਨ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਹ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀਆਂ ਸਿਆਸੀ ਖਾਹਿਸ਼ਾਂ ਦੀ ਪੂਰਤੀ ਲਈ ਪੰਜਾਬ ਦੇ ਵਸੀਲਿਆਂ ਦਾ ਸ਼ੋਸ਼ਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਦਿੱਲੀ ਦਰਬਾਰ ਦੇ ਇਸ਼ਾਰੇ ‘ਤੇ ਕੰਮ ਕਰਦੇ ਹਨ। ਅਸਲ ਵਿੱਚ ਪੰਜਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਰੂਪ ਵਿੱਚ ਕੇਜਰੀਵਾਲ ਦਾ ਅਸਿਸਟੈਂਟ ਮਿਲਿਆ ਹੈ।

ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਧਿਆਨ ਦਿੱਤੇ ਜਾਣ ਦੇ ਵੱਡੇ-ਵੱਡੇ ਦਾਅਵਿਆਂ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਸੈਂਕੜੇ ਸਕੂਲਾਂ ਵਿੱਚ ਲੋੜੀਂਦੇ ਅਧਿਆਪਕ ਨਹੀਂ ਹਨ। ਇਸੇ ਤਰ੍ਹਾਂ ਆਪ ਸਰਕਾਰ ਨੇ ਪੇਂਡੂ ਡਿਸਪੈਂਸਰੀਆਂ ਬੰਦ ਕਰ ਦਿੱਤੀਆਂ ਹਨ ਅਤੇ ਪੇਂਡੂ ਸਿਹਤ ਸੇਵਾਵਾਂ ਨੂੰ ਵੈਂਟੀਲੇਟਰ ‘ਤੇ ਪਾ ਦਿੱਤਾ ਹੈ। ਇੱਥੋਂ ਤੱਕ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੀ 500 ਆਮ ਆਦਮੀ ਕਲੀਨਿਕਾਂ ਲਈ ਲੋੜੀਂਦਾ ਮੈਡੀਕਲ ਸਟਾਫ਼ ਨਹੀਂ ਲੱਭ ਸਕਿਆ ਹੈ।

ਭਾਜਪਾ ਆਗੂ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਹੈਰਾਨੀਜਨਕ ਹੈ ਕਿ ਵੀਆਈਪੀ ਕਲਚਰ ਨੂੰ ਖਤਮ ਕਰਨ ਦੀ ਗੱਲ ਕਰਨ ਵਾਲੀ ਪਾਰਟੀ ਨੇ ਪੂਰੀ ਤਰ੍ਹਾਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਮਾਨ ਦੇ ਕਾਫ਼ਲੇ ਵਿੱਚ 42 ਗੱਡੀਆਂ ਹਨ, ਜੋ ਕਿ ਪ੍ਰਕਾਸ਼ ਸਿੰਘ ਬਾਦਲ, ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਸਾਬਕਾ ਮੁੱਖ ਮੰਤਰੀਆਂ ਨਾਲੋਂ ਵੱਧ ਹਨ। ਦਰਅਸਲ, ਹਾਲ ਹੀ ਵਿੱਚ ਹੁਕਮ ਜਾਰੀ ਕੀਤੇ ਗਏ ਸਨ ਕਿ ਹੁਣ ਤੋਂ ਮਾਨ ਦੀ ਪਤਨੀ ਦੇ ਸੂਬੇ ਦੇ ਜ਼ਿਲ੍ਹਿਆਂ ਦਾ ਦੌਰਾ ਕਰਨ ਸਮੇਂ 40 ਪੁਲਿਸ ਮੁਲਾਜ਼ਮ ਉਨ੍ਹਾਂ ਦੇ ਨਾਲ ਹੋਣਗੇ, ਜੋ ਕਿ ਮਾਨ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਦਾਅਵਿਆਂ ਨੂੰ ਦੇਖਦੇ ਹੋਏ ਸ਼ਰਮਨਾਕ ਹੈ।

ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਅਸਫਲਤਾਵਾਂ ਤੋਂ ਇਲਾਵਾ, ਆਪ ਸਰਕਾਰ ਕਈ ਵਿਵਾਦਾਂ ‘ਚ ਵੀ ਉਲਝੀ ਹੈ। ਜਿਸ ਵਿਚ ਰਾਜ ਸਭਾ ਸਮੇਤ ਪੰਜਾਬ ਦੇ ਅਹਿਮ ਅਹੁਦਿਆਂ ਲਈ ਬਾਹਰੀ ਵਿਅਕਤੀਆਂ ਦੀ ਚੋਣ ਕਰਨ ਤੋਂ ਲੈ ਕੇ ਸਰਕਾਰ ‘ਤੇ ਨਾਜਾਇਜ਼ ਮਾਈਨਿੰਗ ਅਤੇ ਸ਼ਰਾਬ ਨੀਤੀ ਵਿਚ ਘਪਲੇ ਦੇ ਦੋਸ਼ ਵੀ ਲੱਗ ਰਹੇ ਹਨ। ਇਸ ਸੰਦਰਭ ਵਿੱਚ, ਉਨ੍ਹਾਂ ਨੇ ਜ਼ਿਕਰ ਕੀਤਾ ਕਿ ਪੰਜਾਬ ਕਿਵੇਂ ਸ਼ਰਮਿੰਦਾ ਹੋਇਆ ਸੀ ਜਦੋਂ ਬੀਐਮਡਬਲਯੂ ਕੰਪਨੀ ਨੇ ਜਰਮਨੀ ਦੇ ਦੌਰੇ ਦੌਰਾਨ ਮਾਨ ਵੱਲੋਂ ਪੰਜਾਬ ਵਿੱਚ ਬੀਐਮਡਬਲਯੂ ਯੂਨਿਟ ਸਥਾਪਤ ਕਰਨ ਬਾਰੇ ਕੀਤੇ ਦਾਅਵਿਆਂ ਨੂੰ ਖਾਰਿਜ ਕਰ ਦਿੱਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AAP governmentcompletes 1 yearJaveer ShergillpropunjabtvPunjab'sreport card filledwith red lines
Share215Tweet134Share54

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025
Load More

Recent News

MP ਸਤਨਾਮ ਸੰਧੂ ਨੇ ਸੰਸਦ ‘ਚ ਕਾਲੇ ਧਨ ਤੇ ਟੈਕਸ ਚੋਰੀ ਦਾ ਚੁੱਕਿਆ ਮੁੱਦਾ

ਅਗਸਤ 12, 2025

Health Tips: ਕੈਲਸ਼ੀਅਮ ਦੀ ਹੈ ਕਮੀ ਤਾਂ ਇਕ ਕਟੋਰੀ ਦੁੱਧ ‘ਚ ਮਿਲਾ ਕੇ ਖਾਓ ਇਹ ਚੀਜ਼

ਅਗਸਤ 12, 2025

UK ਨੇ ਭਾਰਤ ਨੂੰ ‘Deport Now, Appeal Later’ ਸੂਚੀ ‘ਚ ਕੀਤਾ ਸ਼ਾਮਲ – ਭਾਰਤੀਆਂ ਤੇ ਇਸਦਾ ਕੀ ਪਵੇਗਾ ਅਸਰ

ਅਗਸਤ 12, 2025

ਰੋਜ਼ਾਨਾ PIZZA BURGER ਖਾਣਾ ਕੀਤੇ ਪੈ ਨਾ ਜਾਵੇ ਭਾਰੀ, ਕਰ ਰਹੇ ਹੋ ਇਹ ਵੱਡੀ ਗ਼ਲਤੀ

ਅਗਸਤ 12, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.