Mohalla Clinics on Independence Day in Punjab: ਆਜ਼ਾਦੀ ਦਿਹਾੜੇ ਦੀ 76ਵੀਂ ਵਰ੍ਹੇਗੰਢ ਮੌਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ‘ਚ 76 ਹੋਰ ਮੁਹੱਲਾ ਕਲੀਨਿਕ ਖੋਲ੍ਹੇਗੀ। ਇਸ ਦੇ ਨਾਲ ਹੀ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦੱਸਿਆ ਕਿ 40 ਸਰਕਾਰੀ ਹਸਪਤਾਲਾਂ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ।
ਇਸ ਸਮੇਂ ਸੂਬੇ ਵਿੱਚ 583 ਮੁਹੱਲਾ ਕਲੀਨਿਕ ਚੱਲ ਰਹੇ ਹਨ, ਜਿਨ੍ਹਾਂ ਵਿੱਚੋਂ 76 ਕਲੀਨਿਕਾਂ ਦਾ ਵਾਧਾ ਹੋਣ ਜਾ ਰਿਹਾ ਹੈ, ਜਿਸ ਤੋਂ ਬਾਅਦ ਪੰਜਾਬ ਵਿੱਚ ਮੁਹੱਲਾ ਕਲੀਨਿਕਾਂ ਦੀ ਕੁੱਲ ਗਿਣਤੀ 659 ਹੋ ਜਾਵੇਗੀ।
ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਸੀਐਮ ਮਾਨ 14 ਅਗਸਤ ਨੂੰ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਸੂਬੇ ਵਿੱਚ ਹੁਣ ਤੱਕ 35 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ।
ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਸਨ। ਕੇਜਰੀਵਾਲ ਸਰਕਾਰ ਦੇ ਇਸ ਕਦਮ ਦੀ ਕਾਫੀ ਤਾਰੀਫ ਹੋਈ। ਇਸ ਤੋਂ ਬਾਅਦ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇੱਥੇ ਵੀ ਮੁਹੱਲਾ ਕਲੀਨਿਕ ਸ਼ੁਰੂ ਕੀਤੇ, ਜਿੱਥੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h