ਇਟਲੀ ਤੋਂ ਇਕ ਵਾਰ ਫਿਰ ਵੱਡੀ ਖਬਰ ਸਾਹਮਣੇ ਆਈ ਹੈ।ਪੰਜਾਬ ਦੇ ਜਲੰਧਰ ਜਿਲੇ ਦੇ ਭੰਗਾਲਾ ਪਿੰਡ ਨਾਲ ਸਬੰਧਿਤ ਅਤੇ ਇਟਲੀ ਦੇ ਵਿਚੈਂਸਾ ਨੇੜਲੇ ਸ਼ਹਿਰ ਕਿਆਂਪੋ ਵਿਖੇ ਰਹਿੰਦੇ ਇਕ ਪੰਜਾਬੀ ਪਰਿਵਾਰ ਦੀ ਹੋਣਹਾਰ ਧੀ ਮਨਰੂਪ ਕੌਰ ਨੇ ਇਟਾਲੀਅਨ ਨੇਵੀ ਵਿੱਚ ਭਰਤੀ ਹੋ ਕੇ ਮਾਪਿਆਂ ਦੇ ਨਾਲ- ਨਾਲ ਪੂਰੇ ਭਾਰਤ ਦਾ ਨਾਂ ਚਮਕਾਇਆ ਹੈ।
ਪਿਤਾ ਭੁਪਿੰਦਰ ਸਿੰਘ ਅਤੇ ਮਾਤਾ ਜਸਵਿੰਦਰ ਕੌਰ ਦੀ ਸਪੁੱਤਰੀ ਮਨਰੂਪ ਕੌਰ ਨੇ ਇਟਾਲੀਅਨ ਜਲ ਸੈਨਾ ਵਿੱਚ ਭਰਤੀ ਹੋਣ ਦੇ ਮੰਤਵ ਦੇ ਨਾਲ਼ ਪਿਛਲੇ ਸਾਲ ਇਟਲੀ ਦੇ ਡਿਫੈਂਸ ਮੰਤਰਾਲੇ ਦੁਆਰਾ ਜਾਰੀ ਜਲ ਸੈਨਿਕਾਂ ਦੀਆਂ ਅਸਾਮੀਆਂ ਲਈ ਅਪਲਾਈ ਕੀਤਾ ਸੀ।
ਪ੍ਰੀਖਿਆ ਦੌਰਾਨ ਉਸ ਨੇ ਅਨੇਕਾਂ ਕਠਿਨ ਸਵਾਲਾਂ ਦੇ ਜਵਾਬ ਦਿੰਦੇ ਹੋਏ ਲਿਖਤੀ ਪ੍ਰੀਖਿਆਂ ਵਿੱਚੋਂ 82 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲੇ ਦਾਅਵੇਦਾਰਾਂ ਵਿੱਚ ਥਾਂ ਬਣਾਈ ।ਉਪਰੰਤ ਮਨਰੂਪ ਕੌਰ ਨੇ ਆਪਣੇ ਰੋਜ਼ਾਨਾ ਅਭਿਆਸ ਦੀ ਬਦੌਲਤ ਫਿਜੀਕਲ ਪ੍ਰੀਖਿਆ ਵਿੱਚ ਵੀ ਸਾਰੇ ਟਰਾਇਲਾਂ ਨੂੰ ਬਾਖੂਬੀ ਪਾਰ ਕਰਦਿਆਂ ਇਟਾਲੀਅਨ ਜਲ ਸੈਨਿਕ ਬਣਨ ਦੇ ਆਪਣੇ ਸੁਪਨੇ ਨੂੰ ਵਾਸਤਵਿਕ ਰੂਪ ਵਿੱਚ ਸਾਕਾਰ ਕੀਤਾ।ਇਟਲੀ ਦੇ ਸਰਦੇਨੀਆ ਰਾਜ ਵਿੱਚ ਸਥਿੱਤ ਇਟਾਲੀਅਨ ਨੇਵੀ ਦੇ ਮਾਦੇਲੇਨਾ ਕੋਚਿੰਗ ਸੈਂਟਰ ਤੋਂ 5 ਹਫਤਿਆਂ ਦੀ ਬਕਾਇਦਾ ਸਿਖਲਾਈ ਲੈਣ ਉਪਰੰਤ ਹੁਣ ਮਨਰੂਪ ਕੌਰ ਮੋਨਫਲਕੋਨੇ(ਗੋਰੀਸੀਆ) ਵਿਖੇ ਇਟਾਲੀਅਨ ਜਲ ਸੈਨਾਂ ਦਾ ਹਿੱਸਾ ਬਣ ਕੇ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ।
ਗੱਲਬਾਤ ਦੌਰਾਨ ਮਨਰੂਪ ਕੌਰ ਨੇ ਕਿਹਾ ਕਿ ਇਟਾਲੀਅਨ ਨੇਵੀ ਵਿੱਚ ਭਰਤੀ ਹੋਣ ਦੇ ਲਈ ਉਸ ਨੂੰ ਉਸ ਦੇ ਮਾਪਿਆਂ ਨੇ ਹਮੇਸ਼ਾ ਹੱਲਾਸ਼ੇਰੀ ਦੇ ਕੇ ਅੱਗੇ ਤੋਰਿਆ ਅਤੇ ਹਰ ਕਦਮ ਸਹਿਯੋਗ ਦਿੱਤਾ।ਉੱਧਰ ਮਨਰੂਪ ਦੇ ਮਾਤਾ -ਪਿਤਾ ਨੇ ਵੀ ਆਪਣੀ ਧੀ ਦੀ ਇਸ ਵਿਲੱਖਣ ਪ੍ਰਾਪਤੀ ਉੱਤੇ ਅਥਾਹ ਖੁਸ਼ੀ ਦਾ ਇਜਹਾਰ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h