Punjab’s Heritage Festival: ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ 11 ਜੂਨ ਨੂੰ ਸੂਬੇ ਦੇ ਵਿਰਾਸਤੀ ਮੇਲੇ ਦਾ ਐਲਾਨ ਕਰਨਗੇ। ਇਸ ਸਬੰਧੀ ਉਹ ਦੁਪਹਿਰ 12 ਵਜੇ ਚੰਡੀਗੜ੍ਹ ਸੈਕਟਰ-17 ਸਥਿਤ ਹੋਟਲ ਸ਼ਿਵਾਲਿਕ ਵਿਊ ਵਿਖੇ ‘ਰੰਗਲਾ ਪੰਜਾਬ’ ਦੀ ਸ਼ੁਰੂਆਤ ਕਰਕੇ ਜਾਣਕਾਰੀ ਦੇਣਗੇ। ਇਸ ਵਿਰਾਸਤੀ ਮੇਲੇ ਦਾ ਉਦੇਸ਼ ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨਾ ਹੈ।
ਪੰਜਾਬ ਦੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਹੈਰੀਟੇਜ ਫੈਸਟੀਵਲ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰੋਗਰਾਮ ਕਰਵਾਏ ਜਾਣਗੇ। ਪੰਜਾਬੀ ਸੰਗੀਤ ਅਤੇ ਫਿਲਮ ਅਵਾਰਡ ਵੀ ਸ਼ੁਰੂ ਕੀਤੇ ਜਾਣਗੇ। ਇਸ ਦੇ ਨਾਲ ਹੀ ਪੰਜਾਬ ਟਰੈਵਲ ਮਾਰਟ ਅਤੇ ਪੰਜਾਬ ਟੂਰਿਜ਼ਮ ਸਮਿਟ ਵੀ ਕਰਵਾਏ ਜਾਣਗੇ। ਦੱਸਿਆ ਗਿਆ ਕਿ ਇਸ ਤਰ੍ਹਾਂ ਦੇ ਵੱਖ-ਵੱਖ ਪ੍ਰੋਗਰਾਮ ਸਾਰਾ ਸਾਲ ਆਯੋਜਿਤ ਹੁੰਦੇ ਰਹਿਣਗੇ।
ਦੱਸ ਦਈਏ ਕਿ ਪਿਛਲੇ ਦਿਨੀਂ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਸੀਐਮ ਪੰਜਾਬ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਸੀ। ਇਸ ਦੇ ਨਾਲ ਹੀ ਸੈਰ ਸਪਾਟਾ ਮੰਤਰੀ ਨੇ ਸੀਐਮ ਨੂੰ ਹੈਰੀਟੇਜ ਫੈਸਟੀਵਲ ਨਾਲ ਸਬੰਧਤ ਫਾਰਮੈਟ ਵੀ ਦਿਖਾਇਆ। ਪੰਜਾਬ ਵਿੱਚ ਸੈਰ ਸਪਾਟੇ ਨੂੰ ਨਵੀਂ ਪਛਾਣ ਦੇਣ ਅਤੇ ਪੰਜਾਬੀ ਸੱਭਿਆਚਾਰ ਨੂੰ ਵਿਸ਼ਵ ਭਰ ਵਿੱਚ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਇਸ ਵਿਰਾਸਤੀ ਮੇਲੇ ਦਾ ਆਯੋਜਨ ਕਰਨ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h