ਸ਼ੁੱਕਰਵਾਰ, ਜੁਲਾਈ 17, 2026 07:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

by Pro Punjab Tv
ਅਪ੍ਰੈਲ 20, 2026
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੜਕੀ ਵਿਕਾਸ ਕਾਰਜਾਂ ਦੀ ਪ੍ਰਗਤੀ ਸਾਂਝੀ ਕਰਦਿਆਂ ਦੱਸਿਆ ਕਿ ਰਾਜ ਵਿੱਚ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ 45,000 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਹਰ ਪਿੰਡ ਨੂੰ ਬਿਹਤਰੀਨ ਸੜਕੀ ਨੈੱਟਵਰਕ ਨਾਲ ਜੋੜਨਾ ਹੈ ਤਾਂ ਜੋ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ।

ਕੈਬਨਿਟ ਮੰਤਰੀ ਨੇ ਸੜਕਾਂ ਦੀ ਗੁਣਵੱਤਾ ਅਤੇ ਟਿਕਾਊਪਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਸਖ਼ਤ ਨਿਯਮ ਲਾਗੂ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕ ਬਣਨ ਤੋਂ ਬਾਅਦ ਅਗਲੇ 5 ਸਾਲਾਂ ਤੱਕ ਜੇਕਰ ਸੜਕ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ, ਤਾਂ ਉਸ ਦੀ ਮੁਰੰਮਤ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਕੰਟਰੈਕਟਰ (ਠੇਕੇਦਾਰ) ਦੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਉੱਚ ਗੁਣਵੱਤਾ ਯਕੀਨੀ ਬਣਾਉਣ ਲਈ ‘ਮੁੱਖ ਮੰਤਰੀ ਫਲਾਇੰਗ ਸਕੁਐਡ’ ਦਾ ਗਠਨ ਕੀਤਾ ਗਿਆ ਹੈ, ਜੋ ਸਿੱਧੇ ਤੌਰ ‘ਤੇ ਨਿਗਰਾਨੀ ਕਰ ਰਿਹਾ ਹੈ। ਇਸ ਦੇ ਨਾਲ ਹੀ ਇੱਕ ਵਿਸ਼ੇਸ਼ ‘ਕੁਆਲਿਟੀ ਕੰਟਰੋਲ ਸੈੱਲ’ ਵੀ ਸਰਗਰਮ ਹੈ ਅਤੇ ਵਿਭਾਗ ਦੇ ਅਧਿਕਾਰੀ ਸਮੇਂ-ਸਮੇਂ ‘ਤੇ ਅਚਨਚੇਤ ਨਿਰੀਖਣ ਕਰ ਰਹੇ ਹਨ।

ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਵਿਕਾਸ ਕਾਰਜਾਂ ਦੀ ਮਾਨੀਟਰਿੰਗ ਕਰ ਰਹੇ ਹਨ। ਕਈ ਥਾਵਾਂ ‘ਤੇ ਉਨ੍ਹਾਂ ਨੇ ਖੁਦ ਨਿਰਮਾਣ ਕਾਰਜਾਂ ਦਾ ਜ਼ਮੀਨੀ ਨਿਰੀਖਣ ਕੀਤਾ ਹੈ। ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ ਕਿ ਸੜਕ ਨਿਰਮਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਘਟੀਆ ਜਾਂ ਨੀਵੇਂ ਦਰਜੇ ਦੀ ਸਮੱਗਰੀ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਪ੍ਰਤੀ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਜਾ ਰਹੀ ਹੈ।

ਤਕਨੀਕੀ ਨਵੀਨਤਾ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਵਾਰ ‘ਫੁੱਲ ਡੈਪਥ ਰੈਕਲੀਮੇਸ਼ਨ’ (ਐਫਡੀਆਰ) ਵਰਗੀ ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤਕਨੀਕ ਤਹਿਤ ਮੌਜੂਦਾ ਸਮੇਂ ਵਿੱਚ 540 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਐਫਡੀਆਰ ਤਕਨੀਕ ਦੀ ਖਾਸੀਅਤ ਇਹ ਹੈ ਕਿ ਇਸ ਵਿੱਚ ਸੜਕ ਦਾ ਪੱਧਰ ਘਰਾਂ ਦੇ ਪੱਧਰ ਅਨੁਸਾਰ ਰੱਖਿਆ ਜਾਂਦਾ ਹੈ, ਜਿਸ ਨਾਲ ਜਲ-ਥਲ (ਪਾਣੀ ਭਰਨ) ਦੀ ਸਮੱਸਿਆ ਨਹੀਂ ਹੁੰਦੀ। ਜਲਦੀ ਹੀ ਇਸ ਤਕਨੀਕ ਦਾ ਘੇਰਾ ਵਧਾ ਕੇ ਸੂਬੇ ਦੀਆਂ ਹੋਰ ਸੜਕਾਂ ਨੂੰ ਵੀ ਇਸ ਦੇ ਅਧੀਨ ਕਵਰ ਕੀਤਾ ਜਾਵੇਗਾ।

ਮੰਤਰੀ ਨੇ ਇਹ ਵੀ ਸਾਂਝਾ ਕੀਤਾ ਕਿ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਸ਼ ਕਾਰਨ ਨਿਰਮਾਣ ਕਾਰਜਾਂ ਵਿੱਚ ਕੁਝ ਦੇਰੀ ਜ਼ਰੂਰ ਹੋਈ ਹੈ, ਪਰ ਵਿਭਾਗ ਹੁਣ ਦੁੱਗਣੀ ਰਫ਼ਤਾਰ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜੂਨ ਤੱਕ 45,000 ਕਿਲੋਮੀਟਰ ਸੜਕਾਂ ਦਾ ਮਿੱਥਿਆ ਟੀਚਾ ਪੂਰਾ ਕਰ ਲਿਆ ਜਾਵੇਗਾ, ਜਿਸ ਨਾਲ ਪੰਜਾਬ ਦੇ ਵਸਨੀਕਾਂ ਨੂੰ ਸੁਖਾਲੇ ਅਤੇ ਸੁਰੱਖਿਅਤ ਸਫ਼ਰ ਦੀ ਸਹੂਲਤ ਮਿਲੇਗੀ।

Share200Tweet125Share50

Related Posts

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਜੁਲਾਈ 17, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਜੁਲਾਈ 17, 2026
Load More

Recent News

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026

ਮਾਨਸੂਨ ਦੌਰਾਨ ਬੀਮਾਰੀਆਂ ਵਧ ਰਹੀਆਂ ਹਨ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਕੈਸ਼ਲੈੱਸ ਇਲਾਜ ਯਕੀਨੀ ਬਣਾ ਰਹੀ ਹੈ

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.