ਸ਼ਨੀਵਾਰ, ਜੁਲਾਈ 11, 2026 05:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਨੇ ਗਾਵਾਂ ਦੀ ਲੰਪੀ ਸਕਿਨ ਬੀਮਾਰੀ ਨਾਲ ਪ੍ਰਭਾਵੀ ਤਰੀਕੇ ਨਾਲ ਨਜਿੱਠਿਆ

Punjab News: ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਬੀਮਾਰੀ 'ਤੇ ਕਾਬੂ ਪਾਉਣ ਲਈ ਸਰਕਾਰ ਨੇ 1.54 ਕਰੋੜ ਰੁਪਏ ਮੁੱਲ ਦੀ ਗੋਟ ਪੌਕਸ ਵੈਕਸੀਨ ਦੀਆਂ 10 ਲੱਖ ਖ਼ੁਰਾਕਾਂ ਜਹਾਜ਼ ਰਾਹੀਂ ਮੰਗਵਾਈਆਂ।

by ਮਨਵੀਰ ਰੰਧਾਵਾ
ਦਸੰਬਰ 31, 2022
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀਆਂ ਗਾਵਾਂ ਵਿੱਚ ਫੈਲੀ ਲਾਗ ਦੀ ਬੀਮਾਰੀ ਲੰਪੀ ਸਕਿਨ ਨੂੰ ਪ੍ਰਭਾਵੀ ਤਰੀਕੇ ਨਾਲ ਨਜਿੱਠਿਆ ਹੈ। ਜਿਥੇ ਸਰਕਾਰ ਨੇ ਸੂਬੇ ਵਿੱਚ ਬੀਮਾਰੀ ਦੀ ਰੋਕਥਾਮ ਲਈ ਹਰ ਸਥਿਤੀ ‘ਤੇ ਨੇੜਿਉਂ ਨਜ਼ਰ ਰੱਖਣ ਅਤੇ ਭਵਿੱਖੀ ਰਣਨੀਤੀਆਂ ਉਲੀਕਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ, ਉਥੇ ਤੁਰੰਤ ਲੋੜੀਂਦੀ ਵੈਕਸੀਨ ਤੇ ਦਵਾਈਆਂ ਮੰਗਵਾਈਆਂ ਅਤੇ ਹੇਠਲੇ ਪੱਧਰ ਤੱਕ ਪ੍ਰਭਾਵੀ ਇਲਾਜ ਮੁਹੱਈਆ ਕਰਵਾਉਣ ਲਈ ਸਮਰਪਿਤ ਟੀਮਾਂ ਬਣਾਈਆਂ। ਇਸ ਦੇ ਨਾਲ ਹੀ ਭਵਿੱਖੀ ਯੋਜਨਾ ਉਲੀਕਦਿਆਂ ਸੂਬਾ ਸਰਕਾਰ ਨੇ 15 ਫ਼ਰਵਰੀ, 2023 ਤੋਂ ਮੈਗਾ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦਾ ਵੀ ਫ਼ੈਸਲਾ ਕੀਤਾ ਹੈ।

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਬੀਮਾਰੀ ‘ਤੇ ਕਾਬੂ ਪਾਉਣ ਲਈ ਸਰਕਾਰ ਨੇ 1.54 ਕਰੋੜ ਰੁਪਏ ਮੁੱਲ ਦੀ ਗੋਟ ਪੌਕਸ ਵੈਕਸੀਨ ਦੀਆਂ 10 ਲੱਖ ਖ਼ੁਰਾਕਾਂ ਜਹਾਜ਼ ਰਾਹੀਂ ਮੰਗਵਾਈਆਂ ਅਤੇ ਸੂਬੇ ਭਰ ਵਿੱਚ ਪਸ਼ੂਆਂ ਦੇ ਇਲਾਜ ਲਈ 1.37 ਕਰੋੜ ਰੁਪਏ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਕਰੀਬ 9.5 ਲੱਖ ਗਾਵਾਂ ਨੂੰ ਟੀਕੇ ਲਾਏ ਗਏ।

ਮੰਤਰੀ ਸਮੂਹ, ਜਿਸ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਲ ਹਨ, ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਕਰੀਬ 25 ਲੱਖ ਗਾਵਾਂ ਦੀ 100 ਫ਼ੀਸਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਮੁਹਿੰਮ 15 ਫ਼ਰਵਰੀ, 2023 ਤੋਂ ਸ਼ੁਰੂ ਕਰਕੇ 30 ਅ੍ਰਪੈਲ, 2023 ਤੱਕ ਮੁਕੰਮਲ ਕੀਤੀ ਜਾਵੇ ਅਤੇ ਇਸ ਨੂੰ ਸਮਾਂਬੱਧ ਤਰੀਕੇ ਨਾਲ ਖ਼ਤਮ ਕਰਨ ਲਈ ਵਿਉਂਤਬੰਦੀ ਉਲੀਕੀ ਜਾਵੇੇ। ਉਨ੍ਹਾਂ ਨਿਰਦੇਸ਼ ਦਿੱਤੇ ਹਨ ਕਿ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ (ਤੇਲੰਗਾਨਾ) ਤੋਂ ਕਿਫ਼ਾਇਤੀ ਦਰਾਂ ‘ਤੇ ਗਾਵਾਂ ਦੀ ਆਬਾਦੀ ਮੁਤਾਬਕ ਕਰੀਬ 25 ਲੱਖ ਡੋਜ਼ ਖ਼ਰੀਦਣ ਲਈ ਚਾਰਾਜੋਈ ਕੀਤੀ ਜਾਵੇ। ਕੈਬਨਿਟ ਮੰਤਰੀਆਂ ਨੇ ਮੱਝਾਂ ਨੂੰ ਗੋਟ ਪੌਕਸ ਦੇ ਟੀਕੇ ਲਾਉਣ ਸਬੰਧੀ ਸੁਝਾਅ ਦੇਣ ਵਾਸਤੇ 7 ਮੈਂਬਰੀ ਮਾਹਰ ਕਮੇਟੀ ਵੀ ਬਣਾਈ ਹੈ।

ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਸੂਬੇ ਵਿੱਚ ਕਿਸਾਨਾਂ ਅਤੇ ਖ਼ਾਸਕਰ ਪਸ਼ੂ ਪਾਲਕਾਂ ਨੂੰ ਬੀਮਾਰੀਆਂ ਅਤੇ ਇਨ੍ਹਾਂ ਤੋਂ ਬਚਾਅ ਬਾਰੇ ਦੱਸਣ ਲਈ ਜਾਗਰੂਕਤਾ ਮੁਹਿੰਮ ਅਰੰਭੀ ਜਾਵੇ ਤਾਂ ਜੋ ਪਸ਼ੂ ਪਾਲਕ ਆਪਣੀ ਪੱਧਰ ‘ਤੇ ਵੀ ਅਗਾਊਂ ਇਹਤਿਆਤ ਅਪਣਾ ਸਕਣ।

ਦੱਸ ਦੇਈਏ ਕਿ ਬੀਮਾਰੀ ਦੀ ਰੋਕਥਾਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ 673 ਟੀਕਾਕਰਨ ਟੀਮਾਂ ਗਠਤ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਬੈਚਲਰ ਆਫ਼ ਵੈਟਰਨਰੀ ਸਾਇੰਸ (ਬੀ.ਵੀ.ਐਸ.ਸੀ.) ਦੇ ਅੰਤਮ ਸਾਲ ਦੇ ਵਿਦਿਆਰਥੀਆਂ ਅਤੇ ਇੰਟਰਨਜ਼ ਨੂੰ ਵੀ ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮਾਂ ਵਿੱਚ ਸ਼ਾਮਲ ਕੀਤਾ ਗਿਆ। ਇਨ੍ਹਾਂ ਟੀਮਾਂ ਵੱਲੋਂ ਸੂਬੇ ਵਿੱਚ ਬੀਮਾਰੀ ਦੇ ਇਲਾਜ ਅਤੇ ਕੰਟਰੋਲ ਲਈ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਨਿਯਮਤ ਪਾਲਣਾ ਯਕੀਨੀ ਬਣਾਈ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannLaljit Singh BhullarLumpy skinMega Vaccination Campaignpro punjab tvpunjab governmentpunjab ministerpunjabi news
Share208Tweet130Share52

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026
Load More

Recent News

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026

ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੁੜ ਖੁੱਲ੍ਹੀਆਂ, ਫਾਰਮ ਭਰਨ ਦੀ ਆਖਰੀ ਮਿਤੀ 20 ਜੁਲਾਈ ਤੱਕ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.