ਮੰਗਲਵਾਰ, ਸਤੰਬਰ 2, 2025 12:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਨਵੀਂ ਖੇਡ ਨੀਤੀ ਪੰਜਾਬ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਨੂੰ ਹੁਲਾਰਾ ਦੇਵੇਗੀ : ਮੀਤ ਹੇਅਰ

Punjab Sports News: ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਮੁੜ ਤੋਂ ਖੇਡਾਂ ਵਿਚ ਅੱਵਲ ਬਣਾਉਣ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ।

by ਮਨਵੀਰ ਰੰਧਾਵਾ
ਜੂਨ 6, 2023
in ਖੇਡ, ਪੰਜਾਬ
0

Punjab New Sports Policy: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਨਵੀਂ ਖੇਡ ਨੀਤੀ ਸੂਬੇ ‘ਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਤੇ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ। ਸਥਾਨਕ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਮਾਹਰਾਂ ਅਤੇ ਵੱਖ-ਵੱਖ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਖੇਡ ਨੀਤੀ ਬਾਬਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਮੁੜ ਤੋਂ ਖੇਡਾਂ ਵਿਚ ਅੱਵਲ ਬਣਾਉਣ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸੁਝਾਅ ਅਤੇ ਮਾਹਰਾਂ ਨਾਲ ਕੀਤੇ ਵਿਚਾਰ-ਵਟਾਂਦਰੇ ਤੋਂ ਬਾਅਦ ਖੇਡ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹੋਰ ਬੇਹਤਰ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਮੈਡਲ ਜੇਤੂ ਖਿਡਾਰੀਆਂ ਨੂੰ ਨੌਕਰੀ ਦੇਣ ਲਈ ਨਵੀਂ ਖੇਡ ਨੀਤੀ ਵਿਚ ਸਪੱਸ਼ਟ ਵਿਵਸਥਾ ਕੀਤੀ ਜਾਵੇ। ਜਿਹੜੇ ਸੂਬੇ ਖਿਡਾਰੀਆਂ ਲਈ ਚੰਗੇ ਕਾਰਜ ਕਰ ਰਹੇ ਹਨ ਅਤੇ ਜਿੱਥੇ ਖਿਡਾਰੀਆਂ ਦੀ ਕਾਰਗੁਜ਼ਾਰੀ ਚੰਗੀ ਹੈ, ਉਨ੍ਹਾਂ ਸੂਬਿਆਂ ਦੀਆਂ ਨੀਤੀਆਂ ਬਾਰੇ ਵੀ ਮੀਟਿੰਗ ਵਿਚ ਵਿਚਾਰ-ਚਰਚਾ ਕੀਤੀ ਗਈ।

ਮੀਤ ਹੇਅਰ ਨੇ ਕਿਹਾ ਕਿ ਸੂਬੇ ‘ਚ ਖੇਡ ਸੱਭਿਆਚਾਰ ਅਤੇ ਚੰਗੇ ਖਿਡਾਰੀ ਪੈਦਾ ਕਰਨ ਲਈ ਇਸ ਦੀ ਸ਼ੁਰੂਆਤ ਪਿੰਡ ਪੱਧਰ ਤੋਂ ਕਰਨੀ ਪਵੇਗੀ। ਉਨ੍ਹਾਂ ਇਸ ਗੱਲ ‘ਤੇ ਤਸੱਲੀ ਪ੍ਰਗਟਾਈ ਕਿ ਖੇਡਾਂ ਵਤਨ ਪੰਜਾਬ ਦੀਆਂ ਇਸ ਮਕਸਦ ਵਿਚ ਕਾਮਯਾਬ ਰਹੀਆਂ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਖੇਡਾਂ ਨੂੰ ਹੋਰ ਵੱਡੇ ਮੁਕਾਮ ‘ਤੇ ਲੈ ਕੇ ਜਾਇਆ ਜਾਵੇਗਾ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਖਿਡਾਰੀਆਂ ਨੂੰ ਚੰਗੀ ਡਾਈਟ ਅਤੇ ਰਹਿਣ ਦੀਆਂ ਵਧੀਆ ਸੁਵਿਧਾਵਾਂ ਦੇਣ ਨਾਲ ਖਿਡਾਰੀਆਂ ਦਾ ਮਨੋਬਲ ਵਧੇਗਾ ਅਤੇ ਉਹ ਆਪਣੀ ਖੇਡ ਵੱਲ ਬੇਹਤਰ ਧਿਆਨ ਦੇ ਸਕਣਗੇ। ਉਨ੍ਹਾਂ ਨਵੇਂ ਸਪੋਰਟਸ ਹੋਸਟਲ ਬਣਾਉਣ ਦੀ ਸੰਭਾਵਨਾਂ ਤਲਾਸ਼ਣ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ।

ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਵਚਨਬੱਧਤਾ ਉੱਤੇ ਚੱਲਦਿਆਂ ਨਵੀਂ ਖੇਡ ਨੀਤੀ ਬਣਾਉਣ ਲਈ ਬਣਾਈ ਮਾਹਿਰਾਂ ਦੀ ਕਮੇਟੀ ਨਾਲ ਮੀਟਿੰਗ ਕੀਤੀ। ਨਵੀਂ ਖੇਡ ਨੀਤੀ ‘ਚ ਖਿਡਾਰੀਆਂ ਦਾ ਮਾਣ ਸਨਮਾਨ, ਖਿਡਾਰੀਆਂ ਨੂੰ ਨੌਕਰੀਆਂ, ਕੋਚਾਂ ਨੂੰ ਐਵਾਰਡ ਦੇਣ ਅਤੇ ਸਾਡੇ ਖਿਡਾਰੀਆਂ ਨੂੰ ਮੁਕਾਬਲੇ ਦਾ ਹਾਣੀ ਬਣਾਉਣ ਉਤੇ ਕੇਂਦਰਿਤ ਹੋਵੇਗੀ। pic.twitter.com/cQ2yPcn4Z8

— Gurmeet Singh Meet Hayer (@meet_hayer) June 6, 2023

ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਗੱਲ ਦਾ ਵਿਸ਼ਵਾਸ ਦਿਵਾਇਆ ਕਿ ਪੈਰਾ ਖਿਡਾਰੀਆਂ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇਵੇਗੀ। ਇਸ ਦੌਰਾਨ ਪੈਰਾ ਸਪੋਰਟਸ ਨੂੰ ਹੋਰ ਹੁਲਾਰਾ ਦੇਣ ਲਈ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਨਵੀਂ ਖੇਡ ਨੀਤੀ ਦੇ ਹੋਰ ਵੀ ਬਹੁਤ ਸਾਰੇ ਪਹਿਲੂਆਂ ਅਤੇ ਵੱਖ-ਵੱਖ ਵਿਸ਼ਿਆਂ ਬਾਰੇ ਮਟਿੰਗ ਦੌਰਾਨ ਵਿਚਾਰ-ਚਰਚਾ ਕੀਤੀ ਗਈ ਤਾਂ ਜੋ ਖੇਡ ਨੀਤੀ ਜਿੱਥੇ ਨਵੇਂ ਖਿਡਾਰੀਆਂ ਨੂੰ ਉਤਸ਼ਾਹਿਤ ਕਰੇ ਉੱਥੇ ਹੀ ਜੇਤੂ ਖਿਡਾਰੀਆਂ ਤੇ ਰਿਟਾਇਰ ਖਿਡਾਰੀਆਂ ਨੂੰ ਬੇਹਤਰ ਭਵਿੱਖ ਪ੍ਰਦਾਨ ਕਰਨ ਵਾਲੀ ਹੋਵੇ।

ਮੀਟਿੰਗ ਵਿਚ ਹਾਕੀ ਓਲੰਪੀਅਨ ਤੇ ਅਰਜੁਨ ਐਵਾਰਡੀ ਸੁਰਿੰਦਰ ਸਿੰਘ ਸੋਢੀ, ਵਧੀਕ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਡਾਇਰੈਕਟਰ ਖੇਡਾਂ ਹਰਪ੍ਰੀਤ ਸਿੰਘ ਸੂਦਨ, ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪ ਕੁਲਪਤੀ ਜਗਬੀਰ ਸਿੰਘ ਚੀਮਾ, ਐਨ.ਆਈ.ਐਸ, ਸਕੂਲ ਤੇ ਹਾਇਰ ਐਜੂਕੇਸ਼ਨ ਦੇ ਨੁਮਾਇੰਦੇ, ਖੇਡ ਐਸੋਸੀਏਸ਼ਨਾਂ ਦੇ ਨੁਮਾਇੰਦੇ ਅਤੇ ਖੇਡ ਨੀਤੀ ਬਣਾਉਣ ਵਾਲੀ ਟੀਮ ਦੇ ਮਾਹਰ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gurmeet singh meet hayerpro punjab tvPunjab New Sports Policypunjab newsPunjab SportsPunjab Sports CulturePunjab Sports Ministerpunjabi news
Share216Tweet135Share54

Related Posts

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤਾ ਐਲਾਨ

ਸਤੰਬਰ 1, 2025

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025
Load More

Recent News

ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ

ਸਤੰਬਰ 1, 2025

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਇਕ ਮੰਚ ‘ਤੇ ਇਕੱਠੇ ਹੋਏ PM ਮੋਦੀ, ਪੁਤਿਨ ਅਤੇ ਸ਼ੀ ਜਿਨਪਿੰਗ, SCO ‘ਚ ਹੋਏ ਸ਼ਾਮਲ

ਸਤੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.