ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਨੌਜਵਾਨ ਸ਼ਰਵਣ ਸਿੰਘ ਨੂੰ ਅੱਜ ਰਾਸ਼ਟਰਪਤੀ ਨੇ ਰਾਸ਼ਟਰੀ ਵੀਰ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਉਹ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਗੱਲਬਾਤ ਕਰਨਗੇ।
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਸਰਹੱਦੀ ਪਿੰਡ ਚੱਕ ਤਾਰਨ ਵਾਲੀ ਦੇ 10 ਸਾਲਾ ਲੜਕੇ ਸ਼ਰਵਣ ਸਿੰਘ ਨੂੰ 26 ਦਸੰਬਰ, 2025 ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਮਈ 2025 ਵਿੱਚ ਆਪ੍ਰੇਸ਼ਨ ਸਿੰਦੂਰ ਦੌਰਾਨ ਉਸਦੀ ਬੇਮਿਸਾਲ ਹਿੰਮਤ, ਬੁੱਧੀ ਅਤੇ ਨਿਰਸਵਾਰਥ ਸੇਵਾ ਲਈ ਸ਼ਰਵਣ ਸਿੰਘ ਨੂੰ ਇਹ ਪੁਰਸਕਾਰ ਦਿੱਤਾ ਗਿਆ ਸੀ। ਫਿਰੋਜ਼ਪੁਰ ਦੇ 10 ਸਾਲਾ ਸਰਵਣ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਭਾਰਤੀ ਫੌਜ ਦੇ ਜਵਾਨਾਂ ਦੀ ਨਿਰਸਵਾਰਥ ਸਹਾਇਤਾ ਕੀਤੀ।
ਸ਼ਰਵਣ ਨੇ ਸੈਨਿਕਾਂ ਨੂੰ ਪਾਣੀ, ਦੁੱਧ, ਲੱਸੀ ਅਤੇ ਭੋਜਨ ਪਹੁੰਚਾਇਆ, ਜਿਸ ਲਈ ਫੌਜ ਨੇ ਉਸਨੂੰ “ਸਭ ਤੋਂ ਛੋਟੀ ਉਮਰ ਦਾ ਸਿਵਲੀਅਨ ਯੋਧਾ” ਘੋਸ਼ਿਤ ਕਰਕੇ ਸਨਮਾਨਿਤ ਕੀਤਾ ਅਤੇ ਹੁਣ ਉਸਦੀ ਸਾਰੀ ਸਿੱਖਿਆ ਦਾ ਖਰਚਾ ਚੁੱਕਣ ਦਾ ਬੀੜਾ ਚੁੱਕਿਆ ਹੈ। ਫਿਰੋਜ਼ਪੁਰ ਛਾਉਣੀ ਵਿਖੇ ਇੱਕ ਸਮਾਰੋਹ ਦੌਰਾਨ, ਸ਼ਰਵਣ ਨੂੰ ਪੱਛਮੀ ਕਮਾਂਡ ਦੇ ਜਨਰਲ ਅਫਸਰ ਕਮਾਂਡਿੰਗ-ਇਨ-ਚੀਫ਼ ਲੈਫਟੀਨੈਂਟ ਜਨਰਲ ਮਨੋਜ ਕੁਮਾਰ ਕਟਿਆਰ ਨੇ ਵੀ ਸਨਮਾਨਿਤ ਕੀਤਾ।







