ਟੀ-20 ਵਿਸ਼ਵ ਕੱਪ 2020 ਦਾ ਬਿਗੁਲ 16 ਅਕਤੂਬਰ ਤੋਂ ਵੱਜਣ ਜਾ ਰਿਹਾ ਹੈ।ਸਾਰੀਆਂ ਟੀਮਾਂ ਆਪਣੀਆਂ ਤਿਆਰੀਆਂ ਪੂਰੀਆਂ ਕਰਕੇ ਆਸਟ੍ਰੇਲੀਆ ਪਹੁੰਚ ਰਹੀ ਹੈ।ਰੋਹਿਤ ਸ਼ਰਮਾ ਦੀ ਅਗਵਾਈ ‘ਚ ਭਾਰਤੀ ਟੀਮ ਵੀ ਵੀਰਵਾਰ ਸਵੇਰੇ ਟੀ-20 ਵਿਸ਼ਵ ਕੱਪ ਲਈ ਰਵਾਨਾ ਹੋਈ।ਜਿਸ ਨੂੰ ਲੈ ਕੇ ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਰਵਾਨਾ ਹੁੰਦਿਆਂ ਦੀ ਆਪਣੀ ਇੱਕ ਫੋਟੋ ਸ਼ੇਅਰ ਕੀਤੀ ਗਈ।ਜਿਸ ਨੂੰ ਅਰਸ਼ਦੀਪ ਦੇ ਫੈਨਜ਼ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ ਤੇ ਵਰਲਡ ਕੱਪ ਲਈ ਬੈਸਟ ਵਿਸ਼ਿਜ਼ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਟੀ-20 ਵਿਸ਼ਵ ਕੱਪ 2022 ਲਈ ਇਨ੍ਹਾਂ 14 ਭਾਰਤੀ ਖਿਡਾਰੀਆਂ ਨੇ ਉਡਾਣ ਭਰੀ, ਸ਼ੇਅਰ ਕੀਤੀਆਂ ਤਸਵੀਰਾਂ
ਭਾਰਤ ਦੀ ਟੀ-20 ਵਿਸ਼ਵ ਕੱਪ ਟੀਮ- ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ (ਉਪ-ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਹਾਰਦਿਕ ਪੰਡਯਾ, ਦਿਨੇਸ਼ ਕਾਰਤਿਕ, ਹਰਸ਼ਲ ਪਟੇਲ, ਭੁਵਨੇਸ਼ਵਰ ਕੁਮਾਰ, ਆਰ ਅਸ਼ਵਿਨ, ਯੁਜਵੇਂਦਰ ਚਾਹਲ, ਅਰਸ਼ਦੀਪ ਸਿੰਘ, ਅਕਸ਼ਰ ਪਟੇਲ, ਦੀਪਕ ਹੁੱਡਾ
ਭਾਰਤੀ ਟੀਮ ਨੂੰ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਦੱਖਣੀ ਅਫਰੀਕਾ ਖਿਲਾਫ 3 ਮੈਚਾਂ ਦੀ ਵਨਡੇ ਸੀਰੀਜ਼ ਵੀ ਖੇਡਣੀ ਹੈ। ਇਸ ਸੀਰੀਜ਼ ‘ਚ ਸ਼੍ਰੇਅਸ ਅਈਅਰ ਅਤੇ ਦੀਪਕ ਚਾਹਰ ਟੀਮ ਦਾ ਹਿੱਸਾ ਹਨ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੀ ਲਪੇਟ ‘ਚ ਆਏ ਮੁਹੰਮਦ ਸ਼ਮੀ ਂਛਅ ‘ਚ ਫਿਟਨੈੱਸ ਟੈਸਟ ਪਾਸ ਕਰਨ ਤੋਂ ਬਾਅਦ ਹੀ ਆਸਟ੍ਰੇਲੀਆ ਲਈ ਰਵਾਨਾ ਹੋਣਗੇ।
ਇਹ ਵੀ ਪੜ੍ਹੋ : ਕਿਸਮਤ ਨੇ ਦਿੱਤਾ ਅਜਿਹਾ ਸਾਥ, Hit Wicket ਹੋ ਕੇ ਵੀ Out ਨਹੀਂ ਹੋਏ Rilee Rossouw, ਦੇਖੋ Video…