ਭਾਰਤੀ ਟੀਮ ਨੂੰ ਦੱਖਣੀ ਅਫਰੀਕਾ ਖਿਲਾਫ ਤੀਜੇ ਟੀ-20 ਅੰਤਰਰਾਸ਼ਟਰੀ ਮੈਚ ਤੋਂ ਪਹਿਲਾਂ ਝਟਕਾ ਲੱਗਾ ਹੈ। ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਪਿੱਠ ਦਰਦ ਕਾਰਨ ਤੀਜੇ ਟੀ-20 ਅੰਤਰਰਾਸ਼ਟਰੀ ਮੈਚ ਤੋਂ ਬਾਹਰ ਹੋ ਗਏ ਹਨ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕਰਨ ਤੋਂ ਬਾਅਦ ਅਰਸ਼ਦੀਪ ਸਿੰਘ ਦੇ ਬਾਹਰ ਹੋਣ ਬਾਰੇ ਖੁਲਾਸਾ ਕੀਤਾ।
ਰੋਹਿਤ ਸ਼ਰਮਾ ਨੇ ਕਿਹਾ, ‘ਅਰਸ਼ਦੀਪ ਸਿੰਘ ਪਿੱਠ ਦੇ ਦਰਦ ਕਾਰਨ ਮੈਚ ਤੋਂ ਬਾਹਰ ਹੋ ਗਏ ਹਨ। ਕੁਝ ਵੀ ਗੰਭੀਰ ਨਹੀਂ, ਸਿਰਫ਼ ਇੱਕ ਸਾਵਧਾਨੀ ਵਾਲਾ ਕਦਮ ਹੈ। ਦੱਸ ਦੇਈਏ ਕਿ ਪੰਜਾਬ ਦੇ ਪੁੱਤ ਅਰਸ਼ਦੀਪ ਸਿੰਘ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਫੋਟੋ ਸ਼ੇਅਰ ਕੀਤੀ ਗਈ ਹੈ ਜਿਸ ‘ਚ ਉਹ ਟੀ-20 ਵਿਸ਼ਵ ਕੱਪ ਲਈ ਰਵਾਨਾ ਹੁੰਦਿਆਂ ਦਿਖਾਈ ਦੇ ਰਹੇ ਹਨ। ਜਿਸ ਨੂੰ ਅਰਸ਼ਦੀਪ ਦੇ ਫੈਨਜ਼ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ ਤੇ ਵਰਲਡ ਕੱਪ ਲਈ ਬੈਸਟ ਵਿਸ਼ਿਜ਼ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਟੀ-20 ਵਿਸ਼ਵ ਕੱਪ 2022 ਲਈ ਇਨ੍ਹਾਂ 14 ਭਾਰਤੀ ਖਿਡਾਰੀਆਂ ਨੇ ਉਡਾਣ ਭਰੀ, ਸ਼ੇਅਰ ਕੀਤੀਆਂ ਤਸਵੀਰਾਂ
ਹਾਲਾਂਕਿ ਜੇਕਰ ਅਸੀਂ ਇੰਦੌਰ ‘ਚ ਚੱਲ ਰਹੇ ਤੀਜੇ ਟੀ-20 ਅੰਤਰਰਾਸ਼ਟਰੀ ਮੈਚ ਦੀ ਗੱਲ ਕਰੀਏ ਤਾਂ ਟੀਮ ਇੰਡੀਆ ਨੇ ਆਪਣੇ ਪਲੇਇੰਗ 11 ‘ਚ ਤਿੰਨ ਬਦਲਾਅ ਕੀਤੇ ਹਨ। ਕੇਐੱਲ ਰਾਹੁਲ ਅਤੇ ਵਿਰਾਟ ਕੋਹਲੀ ਨੂੰ ਆਰਾਮ ਦਿੱਤਾ ਗਿਆ ਹੈ। ਸ਼੍ਰੇਅਸ ਅਈਅਰ, ਮੁਹੰਮਦ ਸਿਰਾਜ ਅਤੇ ਉਮੇਸ਼ ਯਾਦਵ ਨੂੰ ਪਲੇਇੰਗ 11 ‘ਚ ਸ਼ਾਮਲ ਕੀਤਾ ਗਿਆ ਹੈ।
ਅਰਸ਼ਦੀਪ ਸਿੰਘ ਦੀ ਗੱਲ ਕਰੀਏ ਤਾਂ ਉਸ ਨੂੰ ਆਸਟ੍ਰੇਲੀਆ ਦੇ ਖਿਲਾਫ ਤਿੰਨ ਟੀ-20 ਅੰਤਰਰਾਸ਼ਟਰੀ ਸੀਰੀਜ਼ ਲਈ ਆਰਾਮ ਦਿੱਤਾ ਗਿਆ ਸੀ। ਫਿਰ ਉਹ ਕੰਡੀਸ਼ਨਿੰਗ ਦੇ ਕੰਮ ਲਈ ਐਨ.ਸੀ.ਏ. ਇਸੇ ਤਰ੍ਹਾਂ ਹਾਰਦਿਕ ਪੰਡਯਾ ਅਤੇ ਭੁਵਨੇਸ਼ਵਰ ਕੁਮਾਰ ਦੱਖਣੀ ਅਫਰੀਕਾ ਖਿਲਾਫ ਮੌਜੂਦਾ ਸੀਰੀਜ਼ ‘ਚ ਨਹੀਂ ਖੇਡ ਰਹੇ ਹਨ ਕਿਉਂਕਿ ਇਹ ਦੋਵੇਂ ਐੱਨ.ਸੀ.ਏ. ‘ਚ ਹਨ।
ਦੱਸਣਯੋਗ ਹੈ ਕਿ ਭਾਰਤੀ ਟੀਮ ਤਿੰਨ ਟੀ-20 ਕੌਮਾਂਤਰੀ ਮੈਚਾਂ ਦੀ ਸੀਰੀਜ਼ ਪਹਿਲਾਂ ਹੀ 2-0 ਨਾਲ ਜਿੱਤ ਚੁੱਕੀ ਹੈ। ਟੀਮ ਇੰਡੀਆ ਨੇ ਤਿਰੂਵਨੰਤਪੁਰਮ ‘ਚ ਖੇਡੇ ਗਏ ਪਹਿਲੇ ਟੀ-20 ‘ਚ 8 ਵਿਕਟਾਂ ਨਾਲ ਜਿੱਤ ਦਰਜ ਕੀਤੀ। ਇਸ ਤੋਂ ਬਾਅਦ ਗੁਹਾਟੀ ‘ਚ ਖੇਡੇ ਗਏ ਮੈਚ ‘ਚ ਭਾਰਤ ਨੇ 16 ਦੌੜਾਂ ਨਾਲ ਜਿੱਤ ਦਰਜ ਕੀਤੀ। ਭਾਰਤ ਨੇ ਘਰੇਲੂ ਜ਼ਮੀਨ ‘ਤੇ ਪਹਿਲੀ ਵਾਰ ਟੀ-20 ਅੰਤਰਰਾਸ਼ਟਰੀ ਸੀਰੀਜ਼ ‘ਚ ਦੱਖਣੀ ਅਫਰੀਕਾ ਨੂੰ ਹਰਾਇਆ ਹੈ।