ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ ਹੈ। ਦਰਅਸਲ ਪੰਜਾਬ ਦੇ ਟੋਲ ਪਲਾਜ਼ੇ ਅੱਜ ਫ੍ਰੀ ਰਹਿਣਗੇ। ਕਿਹਾ ਜਾ ਰਿਹਾ ਹੈ ਕਿ ਫਿਰ ਤੋਂ ਧਰਨਾ ਲੱਗਣ ਜਾ ਰਿਹਾ ਹੈ। ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਪਿਛਲੇ ਇੱਕ ਸਾਲ ਤੋਂ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ।
6 ਜਨਵਰੀ 2024 ਨੂੰ ਕੌਮੀ ਇਨਸਾਫ਼ ਮੋਰਚੇ ਨੂੰ ਲੱਗੇ ਇੱਕ ਸਾਲ ਵੀ ਪੂਰਾ ਹੋ ਗਿਆ ਹੈ ਪਰ ਸਰਕਾਰਾਂ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਮੰਗ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਜਿਸ ਨੂੰ ਲੈ ਕੇ ਧਰਨਾਕਾਰੀਆਂ ਵਿੱਚ ਰੋਸ ਲਗਾਤਾਰ ਹੋਰ ਵੀ ਵੱਧ ਰਿਹਾ ਹੈ।
ਦੱਸ ਦਈਏ ਕਿ ਕੌਮੀ ਇਨਸਾਫ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਸੀ। ਮੋਰਚੇ ਨੇ ਐਲਾਨ ਕੀਤਾ ਹੈ ਕਿ ਸ਼ਨੀਵਾਰ ਨੂੰ ਮੋਰਚਾ ਵਰਕਰ ਰੋਸ ਵਜੋਂ ਪੰਜਾਬ ਭਰ ਦੇ ਹਰ ਟੋਲ ਪਲਾਜ਼ਾ ਨੂੰ ਤਿੰਨ ਘੰਟੇ ਲਈ ਮੁਫ਼ਤ ਕਰ ਦੇਣਗੇ।
ਕੌਮੀ ਇਨਸਾਫ਼ ਮੋਰਚੇ ਨੇ ਆਪਣੀਆਂ ਮੰਗਾ ਪੂਰੀਆਂ ਕਰਵਾਉਣ ਦੇ ਲਈ ਨਵੀਂ ਰਣਨੀਤੀ ਤਿਆਰ ਕਰ ਲਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਨਾ ਮੋਦੀ ਸਰਕਾਰ ਤੇ ਨਾ ਹੀ ਪੰਜਾਬ ਸਰਕਾਰ ਹੱਲ ਕਰ ਰਹੀ। ਜਿਸ ਦੇ ਮੱਦੇਨਜ਼ਰ ਸਰਕਾਰਾਂ ਦੇ ਕੰਨਾਂ ਤੱਕ ਆਪਣੀ ਅਵਾਜ਼ ਪਹੁੰਚਾਉਣ ਦੇ ਲਈ 20 ਜਨਵਰੀ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 14 ਤੋਂ ਵੱਧ ਟੋਲ ਪਲਾਜ਼ਿਆਂ ਨੂੰ 11 ਵਜੇ ਤੋਂ ਲੈ ਕੇ 2 ਵਜੇ ਤੱਕ 3 ਘੰਟਿਆਂ ਲਈ ਫ੍ਰੀ ਕਰਵਾਇਆ ਜਾਵੇਗਾ।