Purchase of Wheat in Mandis: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ 25 ਮਈ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਹ ਐਲਾਨ ਸੂਬੇ ਦੀਆਂ ਮੰਡੀਆਂ ‘ਚ ਖਰੀਦ ਸਬੰਧੀ ਕਾਰਜਾਂ ਦੇ ਸਫਲਤਾਪੂਰਵਕ ਸਮਾਪਤੀ ਦਾ ਧਿਆਨ ਨਾਲ ਨਿਰੀਖਣ ਕਰਨ ਉਪਰੰਤ ਕੀਤਾ ਗਿਆ।
ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ 1 ਅਪ੍ਰੈਲ ਤੋਂ ਸ਼ੁਰੂ ਹੋਏ ਮੌਜੂਦਾ ਹਾੜੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 125.57 ਲੱਖ ਮੀਟਰਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ। ਇਸ ਵਿੱਚੋਂ ਲਗਪਗ 121.07 ਲੱਖ ਮੀਟਰਕ ਟਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਜਦਕਿ ਲਗਪਗ 4.5 ਲੱਖ ਮੀਟਰਕ ਟਨ ਨਿੱਜੀ ਵਪਾਰੀਆਂ ਵੱਲੋਂ ਖਰੀਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਦੇ 8,09,149 ਕਿਸਾਨਾਂ ਨੂੰ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ 24,693 ਕਰੋੜ ਰੁਪਏ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਜੋਂ ਅਦਾ ਕੀਤੇ ਗਏ ਹਨ।
ਮੰਡੀਆਂ ਦੇ ਕੰਮਕਾਜ ਬਾਰੇ ਦੱਸਦਿਆਂ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਸੂਬੇ ਵਿੱਚ 2780 ਮੰਡੀਆਂ ਨੂੰ ਕਾਰਜਸ਼ੀਲ ਕੀਤਾ ਸੀ ਪਰ 10 ਮਈ ਤੋਂ ਸੂਬੇ ਦੇ ਕੁਝ ਹਿੱਸਿਆਂ ਵਿੱਚ ਕਣਕ ਦੀ ਆਮਦ ਵਿੱਚ ਕਮੀ ਆਉਣ ਉਪਰੰਤ ਕੁਝ ਦਿਨ ਪਹਿਲਾਂ 2628 ਮੰਡੀਆਂ ਨੂੰ ਯੋਜਨਾਬੱਧ ਤਰੀਕੇ ਨਾਲ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ 152 ਮੁੱਖ ਮੰਡੀ ਯਾਰਡਾਂ ਵਿੱਚ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ।
Food, Civil Supplies & Consumer Affairs Minister Lal Chand Kataruchak ordered closure of wheat procurement operations in Mandis in State after 25th May. Food Minister said that more than 125.57 LMT wheat has arrived in the mandis during Rabi season that started w.e.f. 1st April. pic.twitter.com/BKndmqvGqM
— Government of Punjab (@PunjabGovtIndia) May 23, 2023
ਮੰਤਰੀ ਨੇ ਅੱਗੇ ਕਿਹਾ ਕਿ ਭਾਵੇਂ ਖਰੀਦ ਬੰਦ ਕਰਨ ਦੀ ਸਮਾਂ ਸੀਮਾ ਪਹਿਲਾਂ 31 ਮਈ ਰੱਖੀ ਗਈ ਸੀ ਪਰ ਹਾਲ ਹੀ ਦੇ ਦਿਨਾਂ ਵਿੱਚ ਕਣਕ ਦੀ ਆਮਦ ਵਿੱਚ ਕਮੀ ਹੋਣ ਅਤੇ ਸੂਬੇ ਭਰ ਵਿੱਚ ਖਰੀਦ ਕਾਰਜਾਂ ਦੇ ਸਫਲਤਾਪੂਰਵਕ ਨੇਪਰੇ ਚੜ੍ਹਨ ਦੀਆਂ ਰਿਪੋਰਟਾਂ ਨੂੰ ਦੇਖਦਿਆਂ ਸਾਰੀਆਂ ਮੰਡੀਆਂ ਨੂੰ 25 ਮਈ ਤੱਕ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ 25 ਮਈ ਤੱਕ ਸਾਰੀ ਫ਼ਸਲ ਮੰਡੀਆਂ ਵਿੱਚ ਲੈ ਆਉਣ ਲਈ ਵੀ ਕਿਹਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h