Punjab PWD Minister: ਨੰਗਲ ਫਲਾਈਉਵਰ ਦੀ ਪ੍ਰਗਤੀ ਸਬੰਧੀ ਅਗਲੀ ਮੀਟਿੰਗ 14 ਜੂਨ 2023 ਨੂੰ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਵੇਗੀ। ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਨੰਗਲ ਫਲਾਈਉਵਰ ਦੇ ਕੰਮ ਸਬੰਧੀ ਹਫਤਾਵਾਰੀ ਸਮੀਖਿਆ ਕੀਤੀ ਗਈ।
ਮੀਟਿੰਗ ਵਿੱਚ ਭਾਰਤੀ ਰੇਲਵੇ, ਲੋਕ ਨਿਰਮਾਣ ਵਿਭਾਗ ਪੰਜਾਬ, ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਨਗਰ ਕੌਂਸਲ ਨੰਗਲ, ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਉਸਾਰੀ ਕਰਨ ਵਾਲੀ ਕੰਪਨੀ ਦੇ ਅਧਿਕਾਰੀ ਹਾਜ਼ਰ ਰਹੇ। ਰੇਲਵੇ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਨੰਗਲ ਫਲਾਈਉਵਰ ਦੀ ਉਸਾਰੀ ਸਬੰਧੀ ਹਰ ਤਰ੍ਹਾਂ ਦੀ ਪ੍ਰਵਾਨਗੀ ਪਹਿਲ ਦੇ ਆਧਾਰ ‘ਤੇ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਵਲੋਂ ਮੀਟਿੰਗ ਦੌਰਾਨ ਉਸਾਰੀ ਕੰਪਨੀ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਹੁਣ ਫਲਾਈਉਵਰ ਦੀ ਉਸਾਰੀ ਵਿਚ ਤੈਅ ਸਮਾਂ ਸੀਮਾ ਦੀ ਪਾਲਣਾ ਨਾ ਕੀਤੀ ਤਾਂ ਉਹ ਕੰਪਨੀ ਖ਼ਿਲਾਫ਼ ਭਾਰਤ ਸਰਕਾਰ ਦੇ ਰਾਜਮਾਰਗ ਵਿਭਾਗ ਅਤੇ ਰੇਲਵੇ ਨੂੰ ਪੱਤਰ ਲਿਖ ਕੇ ਭਵਿੱਖ ਵਿੱਚ ਕੋਈ ਠੇਕਾ ਨਾ ਦੇਣ ਅਤੇ ਕੰਪਨੀ ਨੂੰ ਬਲੈਕ ਲਿਸਟ ਕਰਨ ਬਾਰੇ ਲਿਖਣਗੇ।
ਮੀਟਿੰਗ ਦੌਰਾਨ ਬੈਂਸ ਨੇ ਨਗਰ ਕੌਂਸਲ ਨੰਗਲ ਅਤੇ ਬੀ.ਬੀ.ਐਮ.ਬੀ.ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੰਗਲ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤੁਰੰਤ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h