ਸ਼ੁੱਕਰਵਾਰ, ਸਤੰਬਰ 25, 2026 10:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

by Pro Punjab Tv
ਜੁਲਾਈ 22, 2026
in Featured, Featured News, ਸਿੱਖਿਆ, ਪੰਜਾਬ, ਰਾਜਨੀਤੀ
0
  • ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ – ਕੇਜਰੀਵਾਲ
  • 75 ਸਾਲਾਂ ਵਿੱਚ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਿੱਖਿਆ ਨੂੰ ਇੰਨੀ ਤਰਜੀਹ ਨਹੀਂ ਦਿੱਤੀ, ਜਿੰਨੀ ਆਮ ਆਦਮੀ ਪਾਰਟੀ ਦੇ ਰਹੀ ਹੈ- ਕੇਜਰੀਵਾਲ
  • ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੰਬਰ ਇੱਕ ਬਣ ਰਿਹਾ ਹੈ, ਪਰ ਦੇਸ਼ ਨੂੰ ਵਿਕਸਤ ਬਣਾਉਣ ਲਈ ਹਰ ਬੱਚੇ ਨੂੰ ਚੰਗੀ ਸਿੱਖਿਆ ਦੇਣੀ ਪਵੇਗੀ – ਭਗਵੰਤ ਸਿੰਘ ਮਾਨ
  • ਲਾਲ, ਪੀਲੇ ਜਾਂ ਹਰੇ ਰਾਸ਼ਨ ਕਾਰਡ ਸਿਰਫ਼ ਦੋ ਵੇਲੇ ਦੀ ਰੋਟੀ ਦੇ ਸਕਦੇ ਹਨ, ਗਰੀਬੀ ਤਾਂ ਬੱਚਿਆਂ ਨੂੰ ਸ਼ਾਨਦਾਰ ਸਿੱਖਿਆ ਦੇ ਕੇ ਹੀ ਦੂਰ ਹੋਵੇਗੀ – ਭਗਵੰਤ ਸਿੰਘ ਮਾਨ

*ਨਵੀਂ ਦਿੱਲੀ, 22 ਜੁਲਾਈ,2026 : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਸ਼ਾਨਦਾਰ ਸਿੱਖਿਆ ਦੀ ਬਦੌਲਤ ਨੀਟ ਕਲੀਅਰ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੇ ਦੇਸ਼ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣਾ ਹੈ ਤਾਂ ਸਾਰੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣਾ ਜ਼ਰੂਰੀ ਹੈ। ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬਾਂ ਦੇ ਬੱਚਿਆਂ ਨੂੰ ਸ਼ਾਨਦਾਰ ਸਿੱਖਿਆ ਦੇਣੀ ਸ਼ੁਰੂ ਕੀਤੀ ਹੈ। ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, ਜਦਕਿ 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ। ਉਨ੍ਹਾਂ ਕਿਹਾ ਕਿ 75 ਸਾਲਾਂ ਵਿੱਚ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਿੱਖਿਆ ਨੂੰ ਇੰਨੀ ਤਰਜੀਹ ਨਹੀਂ ਦਿੱਤੀ, ਜਿੰਨੀ ਆਮ ਆਦਮੀ ਪਾਰਟੀ ਦੇ ਰਹੀ ਹੈ।

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਦਾ ਇਮਤਿਹਾਨ ਕਲੀਅਰ ਕੀਤਾ ਹੈ। ਨੀਟ ਦਾ ਪੇਪਰ ਬਹੁਤ ਔਖਾ ਹੁੰਦਾ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਗਰੀਬਾਂ ਦੇ ਬੱਚੇ ਪੜ੍ਹਦੇ ਹਨ। 2022 ਵਿੱਚ ਸਾਡੀ ਸਰਕਾਰ ਆਉਣ ਤੋਂ ਪਹਿਲਾਂ 100 ਤੋਂ ਵੀ ਘੱਟ ਬੱਚਿਆਂ ਨੇ ਨੀਟ ਕਲੀਅਰ ਕੀਤਾ ਸੀ, ਪਰ ਇਸ ਵਾਰ 881 ਬੱਚਿਆਂ ਨੇ ਸਫਲਤਾ ਹਾਸਲ ਕੀਤੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਰਿਕਸ਼ੇ ਵਾਲਿਆਂ ਅਤੇ ਮਜ਼ਦੂਰਾਂ ਦੇ ਬੱਚੇ ਡਾਕਟਰ ਬਣਨਗੇ ਅਤੇ ਉਨ੍ਹਾਂ ਦਾ ਭਵਿੱਖ ਸੁਨਹਿਰੀ ਹੋਵੇਗਾ। ਜਦੋਂ ਇੱਕ ਰਿਕਸ਼ੇ ਵਾਲੇ ਦਾ ਬੱਚਾ ਡਾਕਟਰ ਬਣੇਗਾ, ਤਾਂ ਉਹ ਆਪਣੇ ਪੂਰੇ ਪਰਿਵਾਰ ਦੀ ਗਰੀਬੀ ਦੂਰ ਕਰੇਗਾ। ਮੈਂ ਸਫਲ ਹੋਣ ਵਾਲੇ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਆਮ ਆਦਮੀ ਪਾਰਟੀ ਸਭ ਤੋਂ ਵੱਧ ਜ਼ੋਰ ਸਿੱਖਿਆ ‘ਤੇ ਦਿੰਦੀ ਹੈ। ਸਾਡਾ ਮੰਨਣਾ ਹੈ ਕਿ ਜਦੋਂ ਤੱਕ ਸਿੱਖਿਆ ਵਿਵਸਥਾ ਠੀਕ ਨਹੀਂ ਹੋਵੇਗੀ, ਤਦ ਤੱਕ ਦੇਸ਼ ਦੀ ਤਰੱਕੀ ਨਹੀਂ ਹੋ ਸਕਦੀ। 75 ਸਾਲਾਂ ਵਿੱਚ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਿੱਖਿਆ ‘ਤੇ ਇੰਨੀ ਤਰਜੀਹ ਨਹੀਂ ਦਿੱਤੀ, ਜਿੰਨੀ ਆਮ ਆਦਮੀ ਪਾਰਟੀ ਦੇ ਰਹੀ ਹੈ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਕਿਹਾ ਸੀ ਕਿ ਸਿੱਖਿਆ ਉਸ ਸ਼ੇਰਨੀ ਦੇ ਦੁੱਧ ਵਾਂਗ ਹੈ, ਜੋ ਇਸ ਨੂੰ ਪੀਵੇਗਾ ਉਹ ਦਹਾੜੇਗਾ। ਅਸੀਂ ਡਾ. ਅੰਬੇਡਕਰ ਦਾ ਸੁਪਨਾ ਪੂਰਾ ਕਰ ਰਹੇ ਹਾਂ। ਮੈਂ ਉਨ੍ਹਾਂ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦੇਣਾ ਚਾਹੁੰਦਾ ਹਾਂ, ਜਿਨ੍ਹਾਂ ਨੇ ਸਵੇਰੇ 3-4 ਵਜੇ ਦਾ ਅਲਾਰਮ ਲਗਾ ਕੇ ਆਪਣੇ ਬੱਚਿਆਂ ਨੂੰ ਪੜ੍ਹਨ ਲਈ ਜਗਾਇਆ ਅਤੇ ਉਨ੍ਹਾਂ ਦਾ ਉਤਸ਼ਾਹ ਵਧਾਇਆ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਹੁਣ ਸਿੱਖਿਆ ਦੇ ਖੇਤਰ ਵਿੱਚ ਨੰਬਰ ਇੱਕ ਬਣ ਰਿਹਾ ਹੈ। ਅਰਵਿੰਦ ਕੇਜਰੀਵਾਲ ਦਾ ਸੁਪਨਾ ਸੀ ਕਿ ਪੂਰੇ ਦੇਸ਼ ਨੂੰ ਸਿੱਖਿਅਤ ਕਰਨਾ ਹੈ, ਕਿਉਂਕਿ ਸਿੱਖਿਆ ਸਭ ਤੋਂ ਵੱਡੀ ਚੀਜ਼ ਹੈ। ਸਿੱਖਿਆ ਵਿੱਚ ਪੰਜਾਬ ਦਾ ਜੋ ਨਤੀਜਾ ਆਇਆ ਹੈ, ਉਹ ਬਹੁਤ ਕਮਾਲ ਦਾ ਹੈ। ਅਸੀਂ ਚਾਹੁੰਦੇ ਹਾਂ ਕਿ ਸਿਰਫ਼ ਪੰਜਾਬ ਵਿੱਚ ਹੀ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਬੱਚੇ ਪੜ੍ਹਨ-ਲਿਖਣ ਅਤੇ ਗਰੀਬ ਦਾ ਬੱਚਾ ਵੀ ਵੱਡੇ-ਵੱਡੇ ਅਹੁਦਿਆਂ ਤੱਕ ਪਹੁੰਚੇ।

ਭਗਵੰਤ ਮਾਨ ਨੇ ਕਿਹਾ ਕਿ ਲਾਲ, ਪੀਲੇ ਜਾਂ ਹਰੇ ਰਾਸ਼ਨ ਕਾਰਡ ਗਰੀਬੀ ਖ਼ਤਮ ਨਹੀਂ ਕਰ ਸਕਦੇ। ਇਹ ਸਿਰਫ਼ ਦੋ ਵੇਲੇ ਦੀ ਰੋਟੀ ਦੇ ਸਕਦੇ ਹਨ। ਗਰੀਬੀ ਤਦ ਦੂਰ ਹੋਵੇਗੀ ਜਦੋਂ ਸਾਡੇ ਬੱਚੇ ਸਿੱਖਿਅਤ ਹੋਣਗੇ। ਜਦੋਂ ਤੁਹਾਡੇ ਬੱਚੇ ਡਾਕਟਰ ਬਣਨਗੇ, ਆਈਆਈਟੀ ਵਿੱਚ ਦਾਖਲਾ ਲੈਣਗੇ ਅਤੇ ਵੱਡੀਆਂ-ਵੱਡੀਆਂ ਕੰਪਨੀਆਂ ਉਨ੍ਹਾਂ ਨੂੰ 50 ਲੱਖ ਜਾਂ ਇੱਕ ਕਰੋੜ ਰੁਪਏ ਦੇ ਪੈਕੇਜ ‘ਤੇ ਨੌਕਰੀ ਦੇਣਗੀਆਂ, ਉਦੋਂ ਜਾ ਕੇ ਇਹ ਦੇਸ਼ ਸਹੀ ਅਰਥਾਂ ਵਿੱਚ ਵਿਸ਼ਵ ਗੁਰੂ ਬਣੇਗਾ।

Tags: Aam Aadmi PartyAAP Convenor Arvind Kejriwallatest newspunjab newsQuality Education Essential in Making India Developed; After Delhi
Share201Tweet126Share50

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026
Load More

Recent News

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.