AAP MP Raghav Chadha: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਪੰਜਾਬ ਦੇ ਮੁੱਦੇ ਖੁੱਲ੍ਹ ਕੇ ਸੰਸਦ ਵਿੱਚ ਉਠਾ ਰਹੇ ਹਨ। ਇਸ ਕੜੀ ‘ਚ ਹੁਣ ਰਾਘਵ ਚੱਢਾ ਨੇ ਬੇਅਦਬੀ ਦਾ ਮਾਮਲਾ ਉਠਾਇਆ ਹੈ। ਰਾਜ ਸਭਾ ਮੈਂਬਰ ਨੇ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।
‘ਆਪ’ ਸੰਸਦ ਮੈਂਬਰ ਰਾਘਵ ਚੱਢਾ ਨੇ ਗੁਰੂ ਸਾਹਿਬਾਨ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਲਈ ਕਾਨੂੰਨ ਨੂੰ ਮਜ਼ਬੂਤ ਕਰਨ ਲਈ ਸ਼ੁੱਕਰਵਾਰ ਨੂੰ ਸੰਸਦ ‘ਚ ਮੁਲਤਵੀ ਨੋਟਿਸ ਦਿੱਤਾ ਹੈ। ਰਾਘਵ ਚੱਢਾ ਨੇ ਕਿਹਾ ਕਿ ਸਾਡੇ ਲਈ ਗੁਰੂ ਸਾਹਿਬਾਨ ਦੇ ਸਤਿਕਾਰ ਤੋਂ ਵੱਡਾ ਕੁਝ ਨਹੀਂ ਹੈ, ਅਸੀਂ ਸੀਸ ਕੱਟ ਸਕਦੇ ਹਾਂ ਪਰ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੇ।
ਰਾਘਵ ਚੱਢਾ ਨੇ ਮੁਲਤਵੀ ਨੋਟਿਸ ‘ਚ ਲਿਖਿਆ, ‘ਇਹ ਅਜਿਹਾ ਮੁੱਦਾ ਹੈ, ਜਿਸ ਕਾਰਨ ਦੁਨੀਆ ਭਰ ‘ਚ ਵਸਦੇ ਪੰਜਾਬੀਆਂ ‘ਚ ਗੁੱਸਾ ਹੈ। ਗੁਰੂ ਸਾਹਿਬਾਨ ਦੇ ਸਤਿਕਾਰ ਤੋਂ ਵੱਧ ਸਾਡੇ ਲਈ ਹੋਰ ਕੁਝ ਨਹੀਂ ਹੈ। ਗੁਰੂ ਸਾਹਿਬਾਨ ਅਤੇ ਗੁਰੂ ਸਾਹਿਬਾਨ ਦੀ ਬਾਣੀ ਦਾ ਨਿਰਾਦਰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਪਿਛਲੇ ਕੁਝ ਸਾਲਾਂ ਵਿੱਚ ਸਮਾਜ ਵਿਰੋਧੀ ਅਨਸਰਾਂ ਨੇ ਕਈ ਵਾਰ ਬੇਅਦਬੀ ਦੀ ਕੋਸ਼ਿਸ਼ ਕੀਤੀ ਹੈ। ਪਰ ਇਸ ਅਪਰਾਧ ਲਈ ਪਹਿਲਾਂ ਤੋਂ ਤੈਅ ਸਜ਼ਾ ਬਹੁਤ ਘੱਟ ਹੈ। ਹੁਣ ਇਸ ਕਾਨੂੰਨ ਵਿੱਚ ਸੋਧ ਕਰਨ ਦੀ ਫੌਰੀ ਲੋੜ ਹੈ। ਤਾਂ ਜੋ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਜਾਂ ਸਖ਼ਤ ਸਜ਼ਾ ਦਿੱਤੀ ਜਾ ਸਕੇ। ਸਦਨ ਨੂੰ ਇਸ ‘ਤੇ ਵਿਚਾਰ ਕਰਨਾ ਚਾਹੀਦਾ ਹੈ।’
ਪਿਛਲੀ ਵਾਰ ਉਠਿਆ ਸੀ ਸ਼੍ਰੀ ਕਰਤਾਰਪੁਰ ਸਾਹਿਬ ਦਾ ਮੁੱਦਾ
ਇਸ ਤੋਂ ਪਹਿਲਾਂ ਰਾਘਵ ਚੱਢਾ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਸੰਸਦ ਵਿੱਚ ਉਠਾਇਆ ਸੀ। ਰਾਘਵ ਚੱਢਾ ਨੇ ਸ਼ਰਧਾਲੂਆਂ ਨੂੰ ਦਰਪੇਸ਼ ਤਿੰਨ ਵੱਡੀਆਂ ਸਮੱਸਿਆਵਾਂ ਸੰਸਦ ਦੇ ਸਾਹਮਣੇ ਰੱਖੀਆਂ ਸੀ।
ਉਨ੍ਹਾਂ ਕਿਹਾ ਸੀ, ‘ਜਦੋਂ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਲਈ ਲਾਂਘਾ ਖੋਲ੍ਹਿਆ ਗਿਆ ਤਾਂ ਹਰ ਕੋਈ ਬਾਬੇ ਨਾਨਕ ਦੇ ਰੰਗ ਵਿੱਚ ਰੰਗਿਆ ਗਿਆ। ਹੁਣ ਹਰ ਨੌਜਵਾਨ, ਬੱਚਾ ਅਤੇ ਬੁੱਢਾ ਸ਼੍ਰੀ ਕਰਤਾਰਪੁਰ ਸਾਹਿਬ ਜਾਣਾ ਚਾਹੁੰਦਾ ਹੈ, ਬਾਬਾ ਗੁਰੂ ਨਾਨਕ ਦੇ ਦਰਸ਼ਨ ਕਰਨਾ ਚਾਹੁੰਦਾ ਹੈ। ਪਰ ਹਰ ਸ਼ਰਧਾਲੂ ਨੂੰ ਸ਼੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਲਈ ਤਿੰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h