Raghav Chadha suspended from Rajya Sabha: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੀ ਜਾਂਚ ਰਿਪੋਰਟ ਆਉਣ ਤੱਕ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਰਾਘਵ ਚੱਢਾ ‘ਤੇ ਕਈ ਸੰਸਦ ਮੈਂਬਰਾਂ ਨੇ ਜਾਅਲੀ ਦਸਤਖਤ ਕਰਨ ਦਾ ਦੋਸ਼ ਲਗਾਇਆ ਸੀ।
ਦਰਅਸਲ, ਜਿਸ ਦਿਨ ਰਾਜ ਸਭਾ ‘ਚ ਦਿੱਲੀ ਸਰਵਿਸਿਜ਼ ਬਿੱਲ ‘ਤੇ ਵੋਟਿੰਗ ਹੋਈ, ਉਸੇ ਦਿਨ 5 ਸੰਸਦ ਮੈਂਬਰਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਸਹਿਮਤੀ ਤੋਂ ਬਗੈਰ ਦਿੱਲੀ ਸਰਵਿਸਿਜ਼ ਬਿੱਲ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦੇ ਪ੍ਰਸਤਾਵ ‘ਚ ਉਨ੍ਹਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਸੀ। ਸਾਰੇ ਸੰਸਦ ਮੈਂਬਰਾਂ ਨੇ ਕਿਹਾ ਸੀ ਕਿ ਉਨ੍ਹਾਂ ਨੇ ਕੋਈ ਦਸਤਖਤ ਨਹੀਂ ਕੀਤੇ, ਪਰ ਇਸ ‘ਤੇ ਉਨ੍ਹਾਂ ਦੇ ਦਸਤਖਤ ਮੌਜੂਦ ਹਨ।
ਸੰਸਦ ਮੈਂਬਰਾਂ ਨੇ ਕਿਹਾ ਸੀ ਕਿ ਇਸ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਪ੍ਰਸਤਾਵ ਰਾਘਵ ਚੱਢਾ ਨੇ ਦਿੱਤਾ ਸੀ। ਇਨ੍ਹਾਂ ਸਾਰੇ ਸੰਸਦ ਮੈਂਬਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h