Rahul Ganhi’s Bharat jodo Yatra in Punjab: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਸ਼ਾਮ ਪੰਜਾਬ ਵਿੱਚ ਦਾਖ਼ਲ ਹੋਵੇਗੀ। ਇਸ ਤੋਂ ਪਹਿਲਾਂ ਯਾਤਰਾ ਦੇ ਨਿਸ਼ਚਿਤ ਪ੍ਰੋਗਰਾਮ ‘ਚ ਬਦਲਾਅ ਕੀਤਾ ਗਿਆ ਹੈ। ਰਾਹੁਲ ਗਾਂਧੀ ਹਰਿਆਣਾ ਦੇ ਅੰਬਾਲਾ ‘ਚ ਯਾਤਰਾ ਦੇ ਮੱਧ ਤੋਂ ਅੰਮ੍ਰਿਤਸਰ ਪਹੁੰਚs। ਰਾਹੁਲ ਗਾਂਧੀ ਦੁਪਹਿਰ ਪੌਣੇ ਦੋ ਵਜੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਪੀਲੀ ਪੱਗ ਬੰਨ੍ਹੀ ਅਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਸ਼ਾਮ 4 ਵਜੇ ਮੁੜ ਅੰਬਾਲਾ ਪਰਤਣਗੇ।
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਹੋਟਲ ਰੈਡੀਸਨ ਬਲੂ ਪੁੱਜੇ। ਇੱਥੇ ਕਾਂਗਰਸੀ ਆਗੂਆਂ ਨੇ ਉਨ੍ਹਾਂ ਨੂੰ ਪੱਗ ਬੰਨ੍ਹੀ। ਉਹ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੱਗ ਬੰਨ੍ਹ ਕੇ ਹੀ ਆਏ। ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਰਤਨੀ ਜਥੇ ਦੇ ਪਿੱਛੇ ਬੈਠ ਕੇ ਇਲਾਹੀ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਨਾਲ ਹੀ ਦੱਸ ਦਈਏ ਕਿ ਰਾਹੁਲ ਮੀਡੀਆ ਨਾਲ ਗੱਲਬਾਤ ਕੀਤੇ ਬਗੈਰ ਦੁਪਹਿਰ 2:24 ਵਜੇ ਵਾਪਸ ਚਲੇ ਗਏ।
ਹਰਿਆਣਾ ‘ਚ ਭਾਰਤ ਜੋੜੋ ਯਾਤਰਾ ਦਾ ਅੱਜ ਆਖਰੀ ਦਿਨ ਹੈ। ਭਾਰਤ ਜੋੜੋ ਯਾਤਰਾ ਅੱਜ ਸ਼ਾਮ ਪੰਜਾਬ ਵਿੱਚ ਦਾਖ਼ਲ ਹੋਵੇਗੀ। ਭਾਰਤ ਜੋੜੋ ਯਾਤਰਾ ਕਾਲਕਾ ਚੌਕ ਅਤੇ ਅੱਗੇ ਸ਼ੰਭੂ ਸਰਹੱਦ ਰਾਹੀਂ ਪੰਜਾਬ ਵਿੱਚ ਦਾਖਲ ਹੋਵੇਗੀ।ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਪੰਜਾਬ ਦੇ ਹੋਰ ਆਗੂ ਰਾਹੁਲ ਗਾਂਧੀ ਦਾ ਸਵਾਗਤ ਕਰਨ ਲਈ ਆਉਣਗੇ। 11 ਜਨਵਰੀ ਤੋਂ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਸ਼ਾਮ 6 ਵਜੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ। ਸਵੇਰੇ 6.30 ਵਜੇ ਝੰਡਾ ਸੌਂਪਣ ਦੀ ਰਸਮ ਹੋਵੇਗੀ ਅਤੇ ਪਦ ਯਾਤਰਾ ਸਵੇਰੇ 7 ਵਜੇ ਸਰਹਿੰਦ ਦੀ ਦਾਣਾ ਮੰਡੀ ਤੋਂ ਸ਼ੁਰੂ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h