ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪਹਿਲੀ ਵਾਰ ਵਿਆਹ ਨੂੰ ਲੈ ਕੇ ਕੀਤੇ ਗਏ ਸਵਾਲ ਦਾ ਜਵਾਬ ਦਿੱਤਾ। ਉਨ੍ਹਾਂ ਨੇ ਕਿਹਾ ਕਿ ਉਹ ਵਿਆਹ ਲਈ ਅਜਿਹੀ ਲੜਕੀ ਚਾਹੁੰਣਗੇ ਜਿਸ ਵਿਚ ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਤੇ ਤੇ ਮਾਂ ਸੋਨੀਆ ਗਾਂਧੀ ਦੇ ਗੁਣ ਹੋਣ।
ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਦਾਦੀ ਨਾਲ ਰਿਸ਼ਤੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਮੇਰੇ ਜੀਵਨ ਦਾ ਪਿਆਰ ਸੀ। ਉਹ ਮੇਰੀ ਦੂਜੀ ਮਾਂ ਸੀ। ਇਹ ਪੁੱਛੇ ਜਾਣ ‘ਤੇ ਕਿ ਕੀ ਉਹ ਇੰਦਰਾ ਗਾਂਧੀ ਵਰਗੀਆਂ ਖੂਬੀਆਂ ਵਾਲੀਆਂ ਕਿਸੇ ਲੜਕੀ ਨਾਲ ਵਿਆਹ ਕਰਨਾ ਚਾਹੁਣਗੇ ਤਾਂ ਉਨ੍ਹਾਂ ਕਿਹਾ ਕਿ ਇਹ ਦਿਲਚਸਪ ਸਵਾਲ ਹੈ। ਮੈਂ ਅਜਿਹੀ ਕੁੜੀ ਪਸੰਦ ਕਰਾਂਗਾ ਜਿਸ ਵਿਚ ਮੇਰੀ ਦਾਦੀ ਤੇ ਮਾਂ ਵਾਲੇ ਗੁਣ ਹੋਣ।
ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਕੋਈ ਉਨ੍ਹਾਂ ਨੂੰ ਕੋਈ ‘ਪੱਪੂ’ ਬੋਲਦਾ ਹੈ ਤਾਂ ਉਨ੍ਹਾਂ ਨੂੰ ਬੁਰਾ ਨਹੀਂ ਲੱਗਦਾ ਕਿਉਂਕਿ ਇਹ ਸਾਰਾ ਗਲਤ ਪ੍ਰਚਾਰ ਦਾ ਹਿੱਸਾ ਹੈ ਤੇ ਅਜਿਹਾ ਬੋਲਣ ਵਾਲੇ ਆਪਣੇ ਆਪ ਵਿਚ ਪ੍ਰੇਸ਼ਾਨ ਤੇ ਡਰੇ ਹੋਏ ਹੁੰਦੇ ਹਨ। ਉੁਨ੍ਹਾਂ ਕਿਹਾ ਕਿ ਜੋ ਬੋਲ ਰਿਹਾ ਹੈ, ਉਸ ਦੇ ਅੰਦਰ ਡਰ ਹੈ, ਉਸ ਦੇ ਜੀਵਨ ਵਿਚ ਕੁਝ ਨਹੀਂ ਹੈ ਉਸ ਦੇ ਰਿਸ਼ਤੇ ਚੰਗੇ ਨਹੀਂ ਚੱਲ ਰਹੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਕਿਸੇ ਨਾਲ ਨਫਰਤ ਨਹੀਂ ਕਰਦਾ। ਤੁਸੀਂ ਮੈਨੂੰ ਗਾਲ੍ਹ ਕੱਢੋ… ਮੈਂ ਤੁਹਾਨੂੰ ਨਫਰਤ ਨਹੀਂ ਕਰਾਂਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h