ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਕੱਲ੍ਹ ਯਾਨੀ 15 ਸਤੰਬਰ ਦਿਨ ਸੋਮਵਾਰ ਨੂੰ ਪੰਜਾਬ ਆਉਣਗੇ। ਰਾਹੁਲ ਗਾਂਧੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਉਹ ਸਵੇਰੇ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਨਗੇ। ਹਵਾਈ ਅੱਡੇ ਤੋਂ ਉਹ ਸਿੱਧੇ ਰਾਮਦਾਸ ਖੇਤਰ ਜਾਣਗੇ, ਜਿੱਥੇ ਉਹ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।
ਇਸ ਦੇ ਨਾਲ ਹੀ ਰਾਹੁਲ ਗਾਂਧੀ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਵੀ ਨਤਮਸਤਕ ਹੋਣਗੇ ਅਤੇ ਅਰਦਾਸ ਕਰਨਗੇ। ਮਿਲੀ ਜਾਣਕਾਰੀ ਮੁਤਾਬਿਕ ਰਾਹੁਲ ਗਾਂਧੀ ਗੁਰਦਾਸਪੁਰ ਜਾਣਗੇ, ਜਿੱਥੇ ਉਹ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ। ਇਸ ਦੇ ਨਾਲ ਹੀ, ਉਹ ਸਥਾਨਕ ਲੋਕਾਂ ਨਾਲ ਸਿੱਧਾ ਸੰਪਰਕ ਕਰਨਗੇ ਅਤੇ ਜਾਣਨਗੇ ਕਿ ਉਨ੍ਹਾਂ ਨੂੰ ਕਿਸ ਤਰ੍ਹਾਂ ਦੀ ਮਦਦ ਦੀ ਸਭ ਤੋਂ ਵੱਧ ਲੋੜ ਹੈ। ਦੌਰੇ ਤੋਂ ਬਾਅਦ, ਰਾਹੁਲ ਗਾਂਧੀ ਸ਼ਾਮ ਤੱਕ ਦਿੱਲੀ ਵਾਪਸ ਆ ਜਾਣਗੇ।