Weather update: ਪੰਜਾਬ ਵਿੱਚ ਗਰਮੀ ਲਗਾਤਾਰ ਵੱਧ ਦੀ ਜਾ ਰਹੀ ਹੈ। ਸੂਬੇ ਦਾ ਔਸਤਨ ਤਾਪਮਾਨ 42.8 ਡਿਗਰੀ ਤੱਕ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਦੱਸਿਆ ਗਿਆ ਹੈ।
ਮੌਸਮ ਵਿਭਾਗ ਅਨੁਸਾਰ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਔਸਤ ਤਾਪਮਾਨ ਤੋਂ 6.2 ਡਿਗਰੀ ਵੱਧ ਹੈ। ਪਹਿਲੀ ਵਾਰ ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਵਾਲਾ ਖੇਤਰ ਬਣਿਆ।
17 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਵਿਚ ਵੀ ਗਿਰਾਵਟ ਨਜਰ ਆਵੇਗੀ। ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਕੁਝ ਸ਼ਹਿਰਾਂ ਦੇ ਵਿੱਚ ਅੱਜ ਹਲਕੀ ਬਾਰਿਸ਼ ਹੋ ਸਕਦੀ ਹੈ।