Punjab School Holiday: ਪੰਜਾਬ ‘ਚ ਹੜ੍ਹ ਦੀ ਭਾਰੀ ਮਾਰ ਪਈ ਹੈ। ਬੇਸ਼ੱਕ ਬੀਤੇ ਦੋ ਦਿਨ ਤੋਂ ਸੂਬੇ ‘ਚ ਬਾਰਿਸ਼ ਤੋਂ ਰਾਹਤ ਹੈ ਅਤੇ ਬਤਾਅ ਕਾਰਜ ਜਾਰੀ ਹਨ। ਪਰ ਇਸ ਸਭ ਦੇ ਦਰਮਿਆਨ ਪੰਜਾਬ ਸਰਕਾਰ ਵਲੋਂ ਮੀਂਹ ਕਾਰਨ ਸਕੂਲਾਂ ਵਿਚ ਛੁੱਟੀਆਂ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਸਰਕਾਰ ਵਲੋਂ ਪਹਿਲਾਂ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਇਹ ਛੁੱਟੀਆਂ 16 ਜੁਲਾਈ ਤੱਕ ਵਧਾ ਦਿੱਤੀਆਂ ਗਈਆਂ ਹਨ। 17 ਜੁਲਾਈ ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਟਵੀਟ ਰਾਹੀਂ ਸਾਂਝੀ ਕੀਤੀ ਗਈ ਹੈ।
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।
17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।…
— Harjot Singh Bains (@harjotbains) July 13, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h