Punjab Education System: ਪੰਜਾਬ ਭਰ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਸੂਬਾ ਸਰਕਾਰ ਸੱਤਾ ਸੰਭਾਲਣ ਦੇ ਪਹਿਲੇ ਹੀ ਦਿਨ ਤੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।
ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਦਸਵੀਂ ਅਤੇ ਬਾਰਵੀਂ ਕਲਾਸ ਵਿੱਚੋਂ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਹਲੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ।
ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਸਿੱਖਿਆ ਨੂੰ ਬੁਲੰਦੀਆਂ ‘ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਕਰੀਬ 250 ਤੋਂ ਵੱਧ ਬੱਚਿਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਉੱਤੇ ਕੀਤਾ ਗਿਆ ਨਿਵੇਸ਼ ਕਦੇ ਵੀ ਵਿਅਰਥ ਨਹੀਂ ਜਾਂਦਾ ਅਤੇ ਸੂਬਾ ਸਰਕਾਰ ਇਸ ਸਚਾਈ ਨੂੰ ਸਮਝਦੇ ਹੋਏ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਗਾਤਾਰ ਉਪਰਾਲੇ ਕਰ ਰਹੀ ਹੈ।
ਅੱਜ ਜੰਡਿਆਲਾ ਗੁਰੂ ਦੇ ਉਹ ਬੱਚੇ ਜਿਨ੍ਹਾਂ ਦਾ ਇਸ ਸਾਲ ਆਏ ਵੱਖ-ਵੱਖ ਬੋਰਡਾਂ ਦੇ ਦੱਸਵੀਂ ਤੇ ਬਾਰਵੀਂ ਦੀ ਪ੍ਰੀਖਿਆ ਦੇ ਨਤੀਜਿਆਂ ਵਿਚੋਂ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ। 40 ਤੋਂ ਵੱਧ ਸਕੂਲਾਂ ਦੇ ਕਰੀਬ 250 ਵਿਦਿਆਰਥੀ ਪਹੁੰਚੇ ।
ਮਾਨ ਸਰਕਾਰ ਦੀ ਪਹਿਲੀ ਤਰਜੀਹ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣਾ ਹੈ। pic.twitter.com/VcDOvi4Nz0— Harbhajan Singh ETO (@AAPHarbhajan) May 31, 2023
ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਸਕੂਲਾਂ ਨੂੰ ਰੌਸ਼ਨ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਉੱਚ ਸਿੱਖਿਆ ਲਈ ਵੀ ਹਰ ਸੰਭਵ ਮਦਦ ਕੀਤੀ ਜਾਏਗੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ, ਐਸ.ਡੀ.ਐਮ ਸਿਮਰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h