ਮੰਗਲਵਾਰ, ਸਤੰਬਰ 16, 2025 04:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

by Gurjeet Kaur
ਅਪ੍ਰੈਲ 27, 2024
in ਪੰਜਾਬ
0

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

– ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਰਗਰਮ ਸਹਿਯੋਗ ਨਾਲ ਏਜੀਟੀਐਫ ਪੰਜਾਬ ਦੀਆਂ 12 ਟੀਮਾਂ ਨੇ 48 ਘੰਟਿਆਂ ਵਿੱਚ ਇਸ ਕਾਰਵਾਈ ਨੂੰ ਦਿੱਤਾ ਅੰਜ਼ਾਮ: ਡੀਜੀਪੀ ਗੌਰਵ ਯਾਦਵ

– ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਗੰਨ ਹਾਊਸ ਤੋਂ ਚੋਰੀ ਕੀਤੀ ਡਬਲ ਬੈਰਲ ਰਾਈਫਲ ਸਮੇਤ ਚਾਰ ਹਥਿਆਰ ਕੀਤੇ ਬਰਾਮਦ

– ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵਿੱਚ ਰਾਜੂ ਸ਼ੂਟਰ ਨੂੰ ਹਸਪਤਾਲ ਤੋਂ ਭਜਾਉਣ ਵਾਲੇ ਤਿੰਨ ਵਿਅਕਤੀ ਸ਼ਾਮਲ: ਏਆਈਜੀ ਸੰਦੀਪ ਗੋਇਲ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਵਿੱਚ 48 ਘੰਟਿਆਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ- ਜੋ ਕਿ ਸਿਵਲ ਹਸਪਤਾਲ ਤਰਨਤਾਰਨ ਤੋਂ ਫਰਾਰ ਹੋ ਗਿਆ ਸੀ, ਅਤੇ ਉਸਦੇ 10 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਡਬਲ ਬੈਰਲ ਰਾਈਫਲ, ਜੋ 28 ਫਰਵਰੀ 2024 ਨੂੰ ਤਰਨਤਾਰਨ ਸਥਿਤ ਮੀਤ ਗੰਨ ਹਾਊਸ ਤੋਂ ਚੋਰੀ ਹੋ ਗਈ ਸੀ, ਅਤੇ ਤਿੰਨ ਪਿਸਤੌਲਾਂ ਸਮੇਤ 26 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਗ੍ਰਿਫ਼ਤਾਰ ਕੀਤੇ ਗਏ ਬਾਕੀ 10 ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਉਰਫ਼ ਹੁਸਨ ਵਾਸੀ ਪਿੰਡ ਪਿਧੀ, ਤਰਨਤਾਰਨ; ਗੁਲਾਬ ਸਿੰਘ ਉਰਫ਼ ਗੁਲਾਬ ਵਾਸੀ ਪਿੰਡ ਬਛੜੇ, ਤਰਨਤਾਰਨ; ਅੰਮ੍ਰਿਤਪਾਲ ਸਿੰਘ ਉਰਫ਼ ਚਿੜੀ ਵਾਸੀ ਮੁਹੱਲਾ ਜਸਵੰਤ ਸਿੰਘ, ਤਰਨਤਾਰਨ; ਬਲਜਿੰਦਰ ਸਿੰਘ ਉਰਫ਼ ਲੋਕਾ ਵਾਸੀ ਪਿੰਡ ਲੋਕਾ; ਬੌਬੀ ਵਾਸੀ ਅਜਨਾਲਾ; ਲਵਪ੍ਰੀਤ ਸਿੰਘ ਉਰਫ਼ ਲਵ, ਅੰਮ੍ਰਿਤਪਾਲ ਸਿੰਘ ਉਰਫ਼ ਸੰਦੀਪ ਸਿੰਘ ਅਤੇ ਸੱਜਨ ਉਰਫ਼ ਕਾਲੂ ਦਿਨੋਂ ਵਾਸੀ ਪਿੰਡ ਠੱਠੀਆਂ ਮਹੰਤਾਂ, ਤਰਨਤਾਰਨ; ਸੁਖਚੈਨ ਸਿੰਘ ਉਰਫ਼ ਮੋਗਲੀ ਅਤੇ ਹਰਮੇਸ਼ ਸਿੰਘ ਉਰਫ਼ ਚੀਚੂ ਦੋਵੇਂ ਵਾਸੀ  ਪਿੰਡ ਵਡੀਆ, ਮੁਕਤਸਰ ਸਾਹਿਬ ਵਜੋਂ ਹੋਈ ਹੈ।

 

ਜਾਣਕਾਰੀ ਮੁਤਾਬਿਕ ਗੈਂਗਸਟਰ ਰਾਜੂ ਸ਼ੂਟਰ ਮਾਝਾ ਖੇਤਰ ਵਿੱਚ ਮੁੱਖ ਤੌਰ ‘ਤੇ ਤਰਨਤਾਰਨ, ਅੰਮ੍ਰਿਤਸਰ ਅਤੇ ਅੰਮ੍ਰਿਤਸਰ ਦਿਹਾਤੀ ਸਮੇਤ ਜ਼ਿਲ੍ਹਿਆਂ ਵਿੱਚ ਸਰਗਰਮ ਇੱਕ ਸੰਗਠਿਤ ਅਪਰਾਧੀ ਗਿਰੋਹ ਦਾ ਸਰਗਨਾ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਇਰਾਦਾ ਕਤਲ, ਡਕੈਤੀ, ਨਸ਼ਾ ਤਸਕਰੀ ਸਮੇਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।

ਦੱਸਣਯੋਗ ਹੈ ਕਿ ਸਤੰਬਰ 2023 ਵਿੱਚ, ਇਸ ਗਿਰੋਹ ਵੱਲੋਂ ਪਿੰਡ ਢੋਟੀਆਂ, ਤਰਨਤਾਰਨ ਵਿਖੇ ਬੈਂਕ ਨੂੰ ਲੁੱਟਣ ਦੀ ਅਸਫਲ ਕੋਸ਼ਿਸ਼ ਕੀਤੀ ਗਈ ਸੀ, ਜਿਸ ਵਿੱਚ ਮੁਲਜ਼ਮਾਂ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। 16 ਅਪ੍ਰੈਲ 2024 ਨੂੰ ਰਾਜੂ ਸ਼ੂਟਰ ਦੇ ਸਾਥੀ ਸਿਵਲ ਹਸਪਤਾਲ ਤਰਨਤਾਰਨ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ, ਤੋਂ ਉਸ ਨੂੰ ਫਰਾਰ ਕਰਕੇ ਲੈ ਗਏ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏਜੀਟੀਐਫ ਪੰਜਾਬ ਨੇ ਗੈਂਗਸਟਰ ਰਾਜੂ ਸ਼ੂਟਰ ਅਤੇ ਉਸਦੇ ਗੁਰਗਿਆਂ ਦਾ ਪਤਾ ਲਗਾਉਣ ਲਈ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਅਧੀਨ 12 ਪੁਲਿਸ ਟੀਮਾਂ ਗਠਿਤ ਕੀਤੀਆਂ। ਡੀਐਸਪੀ ਰਾਜਨ ਪਰਮਿੰਦਰ, ਡੀਐਸਪੀ ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਹਰਮਿੰਦਰ ਸਿੰਘ ਅਤੇ ਡੀਐਸਪੀ ਜਸਪਾਲ ਸਿੰਘ ਵੀ ਇਸ ਕਾਰਵਾਈ ਵਿੱਚ ਸ਼ਾਮਲ ਸਨ।

ਡੀਜੀਪੀ ਨੇ ਜੰਮੂ-ਕਸ਼ਮੀਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਵੱਲੋਂ ਇਸ ਆਪ੍ਰੇਸ਼ਨ ਨੂੰ ਨੇਪਰੇ ਚਾੜ੍ਹਨ ਵਿੱਚ ਭਰਪੂਰ ਸਹਿਯੋਗ ਦੇਣ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 48 ਘੰਟੇ ਤੋਂ ਵੱਧ ਸਮਾਂ ਚੱਲੇ ਆਪ੍ਰੇਸ਼ਨ, ਜਿਸ ਵਿੱਚ ਸੂਝ-ਬੂਝ ਨਾਲ ਖੁਫੀਆ ਜਾਣਕਾਰੀ ਇਕੱਠੀ ਕਰਨ, ਤਕਨੀਕੀ ਵਿਸ਼ਲੇਸ਼ਣ ਅਤੇ ਤੁਰੰਤ ਕਾਰਵਾਈ ਸ਼ਾਮਲ ਸੀ, ਦੌਰਾਨ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਗੈਂਗਸਟਰ ਰਾਜੂ ਸ਼ੂਟਰ ਅਤੇ ਉਸਦੇ 10 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਹੋਰ ਵੇਰਵੇ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਰਾਜੂ ਸ਼ੂਟਰ ਦੇ ਛੇ ਗੁਰਗਿਆਂ ਨੇ ਉਸ ਨੂੰ ਹਸਪਤਾਲ ਤੋਂ ਭੱਜਣ ਵਿੱਚ ਮਦਦ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਰਾਜੂ ਸ਼ੂਟਰ ਨੂੰ ਹਸਪਤਾਲ ਤੋਂ ਭੱਜਣ ਵਿੱਚ ਮਦਦ ਕਰਨ ਵਾਲੇ ਛੇ ਮੁਲਜ਼ਮਾਂ ਵਿੱਚੋਂ ਪੁਲੀਸ ਨੇ ਤਿੰਨ ਮੁਲਜ਼ਮਾਂ ਗੁਲਾਬ ਸਿੰਘ, ਹੁਸਨਪ੍ਰੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਚਿੜੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਤਿੰਨ ਸਹਾਇਕਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Tags: AGTFgangsterlatest newspro punjab tvpunjab policeRaju Shooter
Share206Tweet129Share51

Related Posts

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ‘EASY REGISTRY’ ਸਕੀਮ ਦੀ ਸ਼ੁਰੂਆਤ

ਸਤੰਬਰ 15, 2025

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025

ਅਪਰਾਧ ਖਿਲਾਫ ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਕਾਬੂ ਕੀਤੇ ਬਦਮਾਸ਼, ਵੱਡੀ ਵਾਰਦਾਤ ਨੂੰ ਦੇਣ ਜਾ ਰਹੇ ਸਨ ਅੰਜਾਮ

ਸਤੰਬਰ 15, 2025

ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਖੇਤਰਾਂ ਦਾ ਲੈ ਰਹੇ ਜਾਇਜ਼ਾ

ਸਤੰਬਰ 15, 2025

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 15, 2025

Weather Update: ਅੱਜ ਪੰਜਾਬ ‘ਚ ਕਿਵੇਂ ਦਾ ਰਹੇਗਾ ਮੌਸਮ, ਜਾਣੋ ਕਿੰਨ੍ਹਾਂ ਜ਼ਿਲ੍ਹਿਆਂ ‘ਚ ਪਏਗਾ ਮੀਂਹ

ਸਤੰਬਰ 15, 2025
Load More

Recent News

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ‘EASY REGISTRY’ ਸਕੀਮ ਦੀ ਸ਼ੁਰੂਆਤ

ਸਤੰਬਰ 15, 2025

ਦਲੀਆ ਜਾਂ Oats ਕੀ ਹੈ ਸਵੇਰ ਦੇ ਨਾਸ਼ਤੇ ਲਈ ਬੇਹਤਰ

ਸਤੰਬਰ 15, 2025

BMW ਦੀ ਕਾਰ ਅਤੇ ਬਾਈਕ ਹੋਈ ਸਸਤੀ, ਹੋਵੇਗਾ 13.6 ਲੱਖ ਰੁਪਏ ਤੱਕ ਦਾ ਫ਼ਾਇਦਾ

ਸਤੰਬਰ 15, 2025

ਅਮਰੀਕਾ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ 70 ਸਾਲਾ ਬਜ਼ੁਰਗ ਪੰਜਾਬਣ ਨੂੰ ਲਿਆ ਹਿਰਾਸਤ ‘ਚ

ਸਤੰਬਰ 15, 2025

ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ

ਸਤੰਬਰ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.