ਪੰਜਾਬੀ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਜੋ ਕਿ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਹਸਪਤਾਲ ਫੋਰਟਿਸ ਵਿੱਚ ਜੇਰੇ ਇਲਾਜ ਦੌਰਾਨ ਸਨ। ਅੱਜ ਉਹ ਇਸ ਸੰਸਾਰ ਨੂੰ ਅਲਵੀਦਾ ਕਹਿ ਗਏ। ਦੱਸ ਦਈਏ ਕਿ ਰਾਜਵੀਰ ਜਵੰਦਾ ਦਾ ਕੱਲ੍ਹ ਯਾਨੀ 9 ਅਕਤੂਬਰ 2025 ਨੂੰ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਪੋਨਾ, ਜਗਰਾਓਂ (ਲੁਧਿਆਣਾ) ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।