ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਰਾਜਵੀਰ ਜਵੰਦਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ। ਦੱਸ ਦਈਏ ਕਿ ਰਾਜਵੀਰ ਜਵੰਦਾ ਪਿਛਲੇ 10 ਦਿਨਾਂ ਤੋਂ ਵੈਂਟੀਲੇਟਰ ‘ਤੇ ਸੀ ਅਤੇ ਉਸਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਸੀ।
ਰਾਜਵੀਰ ਜਵੰਦਾ 27 ਸਤੰਬਰ ਨੂੰ ਹਿਮਾਚਲ ਦੇ ਬੱਤੀ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਇਆ। ਜਿਸ ਕਾਰਨ ਉਹਨਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆਂ ਸਨ।