ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਲੁਧਿਆਣਾ ਦੇ ਜੱਦੀ ਪਿੰਡ ਪੋਨਾ ‘ਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਘਰ ਤੋਂ ਲਗਭਗ 30 ਮੀਟਰ ਦੀ ਦੂਰੀ ‘ਤੇ ਹੀ ਸਰਕਾਰੀ ਸਕੂਲ ਦੀ ਗਰਾਊਂਡ ‘ਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇੱਥੇ ਉਨ੍ਹਾਂ ਦੀ ਯਾਦਗਾਰ ਵੀ ਬਣਾਈ ਜਾਵੇਗੀ।
ਦੱਸ ਦਈਏ ਕਿ ਰਾਜਵੀਰ ਜਵੰਦਾ 27 ਸਤੰਬਰ ਨੂੰ ਹਿਮਾਚਲ ਦੇ ਬੱਦੀ ‘ਚ ਹਾਦਸੇ ਦਾ ਸ਼ਿਕਾਰ ਹੋਏ। ਬੀਤੇ ਦਿਨੀਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੇ ਬੀਤੇ ਕੱਲ੍ਹ ਸਵੇਰੇ 10.55 ਵਜੇ ਆਖਰੀ ਸਾਹ ਲਿਆ। ਹਸਪਤਾਲ ਨੇ ਬਿਆਨ ਜਾਰੀ ਕਰਦਿਆਂ ਕਿਹਾ ਸੀ ਕਿ ਜਵੰਦਾ ਦਾ ਮਲਟੀ ਆਰਗਨ ਫੇਲੀਅਰ ਹੋਣ ਕਰਕੇ ਦੇਹਾਂਤ ਹੋ ਗਿਆ।