Sanjay Singh suspended from Rajya Sabha for Monsoon Session: ਮਣੀਪੁਰ ਮੁੱਦੇ ‘ਤੇ ਸੰਸਦ ਦੇ ਦੋਵਾਂ ਸਦਨਾਂ ‘ਚ ਕਾਫੀ ਹੰਗਾਮਾ ਹੋਇਆ। ਰਾਜ ਸਭਾ ‘ਚ ਹੰਗਾਮੇ ਕਾਰਨ ਚੇਅਰਮੈਨ ਨੇ ‘ਆਪ’ ਸੰਸਦ ਸੰਜੇ ਸਿੰਘ ਨੂੰ ਪੂਰੇ ਮੌਨਸੂਨ ਸੈਸ਼ਨ ਲਈ ਮੁਅੱਤਲ ਕਰ ਦਿੱਤਾ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨਾਅਰੇਬਾਜ਼ੀ ਕਾਰਨ ਲੋਕ ਸਭਾ ਦੀ ਕਾਰਵਾਈ ਵੀ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ।
ਜਦੋਂ ਸਦਨ ਦੀ ਕਾਰਵਾਈ ਚੱਲ ਰਹੀ ਸੀ ਅਤੇ ਸੰਸਦ ਮੈਂਬਰ ਸਵਾਲ ਪੁੱਛ ਰਹੇ ਸੀ। ਇਸ ਦੌਰਾਨ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਚੇਅਰਮੈਨ ਦੀ ਕੁਰਸੀ ਅੱਗੇ ਉੱਚੀ-ਉੱਚੀ ਬੋਲ ਰਹੇ ਸੀ। ਜਿਸ ਮਗਰੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਪੂਰੇ ਮੌਨਸੂਨ ਸੈਸ਼ਨ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ।
#WATCH | Rajya Sabha Chairman suspends AAP MP Sanjay Singh for the remaining duration of the Monsoon session during the Opposition’s protest in the House over the Manipur issue pic.twitter.com/YpNYIhhMck
— ANI (@ANI) July 24, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h