ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਉਹਨਾਂ ਵੱਲੋਂ ਕੀਤੇ ਹਰ ਗੁਨਾਹ ਗਲਤੀ ਲਈ ਮਾਫੀ ਮੰਗੀ ਗਈ ਹੈ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਢੱਡਰੀਆਂਵਾਲੇ ਦੀ ਹਰ ਖਿਮਾ ਜਾਚਨਾ ਨੂੰ ਪ੍ਰਵਾਨ ਕਰ ਲਿਆ ਗਿਆ ਹੈ।
ਦੱਸ ਦੇਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪੰਥ ਰਵਾਇਤ ਤੇ ਪਰੰਪਰਾਵਾਂ ਅਨੁਸਾਰ ਕੇਵਲ ਸਿੱਖੀ ਪ੍ਰਚਾਰ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।
ਜਿਸ ਵਿੱਚ ਕਿਹਾ ਗਿਆ ਕਿ “ਗੁਰੂ ਦੇ ਸਰੋਵਰਾਂ ਦੇ ਵਿਰੋਧ ‘ਚ ਕਦੇ ਵੀ ਕੋਈ ਬਿਆਨੀ ਨਾ ਕੀਤੀ ਜਾਵੇ ਇਸ ਦੇ ਨਾਲ ਹੀ ਗੁਰੂ ਪ੍ਰਤੀ ਸ਼ਰਧਾ ਭਾਵਨਾ ਪੈਦਾ ਕਰਨ ਵਾਲੀਆਂ ਸਾਖੀਆਂ ਅਤੇ ਗੁਰ ਇਤਿਹਾਸ ਹੀ ਸੁਣਾਇਆ ਜਾਵੇ ਅਤੇ ਸਿੱਖੀ ਪ੍ਰਚਾਰ ਦੇ ਮੰਚ ਰਾਹੀਂ ਸਮੁੱਚੀ ਸਿੱਖ ਕੌਂਮ ਨੂੰ, ਖਾਲਸਾ ਪੰਥ ਨੂੰ ਇੱਕਜੁੱਟ ਕਰਨ ਦੇ ਉਪਰਾਲੇ ਕੀਤੇ ਜਾਣ।
ਇਸ ਦੇ ਨਾਲ ਹੀ ਕਿਹਾ ਗਿਆ ਕਿ “ਕਿਸੇ ਵੀ ਜਥੇਬੰਦੀ ਦੇ ਖ਼ਿਲਾਫ਼ ਕੋਈ ਨਿੱਜੀ ਟਿੱਪਣੀ ਨਾ ਕੀਤੀ ਜਾਵੇ ਢੱਡਰੀਆਂਵਾਲੇ ਵੱਲੋਂ ਖਿਮਾ ਜਾਚਨਾ ਕਰਨ ‘ਤੇ 5 ਸਿੰਘ ਸਾਹਿਬਾਨਾਂ ਦੀ ਇੱਕਤਰਤਾ ‘ਚ ਲਏ ਫੈਸਲੇ ਅਨੁਸਾਰ ਪ੍ਰਚਾਰ ‘ਤੇ ਲਾਈ ਰੋਕ ਹਟਾ ਦਿੱਤੀ ਗਈ ਹੈ।
ਜਿਸ ਤੋਂ ਬਾਅਦ ਢੱਡਰੀਆਂਵਾਲੇ ਨੂੰ 501 ਰੁਪਏ ਦੀ ਦੇਗ ਕਰਵਾਉਣ ਦੇ ਆਦੇਸ਼ ਦਿੱਤੇ ਗਏ।