Ravneet singh Bittu : ਸ਼੍ਰੋਮਣਾ ਅਕਲੀ ਦਲ (Amritsar) ਦੇ ਪ੍ਰਧਾਨ ਤੇ ਐਮ.ਪੀ. ਸਿਮਰਨਜੀਤ ਸਿੰਘ ਮਾਨ (Simaranjeet singh mann) ਦੇ ਭਗਤ ਸਿੰਘ ਬਾਰੇ ਦਿੱਤੇ ਬਿਆਨ ਤੋਂ ਬਾਅਦ ਸਿਆਸਤ ਗਰਮਾ ਗਈ। ਜਿਸ ਤੋਂ ਬਾਅਦ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ (Ravneet singh Bittu) ਨੇ ਵੀ ਸਿਮਰਨਜੀਤ ਸਿੰਘ ਮਾਨ ਦੇ ਬਿਆਨ ’ਤੇ ਇਕ ਟਵੀਟ ਜ਼ਰੀਏ ਪ੍ਰਤੀਕਿਰਿਆ ਦਿੱਤੀ ਹੈ। ਰਵਨੀਤ ਬਿੱਟੂ ਨੇ ਕਿਹਾ ਭਗਤ ਸਿੰਘ ਨੂੰ ਅੱਤਵਾਦੀ ਕਹਿ ਸਿਮਰਨਜੀਤ ਸਿੰਘ ਮਾਨ ਅੰਗਰੇਜ਼ ਹਾਕਮਾਂ ਦੀ ਬੋਲੀ ਬੋਲ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਮਾਨ ਖ਼ਿਲਾਫ਼ ਦੇਸ਼ਧ੍ਰੋਹ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
We owe our freedom to the sacrifices of Martyrs like Bhagat Singh. By calling him a terrorist Simranjit Singh Mann has spoken the language of British lords. I urge the authorities to register a case of treason and treachery against Mann.
— Ravneet Singh Bittu (@RavneetBittu) July 16, 2022
ਟਵੀਟ ਕਰਦਿਆਂ ਉਨ੍ਹਾਂ ਲਿਖਿਆ ਕਿ ਅਸੀਂ ਆਪਣੀ ਆਜ਼ਾਦੀ ਲਈ ਸਰਦਾਰ ਭਗਤ ਸਿੰਘ ਵਰਗੇ ਸ਼ਹੀਦਾਂ ਦੀਆਂ ਕੁਰਬਾਨੀਆਂ ਦੇ ਰਿਣੀ ਹਾਂ। ਓਹਨਾ ਨੂੰ ਅੱਤਵਾਦੀ ਕਹਿ ਕੇ ਸਿਮਰਨਜੀਤ ਸਿੰਘ ਮਾਨ ਨੇ ਅੰਗਰੇਜ਼ ਹਾਕਮਾਂ ਦੀ ਬੋਲੀ ਬੋਲੀ ਹੈ। ਮੈਂ ਸੰਬੰਧਤ ਅਧਿਕਾਰੀਆਂ ਨੂੰ ਬੇਨਤੀ ਕਰਦਾ ਹਾਂ ਕਿ ਮਾਨ ਦੇ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਵੇ।