Punjab Paddy Season: ਭਾਰਤੀ ਰਿਜ਼ਰਵ ਬੈਂਕ (Reserve Bank of India) ਨੇ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਪੰਜਾਬ (Punjab paddy purchase) ਲਈ ਨਿਰਧਾਰਤ ਕੀਤੀ ਨਕਦ ਕਰਜ਼ਾ ਸੀਮਾ (CCL) ਨੂੰ ਵਧਾ ਕੇ 43,526.23 ਕਰੋੜ ਰੁਪਏ ਕਰ ਦਿੱਤਾ ਹੈ। ਸੂਬੇ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਰ ਮੰਡੀ ਵਿੱਚ ਸਮੇਂ ਸਿਰ ਖਰੀਦ, ਅਦਾਇਗੀ ਅਤੇ ਲਿਫਟਿੰਗ ਦਾ ਕੰਮ ਚੱਲ ਰਿਹਾ ਹੈ।
ਮੰਤਰੀ ਨੇ ਕਿਹਾ ਕਿ ਖਰੀਦ ਸੀਜ਼ਨ ਦਾ ਪਹਿਲਾ ਮਹੀਨਾ ਪੂਰਾ ਹੋਣ ‘ਤੇ ਸੋਮਵਾਰ ਤੱਕ 20,086 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦਾ ਭੁਗਤਾਨ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਜਾਰੀ ਕਰ ਦਿੱਤਾ ਗਿਆ ਹੈ। ਹੁਣ ਤੱਕ ਲਗਪਗ 5.60 ਲੱਖ ਕਿਸਾਨਾਂ ਨੂੰ ਲਾਭ ਹੋਇਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਰੋਜ਼ਾਨਾ ਆਧਾਰ ‘ਤੇ ਖਰੀਦ, ਲਿਫਟਿੰਗ ਅਤੇ ਅਦਾਇਗੀ ਦੇ ਕੰਮਾਂ ਦੀ ਸਮੀਖਿਆ ਅਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।
ਸੀਸੀਐਲ ਦੀ ਮਨਜ਼ੂਰੀ ਨਾਲ, ਭੁਗਤਾਨ ਨਿਰਵਿਘਨ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਹਰ ਰੋਜ਼ ਕਰੀਬ 6.5 ਤੋਂ 7 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਰਹੀ ਹੈ। ਹੁਣ ਤੱਕ ਕੁੱਲ 110 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਅਤੇ ਲਿਫਟਿੰਗ ਦੀ ਸਮੁੱਚੀ ਪ੍ਰਕਿਰਿਆ ਇੱਕ ਹਫ਼ਤੇ ਦੇ ਅੰਦਰ ਅੰਦਰ ਮੁਕੰਮਲ ਕਰ ਲਈ ਜਾਵੇਗੀ।
ਇਹ ਵੀ ਪੜ੍ਹੋ: Twitter ‘ਤੇ ਬਲੂ ਟਿਕ ਦੇ ਲਈ ਹਰ ਮਹੀਨੇ ਦੇਣੇ ਹੋਣਗੇ 660 ਰੁ., ਮਿਲਣਗੀਆਂ ਇਹ ਚਾਰ ਸੁਵਿਧਾਵਾਂ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h