RBI Governor Shaktikant Das on 1000rs: RBI ਨੇ 2000 ਰੁਪਏ ਦੇ ਨੋਟਾਂ ਨੂੰ ਪ੍ਰਚਲਨ ਤੋਂ ਬਾਹਰ ਕਰਨ ਦਾ ਫੈਸਲਾ ਕੀਤਾ ਹੈ। 2000 ਰੁਪਏ ਦੇ ਨੋਟ ਬੰਦ ਹੋਣ ਤੋਂ ਬਾਅਦ ਕੀ ਸਰਕਾਰ ਹੁਣ 1000 ਰੁਪਏ ਦਾ ਨੋਟ ਜਾਰੀ ਕਰੇਗੀ…? ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਦੱਸਿਆ ਕਿ 1000 ਰੁਪਏ ਦੇ ਨੋਟ ਵਾਪਸ ਲਿਆਉਣ ਦੀ ਅਜੇ ਕੋਈ ਯੋਜਨਾ ਨਹੀਂ ਹੈ।
2016 ‘ਚ ਬੰਦ ਹੋਇਆ ਸੀ 1000 ਰੁਪਏ ਦਾ ਨੋਟ
ਜਾਣਕਾਰੀ ਦਿੰਦੇ ਹੋਏ ਆਰਬੀਆਈ ਨੇ ਕਿਹਾ ਕਿ ਨਵੰਬਰ 2016 ‘ਚ ਸਰਕਾਰ ਨੇ 500 ਅਤੇ 1000 ਰੁਪਏ ਦੇ ਨੋਟ ਬੰਦ ਕਰ ਦਿੱਤੇ ਸੀ। ਉਸ ਸਮੇਂ ਕੀਤੇ ਗਏ ਨੋਟਬੰਦੀ ਤੋਂ ਬਾਅਦ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਇਸ ਨੋਟਬੰਦੀ ਤੋਂ ਬਾਅਦ ਸਰਕਾਰ ਨੇ 2000 ਰੁਪਏ ਦਾ ਨੋਟ ਜਾਰੀ ਕੀਤਾ ਸੀ, ਪਰ ਹੁਣ ਇੱਕ ਵਾਰ ਫਿਰ ਇਸ ਨੋਟ ਨੂੰ ਚਲਣ ਤੋਂ ਬਾਹਰ ਕਰਨ ਦਾ ਫੈਸਲਾ ਕੀਤਾ ਗਿਆ ਹੈ।
2000 ਰੁਪਏ ਦੇ ਨੋਟ ਲਿਆਉਣ ਦਾ ਮਕਸਦ ਹੋਇਆ ਪੂਰਾ
ਆਰਬੀਆਈ ਨੇ ਕਿਹਾ ਕਿ ਉਸ ਸਮੇਂ ਸਿਸਟਮ ਵਿੱਚ 2000 ਰੁਪਏ ਦੇ ਨੋਟਾਂ ਦੀ ਲੋੜ ਸੀ। ਮੌਜੂਦਾ ਸਮੇਂ ਵਿੱਚ ਹੋਰ ਮੁੱਲਾਂ ਦੇ ਨੋਟ ਕਾਫ਼ੀ ਮਾਤਰਾ ਵਿੱਚ ਉਪਲਬਧ ਹਨ ਤੇ 2000 ਰੁਪਏ ਦੇ ਨੋਟ ਲਿਆਉਣ ਦਾ ਮਕਸਦ ਵੀ ਪੂਰਾ ਹੋ ਗਿਆ ਹੈ, ਜਿਸ ਕਾਰਨ ਸਾਲ 2018-19 ਵਿੱਚ ਇਸ ਦੀ ਛਪਾਈ ਵੀ ਬੰਦ ਕਰ ਦਿੱਤੀ ਗਈ ਸੀ।
4 ਮਹੀਨੇ ਦਾ ਹੈ ਸਮਾਂ
ਮੀਡੀਆ ਨਾਲ ਗੱਲਬਾਤ ਕਰਦਿਆਂ ਸ਼ਕਤੀਕਾਂਤ ਦਾਸ ਨੇ ਕਿਹਾ ਕਿ 2000 ਰੁਪਏ ਦੇ ਨੋਟ ਨੂੰ ਬਦਲਣ ਲਈ ਕਿਸੇ ਨੂੰ ਜ਼ਿਆਦਾ ਚਿੰਤਾ ਕਰਨ ਦੀ ਲੋੜ ਨਹੀਂ ਹੈ। ਇਸ ਤੋਂ ਇਲਾਵਾ ਬੈਂਕਾਂ ‘ਚ ਭੀੜ ਦੀ ਲੋੜ ਨਹੀਂ ਹੈ। ਤੁਹਾਡੇ ਕੋਲ 4 ਮਹੀਨੇ ਦਾ ਸਮਾਂ ਹੈ, ਤੁਸੀਂ ਇਹ ਨੋਟ 30 ਸਤੰਬਰ ਤੱਕ ਬੈਂਕ ਤੋਂ ਬਦਲਵਾ ਸਕਦੇ ਹੋ।
ਉਨ੍ਹਾਂ ਕਿਹਾ ਕਿ 2000 ਰੁਪਏ ਦੇ ਨੋਟ ਬੰਦ ਹੋਣ ਦਾ ਅਸਰ ਅਰਥਵਿਵਸਥਾ ‘ਤੇ ਬਹੁਤ ਘੱਟ ਪਵੇਗਾ। ਉਨ੍ਹਾਂ ਕਿਹਾ ਕਿ 2,000 ਰੁਪਏ ਦੇ ਨੋਟ ਪ੍ਰਚਲਿਤ ਕੁੱਲ ਕਰੰਸੀ ਦਾ ਸਿਰਫ਼ 10.8 ਫੀਸਦੀ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h